ETV Bharat / city

ਸਾਬਕਾ ਵਿਧਾਇਕ ਦੇ ਪੁੱਤ ਨੂੰ PSPCL ਡਾਇਰੈਕਟਰ ਦੇ ਅਹੁਦੇ ਤੋਂ ਕੀਤਾ ਲਾਂਬੇ

author img

By

Published : May 17, 2022, 8:05 PM IST

ਸਾਬਕਾ ਵਿਧਾਇਕ ਦੇ ਪੁੱਤ ਨੂੰ PSPCL ਡਾਇਰੈਕਟਰ ਦੇ ਅਹੁਦੇ ਤੋਂ ਕੀਤਾ ਲਾਂਬੇ
ਸਾਬਕਾ ਵਿਧਾਇਕ ਦੇ ਪੁੱਤ ਨੂੰ PSPCL ਡਾਇਰੈਕਟਰ ਦੇ ਅਹੁਦੇ ਤੋਂ ਕੀਤਾ ਲਾਂਬੇ

ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਇੱਕ ਅਹਿਮ ਫੈਸਲੇ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵੱਲੋਂ ਲਗਾਤਾਰ ਵੱਡੀਆਂ-ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਲੋਕ ਹਿੱਤ ਲਈ ਕਈ ਵੱਡੇ ਫ਼ੈਸਲੇ ਵੀ ਲਏ ਜਾ ਰਹੇ ਹਨ। ਇਸ ਦੇ ਚੱਲਦਿਆਂ ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਇੱਕ ਅਹਿਮ ਫੈਸਲੇ ਵਿੱਚ ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਦੇ ਪੁੱਤਰ ਨੂੰ ਡਾਇਰੈਕਟਰ ਦੇ ਅਹੁਦੇ ਤੋਂ ਲਾਂਬੇ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।

ਸਾਬਕਾ ਵਿਧਾਇਕ ਦਾ ਹੈ ਪੁੱਤਰ: ਦੱਸ ਦੇਈਏ ਕਿ ਗਗਨਦੀਪ ਸਿੰਘ ਜਲਾਲਪੁਰ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਪੁੱਤਰ ਹੈ, ਜਿਸ ਨੂੰ ਪਿਛਲੀ ਕਾਂਗਰਸ ਸਰਕਾਰ ਦੌਰਾਨ ਪਾਵਰਕਾਮ ਵਿੱਚ ਡਾਇਰੈਕਟਰ ਦਾ ਅਹੁਦਾ ਬਖਸ਼ਿਆ ਗਿਆ ਸੀ। ਉਸ ਦੀ ਨਿਯੁਕਤੀ ਨਵੰਬਰ 2021 ਵਿੱਚ ਕੀਤੀ ਗਈ ਸੀ, ਜਿਸ ਦਾ ਕਈ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ। ਮਾਨ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਗਗਨਦੀਪ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਲਾਹਿਆ ਗਿਆ ਹੈ।

ਸਾਬਕਾ ਵਿਧਾਇਕ ਦੇ ਪੁੱਤ ਨੂੰ PSPCL ਡਾਇਰੈਕਟਰ ਦੇ ਅਹੁਦੇ ਤੋਂ ਕੀਤਾ ਲਾਂਬੇ
ਸਾਬਕਾ ਵਿਧਾਇਕ ਦੇ ਪੁੱਤ ਨੂੰ PSPCL ਡਾਇਰੈਕਟਰ ਦੇ ਅਹੁਦੇ ਤੋਂ ਕੀਤਾ ਲਾਂਬੇ

