ETV Bharat / city

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਦਿਵਸ

author img

By

Published : Nov 9, 2021, 11:00 AM IST

ਖਾਲਸਾ ਪੰਥ ਦੇ ਸਿਰਜਣਕਰਤਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਤੀ ਜੋਤ ਦਿਵਸ ਹੈ। ਗੁਰੂ ਜੀ ਦਾ ਜੋਤੀ ਜੋਤ ਦਿਵਸ ਦੁਨੀਆਂ ਭਰ ਵਿੱਚ ਸਿੱਖ ਸੰਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਦਿਵਸ
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਦਿਵਸ

ਚੰਡੀਗੜ੍ਹ: ਖਾਲਸਾ ਪੰਥ ਦੇ ਸਿਰਜਣਕਰਤਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਤੀ ਜੋਤ ਦਿਵਸ ਹੈ। ਗੁਰੂ ਜੀ ਦਾ ਜੋਤੀ ਜੋਤ ਦਿਵਸ ਦੁਨੀਆਂ ਭਰ ਵਿੱਚ ਸਿੱਖ ਸੰਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ਉਤੇ ਸੰਗਤਾਂ ਸ਼ਰਧਾ ਭਾਵ ਨਾਲ ਗੁਰੂਦੁਆਰਿਆਂ ਵਿੱਚ ਨਤਮਸਤਕ ਹੋ ਰਹੀਆਂ ਹਨ।

ਜਨਮ

ਸਾਹਿਬ-ਏ-ਕਮਾਲ, ਨੀਲੇ ਘੋੜੇ ਦੇ ਸ਼ਾਹ ਸਵਾਰ, ਬਾਜਾਂ ਵਾਲੇ, ਕਲਗੀਧਰ, ਸਿੱਖਾਂ ਦੇ ਦਸਵੇਂ ਗੁਰੂ ਅਤੇ ਖ਼ਾਲਸੇ ਦੀ ਸਥਾਪਨਾ ਕਰਨ ਵਾਲੇ ਸ਼੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ 7 ਪੋਹ ਸਦੀ, 23 ਪੋਹ 1723 ਵਿਕਰਮੀ ਸੰਮਤ ਭਾਵ ਕਿ 22 ਦਸੰਬਰ 1666 ਨੂੰ ਬਿਹਾਰ ਦੇ ਪਟਨਾ ਵਿਖੇ ਮਾਤਾ ਗੁਜਰੀ ਦੀ ਕੁੱਖੋਂ ਹੋਇਆ।

ਸ਼ਸਤਰ ਵਿੱਦਿਆ ਦੇ ਵੀ ਧਨੀ

ਗੁਰੂ ਗੋਬਿੰਦ ਸਿੰਘ ਜੀ ਵਿੱਦਿਆ ਦੇ ਨਾਲ-ਨਾਲ ਸ਼ਸਤਰ ਵਿੱਦਿਆ ਦੇ ਵੀ ਧਨੀ ਸਨ। ਦਸਮ ਪਾਤਸ਼ਾਹ ਨੇ ਸੰਸਕ੍ਰਿਤ ਦੇ ਨਾਲ-ਨਾਲ ਫ਼ਾਰਸੀ ਦੀ ਵੀ ਪੜ੍ਹਾਈ ਕੀਤੀ। ਗੁਰੂ ਸਾਹਿਬ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਫ਼ਾਰਸੀ ਵਿੱਚ ਗੁਰਬਾਣੀ ਲਿਖੀ। ਇਤਿਹਾਸਕਾਰ ਲਿਖਦੇ ਹਨ ਕਿ ਜਦੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਹੋਇਆ ਤਾਂ ਭਾਈ ਭੀਖਣ ਸ਼ਾਹ ਨੇ ਉਸ ਦਿਨ ਚੜ੍ਹਦੇ ਵੱਲ ਮੂੰਹ ਕਰਕੇ ਨਮਾਜ਼ ਅਦਾ ਕੀਤੀ ਅਤੇ ਉਹ ਇਹ ਜਾਣਨ ਲਈ ਕਿ ਗੁਰੂ ਗੋਬਿੰਦ ਸਿੰਘ ਜੀ ਕਿਸ ਧਰਮ ਦੇ ਵਾਲੀ ਹਨ ਤਾਂ ਉਹ ਆਪਣੇ ਨਾਲ ਗੁਰੂ ਗੋਬਿੰਦ ਦੇ ਦਰਸ਼ਨਾਂ ਲਈ 2 ਦੁੱਧ ਦੇ ਕੌਲੇ ਲੈ ਗਏ ਅਤੇ ਗੁਰੂ ਸਾਹਿਬ ਅੱਗੇ ਕਰ ਕੇ ਪੁੱਛਿਆ ਕਿ ਤੁਸੀਂ ਕਿਸ ਧਰਮ ਦੇ ਪੈਗੰਬਰ ਹੋ ਤਾਂ ਬਾਲ ਗੋਬਿੰਦ ਜੀ ਨੇ ਦੋਹਾਂ ਕੌਲਿਆਂ ਉੱਤੇ ਹੱਥ ਰੱਖ ਦਿੱਤਾ। ਇਸ ਤੋਂ ਭੀਖਣ ਸ਼ਾਹ ਸਮਝ ਗਏ ਕਿ ਇਹ ਕੋਈ ਆਮ ਅਵਤਾਰ ਨਹੀਂ ਹਨ।

ਸ਼ਸਤਰ ਵਿੱਦਿਆ ਦੇ ਨਾਲ-ਨਾਲ ਗੁਰੂ ਸਾਹਿਬ ਜੀ ਘੋੜ ਸਵਾਰੀ ਵਿੱਚ ਵੀ ਨਿਪੁੰਨ ਸਨ। ਗੁਰੂ ਸਾਹਿਬ ਜੀ ਨੇ ਆਪਣੇ ਜੀਵਨ ਕਾਲ ਵਿੱਚ ਕਈ ਜੰਗਾਂ ਲੜੀਆਂ ਅਤੇ ਹਰ ਜੰਗ ਵਿੱਚ ਫ਼ਤਿਹ ਕੀਤੀ। ਗੁਰੂ ਸਾਹਿਬ ਜੀ ਦਾ ਇੱਕੋ-ਇੱਕ ਮਕਸਦ ਸੀ ਕਿ ਮਜ਼ਲੂਮਾਂ ਅਤੇ ਗਰੀਬਾਂ ਦੀ ਰੱਖਿਆ ਕਰਨਾ। ਇਸ ਦੇ ਲਈ ਗੁਰੂ ਸਾਹਿਬ ਜੀ ਨੇ ਆਪਣੇ ਪਰਿਵਾਰ ਤੱਕ ਨੂੰ ਕੁਰਬਾਨ ਕਰ ਦਿੱਤਾ। ਇਸ ਦੀ ਸ਼ੁਰੂਆਤ ਗੁਰੂ ਸਾਹਿਬ ਜੀ ਨੇ ਆਪਣੇ ਪਿਤਾ ਗੁਰੂ ਤੇਗ ਬਹਾਦਰ ਜੀ ਤੋਂ ਕੀਤੀ, ਜਦੋਂ ਔਰੰਗਜ਼ੇਬ ਨੇ ਕਸਮ ਖਾ ਰੱਖੀ ਸੀ ਕਿ ਉਹ ਪੂਰੇ ਮੂਲਕ ਨੂੰ ਮੁਸਲਮਾਨ ਬਣਾ ਦੇਵੇਗਾ ਤਾਂ ਕਸ਼ਮੀਰੀ ਪੰਡਿਤਾਂ ਦੀ ਅਰਜ਼ੋਈ ਸੁਣ ਕੇ ਗੁਰੂ ਗੋਬਿੰਦ ਸਿੰਘ ਜੀ ਨੇ ਬੜੀ ਹੀ ਛੋਟੀ ਉਮਰੇ ਆਪਣੇ ਪਿਤਾ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਹਿੰਦੂਆਂ ਦੀ ਰਾਖੀ ਲਈ ਆਪਣੇ ਸੀਸ ਦਾ ਬਲੀਦਾਨ ਦੇਣ ਦੀ ਬੇਨਤੀ ਕੀਤੀ ਸੀ।

