ETV Bharat / city

ਪਾਣੀ ਦੀ ਘਾਟ ਦੇ ਗੰਭੀਰ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਐਲਾਨ

author img

By

Published : Mar 4, 2021, 10:58 PM IST

ਪਾਣੀ ਦੀ ਘਾਟ ਦੇ ਗੰਭੀਰ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਐਲਾਨ
ਪਾਣੀ ਦੀ ਘਾਟ ਦੇ ਗੰਭੀਰ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਐਲਾਨ

ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਸ ਤਹਿਤ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਸੰਭਾਲਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਾਣੀ ਦੇ ਪੱਧਰ ਵਿੱਚ ਸੁਧਾਰ ਕਰਨ ਸਬੰਧੀ ਢੰਗ-ਤਰੀਕਿਆਂ ਦੀ ਪੜਚੋਲ ਕਰਨ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ।

ਚੰਡੀਗੜ੍ਹ: ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਸ ਤਹਿਤ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਸੰਭਾਲਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਾਣੀ ਦੇ ਪੱਧਰ ਵਿੱਚ ਸੁਧਾਰ ਕਰਨ ਸਬੰਧੀ ਢੰਗ-ਤਰੀਕਿਆਂ ਦੀ ਪੜਚੋਲ ਕਰਨ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ।

ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਸਬੰਧੀ ਵਿਚਾਰ ਵਟਾਂਦਰੇ ਵਿਚ ਭਾਗ ਲੈਂਦਿਆਂ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਇਸ ਮਸਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਉਣ ਦਾ ਸੁਝਾਅ ਦਿੱਤਾ ਜਿਸ ਉਪਰੰਤ ਇਹ ਫੈਸਲਾ ਲਿਆ ਗਿਆ। ਵਿਧਾਨ ਸਭਾ ਦੇ ਸਪੀਕਰ ਨੇ ਤੁਰੰਤ ਕਾਰਵਾਈ ਕਰਦਿਆਂ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਜੋ ਤਿੰਨ ਮਹੀਨਿਆਂ ਵਿੱਚ ਰਿਪੋਰਟ ਪੇਸ਼ ਕਰੇਗੀ।

ਸਪੀਕਰ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਸੀ ਅਤੇ ਕਿਉਂਕਿ ਸਦਨ ਦੇ ਮੈਂਬਰਾਂ ਨੇ ਇਹ ਮੁੱਦਾ ਚੁੱਕਿਆ ਹੈ। ਇਸ ਲਈ ਇਸ ਮਾਮਲੇ ਵਿੱਚ ਦਖ਼ਲ ਦੇਣਾ ਸਦਨ ਦਾ ਨੈਤਿਕ ਫਰਜ਼ ਬਣਦਾ ਹੈ। ਰਾਣਾ ਕੇ.ਪੀ. ਸਿੰਘ ਨੇ ਪੰਜਾਬ ਸਰਕਾਰ ਨੂੰ ਕਮੇਟੀ ਦੀ ਸਹਾਇਤਾ ਲਈ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਦਖ਼ਲ ਦੇਣ ਤੋਂ ਇਲਾਵਾ ਇਹ ਕਮੇਟੀ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਦੇ ਤਰੀਕਿਆਂ ਅਤੇ ਸਾਧਨਾਂ ਸਬੰਧੀ ਤਜਵੀਜ਼ ਵੀ ਪੇਸ਼ ਕਰੇਗੀ ਤਾਂ ਜੋ ਆਉਣ ਵਾਲੀਆਂ ਪੀੜੀਆਂ ਲਈ ਇਸ ਕੀਮਤੀ ਕੁਦਰਤੀ ਸਰੋਤ ਨੂੰ ਬਚਾਇਆ ਜਾ ਸਕੇ।

ਸਪੀਕਰ ਦੇ ਐਲਾਨ ਦਾ ਸਰਬਸੰਮਤੀ ਨਾਲ ਸਵਾਗਤ ਕਰਦਿਆਂ ਸਾਰੇ ਸਦਨ ਨੇ ਮੇਜ਼ ਥਪ-ਥਪਾਕੇ ਉਨ੍ਹਾਂ ਦਾ ਧੰਨਵਾਦ ਕੀਤਾ। ਕੈਬਿਨੇਟ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਚਾਰ ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਪਾਣੀ ਮਨੁੱਖ ਦੀ ਹੋਂਦ ਬਰਕਰਾਰ ਰੱਖਣ ਲਈ ਸਭ ਤੋਂ ਕੀਮਤੀ ਸਰੋਤ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਦੀ ਬਚਤ ਕਰਨ ਲਈ ਵਚਨਬੱਧ ਹੈ। ਦੋਵਾਂ ਮੰਤਰੀਆਂ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਇਸ ਮੁੱਦੇ ਪ੍ਰਤੀ ਸੁਹਿਰਦ ਹੈ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚੜਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.