ਤਤਕਾਲੀ ਮੁੱਖ ਮੰਤਰੀ ਚੰਨੀ ਨੇ ਸੌਂਪੀ ਸੀ ਜ਼ਿੰਮੇਵਾਰੀ: ਕਾਬਿਲੇਗੌਰ ਹੈ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖ਼ੁਦ ਜਲਾਲਪੁਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ। ਵਿਧਾਇਕ ਜਲਾਲਪੁਰ ਦੇ ਮੁੰਡੇ ਤੋਂ ਪਹਿਲਾਂ ਉਕਤ ਅਹੁਦੇ 'ਤੇ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਆਰ.ਪੀ. ਪਾਂਡਵ ਸਨ, ਜਿਨ੍ਹਾਂ ਨੂੰ ਕੈਪਟਨ ਦੇ ਕਾਂਗਰਸ ਛੱਡਣ ਤੋਂ ਬਾਅਦ ਚੰਨੀ ਸਰਕਾਰ ਨੇ ਝਟਕਾ ਦਿੰਦਿਆਂ ਉਨ੍ਹਾਂ ਦੀ ਥਾਂ ਗਗਨਦੀਪ ਜਲਾਲਪੁਰ ਨੂੰ ਦੋ ਸਾਲ ਲਈ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ।ਸਿਆਸੀ ਗਲਿਆਰਿਆਂ ਵਿੱਚ ਗਗਨਦੀਪ ਜਲਾਲਪੁਰ ਨੂੰ ਅਹੁਦੇ ਤੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਚਰਚਾ ਛਿੜ ਗਈ ਹੈ।

ਰਾਜਪਾਲ ਵਲੋਂ ਕੀਤੀ ਕਾਰਵਾਈ: ਪੰਜਾਬ ਦੇ ਰਾਜਪਾਲ ਵਲੋਂ ਪਾਵਰਕੌਮ (ਪੀਐਸਪੀਸੀਐਲ) ਦੇ ਡਾਇਰੈਕਟਰ ਪ੍ਰਸ਼ਾਸਨ ਗਗਨਦੀਪ ਜਲਾਲਪੁਰ ਨੂੰ ਪ੍ਰਧਾਨਗੀ ਤੋਂ ਹਟਾਇਆ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ ਹੋਈ ਸੀ। ਪੰਜਾਬ ਚੋਣਾਂ ਤੋਂ ਬਾਅਦ ਕਾਂਗਰਸ ਚੋਣਾਂ ਹਾਰ ਗਈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਇਸ ਦੇ ਬਾਵਜੂਦ ਗਗਨਦੀਪ ਸਿੰਘ ਜਲਾਲਪੁਰ ਡਾਇਰੈਕਟਰ ਵਜੋਂ ਕੁਰਸੀ 'ਤੇ ਸੀ। ਜਿਸ ਤੋਂ ਬਾਅਦ ਰਾਜਪਾਲ ਬਨਵਾਈ ਲਾਲ ਪੁਰੋਹਿਤ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

ਮਾਨ ਸਰਕਾਰ ਨੇ ਭੰਗ ਕੀਤੇ ਬੋਰਡ: ਪੰਜਾਬ 'ਚ ਸਰਕਾਰ ਬਦਲਣ ਤੋਂ ਬਾਅਦ ਵੀ ਕਾਂਗਰਸ ਕੁਰਸੀਆਂ 'ਤੇ ਹੀ ਰਹੀ। ਇਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਾਰੇ ਬੋਰਡ ਭੰਗ ਕਰ ਦਿੱਤੇ ਹਨ। ਜਿਸ ਵਿੱਚ ਇੰਪਰੂਵਮੈਂਟ ਟਰੱਸਟ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਤ ਕਈ ਬੋਰਡ ਵੀ ਭੰਗ ਕਰ ਦਿੱਤੇ ਗਏ। ਮਾਨ ਸਰਕਾਰ ਵੀ ਹੁਣ ਇਨ੍ਹਾਂ ਨੂੰ ਘਟਾਉਣ 'ਤੇ ਵਿਚਾਰ ਕਰ ਰਹੀ ਹੈ।

ਇਹ ਵੀ ਪੜ੍ਹੋ: ਝੋਨੇ ਦੀ ਸਿੱਧੀ ਬਿਜਾਈ ਤੋਂ ਕਿਉਂ ਡਰਦੇ ਨੇ ਕਿਸਾਨ ? ਸੁਣੋ ਕਿਸਾਨਾਂ ਦੀ ਜ਼ੁਬਾਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.