ਇਤਿਹਾਸਕਾਰ ਲਿਖਦੇ ਹਨ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀ ਪਹਿਲੀ ਜੰਗ ਭੰਗਾਣੀ ਦੀ ਜੰਗ 19 ਸਾਲ ਦੀ ਉਮਰ ਵਿੱਚ ਹਿੰਦੂ ਰਾਜੇ ਭੀਮ ਚੰਦ ਅਤੇ ਮੁਗਲ ਸਮਰਾਟ ਫ਼ਤਿਹ ਖ਼ਾਨ ਅਤੇ ਹੋਰ ਪਹਾੜੀਆਂ ਰਾਜਿਆਂ ਵਿਰੁੱਧ ਲੜੀ ਅਤੇ ਉਸ ਜੰਗ ਵਿੱਚ ਫ਼ਤਿਹ ਪ੍ਰਾਪਤ ਕੀਤੀ। ਬੱਸ ਇਸ ਤੋਂ ਉਨ੍ਹਾਂ ਦੀ ਜੰਗਾਂ ਦਾ ਅਤੇ ਫ਼ਤਿਹ ਦਾ ਸਿਲਸਿਲਾ ਜਾਰੀ ਹੀ ਰਿਹਾ ਜਿਸ ਤੋਂ ਸਾਰਾ ਜੱਗ ਜਾਣੂ ਹੈ।

ਖ਼ਾਲਸਾ ਪੰਥ ਦੀ ਸਥਾਪਨਾ

13 ਅਪ੍ਰੈਲ 1699 ਨੂੰ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਜਾਤ-ਪਾਤ, ਧਰਮ ਦੇ ਫ਼ਰਕ ਨੂੰ ਦੂਰ ਕਰਦਿਆਂ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਅਤੇ ਇੱਥੋਂ ਤੱਕ ਕਹਿ ਦਿੱਤਾ ਕਿ ਖ਼ਾਲਸਾ ਅਕਾਲ ਪੁਰਖ ਦੀ ਫ਼ੌਜ ਹੈ।

ਇੱਕ ਜੁਝਾਰੂ ਯੋਧਾ ਹੋਣ ਦੇ ਨਾਲ-ਨਾਲ ਉਹ ਕਲਮ ਦੇ ਵੀ ਧਨੀ ਸਨ। ਉਨ੍ਹਾਂ ਨੇ 52 ਕਵੀ ਆਪਣੇ ਦਰਬਾਰ ਵਿੱਚ ਰੱਖੇ ਸਨ, ਉਨ੍ਹਾਂ ਨੂੰ ਸੰਸਕ੍ਰਿਤ, ਬ੍ਰਜ, ਉਰਦੂ, ਹਿੰਦੀ, ਗੁਰਮੁੱਖੀ, ਫ਼ਾਰਸੀ ਅਤੇ ਅਰਬੀ ਭਾਸ਼ਾਵਾਂ ਦਾ ਵੀ ਗਿਆਨ ਸੀ। ਜਦੋਂ ਧੀਰ-ਮੱਲੀਆਂ ਨੇ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਤਾਂ ਗੁਰੂ ਗੋਬਿੰਦ ਸਿੰਘ ਜੀ ਨੇ ਮੂੰਹ ਜ਼ੁਬਾਨੀ ਆਦਿ ਗ੍ਰੰਥ ਸਾਹਿਬ ਜਾ ਉਤਾਰਾ ਭਾਈ ਮਨੀ ਸਿੰਘ ਪਾਸੋਂ ਲਿਖਵਾਇਆ ਸੀ। ਇਸਤੋਂ ਇਲਾਵਾ ਗੁਰੂ ਸਾਹਿਬ ਜੀ ਦਸਮ ਗ੍ਰੰਥ, ਚੰਡੀ ਦੀ ਵਾਰ ਅਤੇ ਸਭ ਤੋਂ ਉੱਤਮ ਜ਼ਫ਼ਰਨਾਮਾ ਜੋ ਕਿ ਗੁਰੂ ਸਾਹਿਬ ਜੀ ਨੇ ਔਰੰਗਜ਼ੇਬ ਨੂੰ ਲਿਖਿਆ ਸੀ, ਦੀ ਰਚਨਾ ਕੀਤੀ।

