ETV Bharat / city

ਸੁਖਬੀਰ ਬਾਦਲ ਨੇ CM ਭਗੰਵਤ ਮਾਨ ’ਤੇ ਸ਼ਰਾਬ ਪੀਕੇ ਸ੍ਰੀ ਦਮਦਮਾ ਸਾਹਿਬ ਜਾਣ ਦੇ ਲਗਾਏ ਇਲਜ਼ਾਮ

author img

By

Published : Apr 14, 2022, 3:53 PM IST

Updated : Apr 14, 2022, 5:18 PM IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗੰਵਤ ਮਾਨ ’ਤੇ ਸ਼ਰਾਬ ਪੀਕੇ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਣ ਦੇ ਇਲਜ਼ਾਮ ਲਗਾਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਇਹ ਸੋਚਿਆ ਸੀ ਕਿ ਉਹ ਛੇ ਮਹੀਨੇ ਨਹੀਂ ਬੋਲਣਗੇ। ਪਰ ਉਨ੍ਹਾਂ ਤੋਂ ਇਹ ਗੱਲ ਬਰਦਾਸ਼ਿਤ ਨਹੀਂ ਹੋਈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਸੁਖਬੀਰ ਬਾਦਲ ਨੇ ਸੀਐਮ ਮਾਨ ਉੱਪਰ ਸ਼ਰਾਬ ਪੀ ਕੇ ਸ੍ਰੀ ਦਮਦਮਾ ਸਾਹਿਬ ਵਿਖੇ ਜਾਣ ਦੇ ਇਲਜ਼ਾਮ ਲਗਾਏ ਗਏ ਹਨ। ਬਾਦਲ ਨੇ ਕਿਹਾ ਕਿ ਉਹ ਇਹ ਕਹਿਣਾ ਨਹੀਂ ਚਾਹੁੰਦੇ ਸੀ ਪਰ ਉਹ ਪੰਜਾਬ ਦੇ ਮੁੱਖ ਮੰਤਰੀ ਹਨ ਇਸ ਲਈ ਉਨ੍ਹਾਂ ਨੂੰ ਇਹ ਗੱਲ ਦੱਸਣੀ ਪਈ ਹੈ। ਉਨ੍ਹਾਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ਦਾ ਨਾਮ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਣ ਆਏ ਅਤੇ ਉਹ ਸ਼ਰਾਬ ਪੀ ਕੇ ਆਇਆ ਇਸ ਤੋਂ ਜ਼ਿਆਦਾ ਮਾੜੀ ਗੱਲ ਕੋਈ ਨਹੀਂ ਹੋ ਸਕਦੀ।

ਸੁਖਬੀਰ ਬਾਦਲ ਨੇ CM ਭਗੰਵਤ ਮਾਨ ’ਤੇ ਸ਼ਰਾਬ ਪੀਕੇ ਸ੍ਰੀ ਦਮਦਮਾ ਸਾਹਿਬ ਜਾਣ ਦੇ ਲਗਾਏ ਇਲਜ਼ਾਮ

ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਦੀ ਮੀਡੀਆ ਉੱਪਰ ਸਪੀਚ ਸੁਣਨੀ ਚਾਹੀਦੀ ਹੈ ਜਿਸ ਵਿੱਚ ਸਾਫ ਦਿਖਦਾ ਹੈ ਕਿ ਉਹ ਸ਼ਰਾਬ ਪੀਕੇ ਦਮਦਮਾ ਸਾਹਿਬ ਆਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਇਹ ਸੋਚਿਆ ਸੀ ਕਿ ਉਹ ਛੇ ਮਹੀਨੇ ਨਹੀਂ ਬੋਲਣਗੇ ਪਰ ਉਨ੍ਹਾਂ ਤੋਂ ਇਹ ਗੱਲ ਬਰਦਾਸ਼ਿਤ ਨਹੀਂ ਹੋਈ ਕਿ ਪੰਜਾਬ ਦਾ ਮੁੱਖ ਮੰਤਰੀ ਗੁਰੂ ਘਰ ਵਿੱਚ ਸ਼ਰਾਬ ਪੀ ਕੇ ਆਇਆ ਹੋਵੇ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਬਲਕਿ ਇਸ ਤੋਂ ਪਹਿਲਾਂ ਵੀ ਉਹ ਜਦੋਂ ਮੁੱਖ ਮੰਤਰੀ ਨਹੀਂ ਸੀ ਉਸ ਸਮੇਂ ਉਹ ਦਮਦਮਾ ਸਾਹਿਬ ਸ਼ਰਾਬ ਪੀ ਕੇ ਆਏ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇੱਕ ਵਾਰ ਉਹ ਬਰਗਾੜੀ ਮੋਰਚੇ ਵਿੱਚ ਸ਼ਰਾਬ ਪੀਕੇ ਗਏ ਸਨ ਜਿੱਥੇ ਸੰਗਤ ਵੱਲੋਂ ਉਨ੍ਹਾਂ ਨੂੰ ਭਜਾਇਆ ਗਿਆ ਸੀ।

ਅਕਾਲੀ ਦਲ ਨੇ ਸੀਐਮ ਭਗਵੰਤ ਮਾਨ ਦੀ ਮੈਡੀਕਲ ਜਾਂਚ ਕਰਵਾਉਣ ਦੀ ਕੀਤੀ ਮੰਗ
ਅਕਾਲੀ ਦਲ ਨੇ ਸੀਐਮ ਭਗਵੰਤ ਮਾਨ ