ਸੇਵਾ ਦੀ ਮੂਰਤ ਭਗਤ ਪੂਰਨ ਸਿੰਘ ਜੀ ਦੀ ਬਰਸੀ ’ਤੇ ਵਿਸ਼ੇਸ਼

author img

By

Published : Aug 5, 2022, 7:22 AM IST

ਸੇਵਾ ਦੀ ਮੂਰਤ ਭਗਤ ਪੂਰਨ ਸਿੰਘ ਜੀ ਦੀ ਬਰਸੀ ’ਤੇ ਵਿਸ਼ੇਸ਼

ਸੇਵਾ ਦੀ ਮੂਰਤ ਭਗਤ ਪੂਰਨ ਸਿੰਘ ਜੀ ਦੀ ਅੱਜ ਬਰਸੀ ਹੈ। ਭਗਤ ਪੂਰਨ ਸਿੰਘ ਨੇ ਸਾਰੀ ਜ਼ਿੰਦਗੀ ਬ੍ਰਹਮਚਾਰੀ ਰਹਿ ਕੇ ਦੀਨ, ਦੁਖੀਆਂ, ਰੋਗੀਆਂ ਅਤੇ ਅਪਾਹਿਜਾਂ ਦੀ ਸੇਵਾ ਵਿੱਚ ਆਪਣਾ ਜੀਵਨ ਅਰਪਣ ਕੀਤਾ। ਜਾਣੋ ਉਹਨਾਂ ਬਾਰੇ...

ਚੰਡੀਗੜ੍ਹ: 20ਵੀਂ ਸਦੀ ਵਿੱਚ ਬੇਸਹਾਰਿਆਂ ਦੇ ਮਸੀਹਾ ਭਗਤ ਪੂਰਨ ਸਿੰਘ ਜੀ ਦੀ ਅੱਜ ਬਰਸੀ ਹੈ। ਭਗਤ ਪੂਰਨ ਸਿੰਘ ਜੀ ਬਰਸੀ ਮੌਕੇ ਜਿੱਥੇ ਅੰਮ੍ਰਿਤਸਰ ਵਿਖੇ ਉਹਨਾਂ ਵੱਲੋਂ ਬਣਾਏ ਗਏ ਪਿੰਗਲਵਾੜੇ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਉਥੇ ਹੀ ਉਹਨਾਂ ਪ੍ਰਤੀ ਸ਼ਰਧਾ ਰੱਖਣ ਵਾਲੇ ਲੋਕ ਵੀ ਉਹਨਾਂ ਦੀ ਬਰਸੀ ਮਨਾ ਰਹੇ ਹਨ।

ਇਹ ਵੀ ਪੜੋ: ਭਾਗਵਤ ਗੀਤਾ ਦਾ ਸੰਦੇਸ਼

ਭਗਤ ਪੂਰਨ ਸਿੰਘ ਜੀ ਦਾ ਜਨਮ: ਭਗਤ ਪੂਰਨ ਸਿੰਘ ਜੀ ਦਾ ਜਨਮ 4 ਜੂਨ 1904 ਵਿੱਚ ਰਾਜੇਵਾਲ ਰੋਹਣੋਂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ਼ਿੱਬੂ ਮੱਲ ਅਤੇ ਮਾਤਾ ਮਹਿਤਾਬ ਕੌਰ ਦੇ ਘਰ ਹੋਇਆ ਸੀ। ਭਗਤ ਪੂਰਨ ਸਿੰਘ ਜੀ ਦਾ ਪਹਿਲਾ ਨਾਂ ਰਾਮਜੀ ਦਾਸ ਸੀ, ਜਿਹਨਾਂ ਨੂੰ ਬਚਪਨ ਤੋਂ ਹੀ ਸੇਵਾ ਕਰਨ ਦਾ ਸ਼ੌਂਕ ਸੀ। ਭਗਤ ਜੀ ਨੇ ਮੁੱਢਲੀ ਵਿੱਦਿਆ ਪਿੰਡ ਦੇ ਸਰਕਾਰੀ ਸੀਨੀਅਰ ਸਕੂਲ ਖੰਨਾ ਤੋਂ ਪ੍ਰਾਪਤ ਕੀਤੀ। ਭਗਤ ਜੀ ਜਦੋਂ ਦਸਵੀਂ ਜਮਾਤ ਵਿੱਚ ਪੜਦੇ ਸਨ ਤਾਂ ਅਚਾਨਕ ਉਹਨਾਂ ਦੇ ਪਿਤਾ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਘਰ ਵਿੱਚ ਗਰੀਬੀ ਹੋਣ ਕਾਰਨ ਉਹਨਾਂ ਨੂੰ ਕੰਮ ਦੀ ਭਾਲ ਵਿੱਚ ਲਾਹੌਰ ਜਾਣਾ ਪਿਆ। ਲਾਹੌਰ ਵਿੱਚ ਭਗਤ ਜੀ ਦੇ ਮਾਤਾ ਲੋਕਾਂ ਦੇ ਘਰਾਂ ਵਿੱਚ ਭਾਂਡੇ ਮਾਂਝਣ ਦਾ ਕੰਮ ਕਰਨ ਲੱਗ ਪਏ।

ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਭਗਤ ਪੂਰਨ ਸਿੰਘ ਬਿਨ੍ਹਾਂ ਤਨਖਾਹ ਤੋਂ ਸੇਵਾ ਕਰਨ ਲੱਗੇ। ਗੁਰੂ ਅਰਜਨ ਦੇਵ ਦੀ ਯਾਦਗਾਰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕੀਤੀ ਨਿਸ਼ਕਾਮ ਸੇਵਾ ਅਤੇ ਲਾਚਾਰ ਤੇ ਲਾਵਾਰਸ ਰੋਗੀਆਂ ਦੀ ਸੇਵਾ ਸੰਭਾਲ ਨੇ ਉਨ੍ਹਾਂ ਨੂੰ ਰਾਮ ਜੀ ਦਾਸ ਤੋਂ 'ਪੂਰਨ ਸਿੰਘ' ਬਣਾ ਦਿੱਤਾ, ਇੱਥੇ ਉਨ੍ਹਾਂ ਨੇ 24 ਸਾਲ ਸੇਵਾ ਕੀਤੀ।

ਭਗਤ ਪੂਰਨ ਸਿੰਘ ਜੀ ਨੇ ਮਨੁੱਖਤਾ ਦੀ ਸੇਵਾ ਦਾ ਮੁੱਢ ਸੰਨ 1934 ਈ: ਵਿੱਚ ਇੱਕ ਚਾਰ ਸਾਲ ਦੇ ਬੱਚੇ ਦੀ ਸੇਵਾ ਤੋਂ ਸ਼ੁਰੂ ਕੀਤਾ। ਭਗਤ ਪੂਰਨ ਸਿੰਘ ਨੇ ਇਸ ਬੱਚੇ ਦੀ 14 ਸਾਲ ਸੰਭਾਲ ਕੀਤੀ ਅਤੇ ਇਸ ਬੱਚੇ ਦਾ ਨਾਂ ‘ਪਿਆਰਾ ਸਿੰਘ’ ਰੱਖਿਆ। ਜਦੋਂ ਦੇਸ਼ ਦੀ ਵੰਡ ਹੋਈ ਤਾਂ ਭਗਤ ਪੂਰਨ ਸਿੰਘ ਉਸ ਅਪਾਹਜ ਬੱਚੇ ਨੂੰ 18 ਅਗਸਤ 1947 ਈ: ਨੂੰ ਖਾਲਸਾ ਕਾਲਜ ਅੰਮ੍ਰਿਤਸਰ ਦੇ ਸ਼ਰਨਾਰਥੀ ਕੈਂਪ ਵਿੱਚ ਲੈ ਕੇ ਪਹੁੰਚੇ, ਜਿੱਥੇ ਕੱਲ੍ਹੇ ਹੀ ਉਹਨਾਂ ਨੇ ਇਹਨਾਂ ਦੀ ਸੇਵਾ ਕੀਤੀ।

1958 ਵਿੱਚ ਅੰਮ੍ਰਿਤਸਰ ਵਿਖੇ ਥਾਂ ਮੁੱਲ ਖ਼ਰੀਦ ਕੇ ਭਗਤ ਜੀ ਨੇ ਪਿੰਗਲਵਾੜੇ ਦੀ ਨੀਂਹ ਰੱਖੀ, ਜਿੱਥੇ ਉਹ ਬੇਸਹਾਰੀਆਂ ਦੀ ਸੇਵਾ ਕਰਨ ਲੱਗ ਪਏ। ਭਗਤ ਪੂਰਨ ਸਿੰਘ ਨੇ ਸਾਰੀ ਜ਼ਿੰਦਗੀ ਬ੍ਰਹਮਚਾਰੀ ਰਹਿ ਕੇ ਦੀਨ, ਦੁਖੀਆਂ, ਰੋਗੀਆਂ ਅਤੇ ਅਪਾਹਿਜਾਂ ਦੀ ਸੇਵਾ ਵਿੱਚ ਆਪਣਾ ਜੀਵਨ ਅਰਪਣ ਕਰ ਦਿੱਤਾ। ਭਗਤ ਪੂਰਨ ਸਿੰਘ 5 ਅਗਸਤ 1992 ਨੂੰ ਸਦੀਵੀ ਵਿਛੋੜਾ ਦੇ ਗਏ।

ਇਹ ਵੀ ਪੜੋ: ਰਾਸ਼ਟਰੀ ਝੰਡਾ ਘਰ-ਘਰ ਜ਼ਰੂਰ ਲਹਿਰਾਓ, ਪਰ ਝੰਡੇ ਦੀ ਸਾਂਭ-ਸੰਭਾਲ ਰੱਖਣਾ ਵੀ ਸਾਡਾ ਫਰਜ਼: ਜਾਨਵੀ ਭੈਣ

ਭਗਤ ਪੂਰਨ ਸਿੰਘ ਜੀ ਵੱਲੋ ਸ਼ੁਰੂ ਕੀਤੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਹੈ। ਪਿੰਗਲਵਾੜਾ ਜਿੱਥੇ ਮਨੁੱਖਤਾ ਲਈ ਅਨੇਕਾਂ ਹੋਰ ਕਾਰਜ ਕਰਦਾ ਹੈ ਉੱਥੇ ਹੀ ਕੁਦਰਤੀ ਖੇਤੀ ਨੂੰ ਲੈ ਕੇ ਪਿੰਗਲਵਾੜਾ ਦਾ ਇੱਕ ਵੱਡਾ ਪ੍ਰਾਜੈਕਟ ਹੈ।ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੇ ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਪਿੰਡ ਧੀਰਾ ਕੋਟ, ਜੀਟੀ ਰੋਡ, ਜੰਡਿਆਲਾ ਗੁਰੂ, ਅੰਮ੍ਰਿਤਸਰ ਬਣਾਇਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.