ਇਤਿਹਾਸਕਾਰ ਇਹ ਵੀ ਲਿਖਦੇ ਹਨ ਕਿ ਭਾਵੇਂ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਜ਼ਿੰਦਗੀ ਛੋਟੀ ਹੀ ਰਹੀ, ਪਰ ਉਨ੍ਹਾਂ ਦੀ ਜਿੰਦਗੀ ਘਟਨਾਵਾਂ ਭਰਪੂਰ ਹੈ। ਮਜ਼ਲੂਮਾਂ ਅਤੇ ਗ਼ਰੀਬਾਂ ਦੀ ਰੱਖਿਆ ਲਈ ਮੁਗ਼ਲ ਸਾਮਰਾਜ ਦਾ ਖ਼ਾਤਮਾ ਜ਼ਰੂਰੀ ਸੀ। ਮੁਗਲ ਸਾਮਰਾਜ ਦੇ ਖ਼ਾਤਮੇ ਲਈ ਗੁਰੂ ਸਾਹਿਬ ਨੇ ਆਪਣਾ ਸਰਬੰਸ ਤੱਕ ਕੁਰਬਾਨ ਕਰ ਦਿੱਤਾ। ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਕਰਵਾਏ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ।

ਇਸਤੋਂ ਬਾਅਦ ਗੁਰੂ ਸਾਹਿਬ ਜੀ ਮੁਗਲਾਂ ਨਾਲ-ਨਾਲ ਲੜਦੇ-ਲੜਦੇ ਮਹਾਂਰਾਸ਼ਟਰ ਦੇ ਨਾਂਦੇੜ ਵੱਲ ਕੂਚ ਕਰ ਗਏ, ਜਿੱਥੇ ਅੱਜ ਕੱਲ੍ਹ ਗੁਰਦੁਆਰਾ ਹਜ਼ੂਰ ਸਾਹਿਬ ਸਥਿਤ ਹੈ। ਇਸੇ ਸਫ਼ਰ ਦੌਰਾਨ ਗੁਰੂ ਸਾਹਿਬ ਜੀ ਨੇ ਮਾਧੋ ਦਾਸ ਬੈਰਾਗੀ ਨਾਂਅ ਦੇ ਸਾਧ ਨੂੰ ਗੁਰੂ ਕਾ ਖਾਲਸਾ ਬਣਾ ਕੇ ਬਾਬਾ ਬੰਦਾ ਸਿੰਘ ਬਹਾਦਰ ਦਾ ਨਾਂਅ ਦੇ ਕੇ ਪੰਜਾਬ ਵੱਲ ਨੂੰ ਮੁਗਲਾਂ ਦਾ ਖ਼ਾਤਮਾ ਕਰਨ ਲਈ ਤੋਰਿਆ। ਹਜ਼ੂਰ ਸਾਹਿਬ ਉਹ ਅਸਥਾਨ ਹੈ ਜਿੱਥੇ ਗੁਰੂ ਸਾਹਿਬ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ ਸਾਹ ਲਏ ਅਤੇ 7 ਦਸੰਬਰ 1708 ਨੂੰ ਜੋਤੀ ਜੋਤ ਸਮਾ ਗਏ।

ਖਾਲਸਾ ਪੰਥ ਦੇ ਸਿਰਜਣਕਰਤਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਤੀ ਜੋਤ ਦਿਵਸ ਮੌਕੇ ਵੱਖ ਵੱਖ ਰਾਜਨੀਤਿਕ ਨੇਤਾਵਾਂ ਨੇ ਟੀਵੀਟ ਕੀਤਾ ਅਤੇ ਇਸ ਮੌਕੇ ਗੁਰੂ ਗੋਬਿੰਦ ਸਿੰਘ ਜੀ ਨੂੰ ਕੋਟਿ ਕੋਟਿ ਨਤਮਸਤਕ ਹੋਏ।

ਖਾਲਸਾ ਪੰਥ ਦੇ ਸਿਰਜਣਕਰਤਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਤੀ ਜੋਤ ਦਿਵਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਟਵੀਟ

  • ਖ਼ਾਲਸਾ ਪੰਥ ਦੇ ਸਿਰਜਣਹਾਰ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਪੰਥ ਤੇ ਮਨੁੱਖਤਾ ਦੀ ਰਾਖੀ ਲਈ ਆਪਣਾ ਪਰਿਵਾਰ ਤੱਕ ਵਾਰ ਦਿੱਤਾ। ਅੱਜ ਗੁਰੂ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਉਹਨਾਂ ਨੂੰ ਸਿਰ ਝੁਕਾ ਕੇ ਪ੍ਰਣਾਮ ਕਰਦਾ ਹਾਂ ਤੇ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਸਾਡੇ ‘ਤੇ ਆਪਣਾ ਮਿਹਰ ਭਰਿਆ ਹੱਥ ਸਦਾ ਬਣਾਈ ਰੱਖਣ। pic.twitter.com/ZQnqJJO103

    — Charanjit S Channi (@CHARANJITCHANNI) November 9, 2021 " class="align-text-top noRightClick twitterSection" data=" ">

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਤੀ ਜੋਤ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਟਵੀਟ

  • ਖ਼ਾਲਸਾ ਪੰਥ ਦੇ ਸਿਰਜਣਹਾਰ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਦਿਵਸ 'ਤੇ ਗੁਰੂ ਚਰਨਾਂ 'ਚ ਸੀਸ ਝੁਕਾ ਕੇ ਨਮਨ। ਹੱਕ, ਸੱਚ, ਧਰਮ ਤੇ ਮਨੁੱਖਤਾ ਦੀ ਰਾਖੀ ਲਈ ਕੁਰਬਾਨੀਆਂ ਭਰਿਆ ਦਸ਼ਮੇਸ਼ ਪਿਤਾ ਦਾ ਲਾਸਾਨੀ ਜੀਵਨ ਬਿਰਤਾਂਤ, ਵਿਸ਼ਵ ਇਤਿਹਾਸ 'ਚ ਲਾਮਿਸਾਲ ਹੈ।#JyotiJyotDiwas #SriGuruGobindSinghJi pic.twitter.com/8jLCyAINbT

    — Sukhbir Singh Badal (@officeofssbadal) November 9, 2021 " class="align-text-top noRightClick twitterSection" data=" ">
  • ਕਲਗੀਧਰ ਪਿਤਾ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਸਨਿਮਰ ਪ੍ਰਣਾਮ। ਸਿਮਰਨ, ਸੇਵਾ, ਸਬਰ, ਸਿਦਕ ਤੇ ਸੂਰਬੀਰਤਾ ਜਿਹੇ ਅਣਗਿਣਤ ਗੁਣਾਂ ਨਾਲ ਭਰਪੂਰ ਗੁਰੂ ਮਹਾਰਾਜ ਜੀ ਦੀ ਸ਼ਖ਼ਸੀਅਤ ਇਸ ਸੰਸਾਰ 'ਚ ਵਸਦੀ ਕੁੱਲ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹੈ।#JyotiJyotDiwas #SriGuruGobindSinghJi pic.twitter.com/i2IMAlD4c5

    — Harsimrat Kaur Badal (@HarsimratBadal_) November 9, 2021 " class="align-text-top noRightClick twitterSection" data=" ">

ਖਾਲਸਾ ਪੰਥ ਦੇ ਸਿਰਜਣਕਰਤਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਤੀ ਜੋਤ ਦਿਵਸ ਮੌਕੇ ਆਪ ਆਗੂ (ਨੇਤਾ ਵਿਰੋਧੀ ਧਿਰ) ਹਰਪਾਲ ਚੀਮਾ ਦਾ ਟਵੀਟ

ਖਾਲਸਾ ਪੰਥ ਦੇ ਸਿਰਜਣਕਰਤਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਤੀ ਜੋਤ ਦਿਵਸ ਮੌਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਟਵੀਟ

  • ਖਾਲਸਾ ਪੰਥ ਦੇ ਸਿਰਜਣਹਾਰ, ਦਸਮ ਪਿਤਾ, ਸਰਬੰਸਦਾਨੀ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤਿ ਜੋਤ ਦਿਵਸ ਤੇ ਕੋਟਾਨ ਕੋਟਿ ਪ੍ਰਣਾਮ |

    खालसा पंथ के संस्थापक, दशम पिता, सरबंसदानी, धन धन साहिब श्री गुरु गोबिंद सिंह जी के ज्योति ज्योत दिवस पर कोटि-कोटि नमन। pic.twitter.com/7t91ouZohz

    — Hardeep Singh Puri (@HardeepSPuri) November 9, 2021 " class="align-text-top noRightClick twitterSection" data=" ">

ਖਾਲਸਾ ਪੰਥ ਦੇ ਸਿਰਜਣਕਰਤਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਤੀ ਜੋਤ ਦਿਵਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਟਵੀਟ

  • ਖਾਲਸਾ ਪੰਥ ਦੇ ਸਿਰਜਣਹਾਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ 'ਤੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ। ਸਰਬੰਸਦਾਨੀ ਦਸਮੇਸ਼ ਪਿਤਾ ਜੀ ਨੇ ਧਰਮ ਤੇ ਹੱਕ ਸੱਚ ਦੀ ਰਖਵਾਲੀ ਲਈ ਅਦੁੱਤੀ ਕੁਰਬਾਨੀਆਂ ਦਿੱਤੀਆਂ ਅਤੇ ਖਾਲਸੇ ਨੂੰ ਦ੍ਰਿੜ੍ਹਤਾ, ਬਹਾਦਰੀ ਤੇ ਜਜ਼ਬੇ ਨਾਲ ਹਰ ਮੁਸ਼ਕਿਲ ਦਾ ਸਾਹਮਣਾ ਕਰਨ ਦੀ ਸਮਰੱਥਾ ਬਖ਼ਸ਼ੀ। pic.twitter.com/XUUwXBUEv4

    — Capt.Amarinder Singh (@capt_amarinder) November 9, 2021 " class="align-text-top noRightClick twitterSection" data=" ">

ਖਾਲਸਾ ਪੰਥ ਦੇ ਸਿਰਜਣਕਰਤਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਤੀ ਜੋਤ ਦਿਵਸ ਮੌਕੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜ਼ਰੀਵਾਲ ਦਾ ਟਵੀਟ

  • ਸਰਬੰਸਦਾਨੀ, ਬਾਦਸ਼ਾਹ ਦਰਵੇਸ਼ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਦਿਵਸ 'ਤੇ ਕੋਟਿਨ-ਕੋਟਿ ਪ੍ਰਣਾਮ।

    — Arvind Kejriwal (@ArvindKejriwal) November 9, 2021 " class="align-text-top noRightClick twitterSection" data=" ">

ਇਹ ਵੀ ਪੜ੍ਹੋ: ਜਾਣੋ ‘ਮੋਰਚਾ ਗੁਰੂ ਕਾ ਬਾਗ’ ਦਾ ਇਤਿਹਾਸ...

ETV Bharat Logo

Copyright © 2024 Ushodaya Enterprises Pvt. Ltd., All Rights Reserved.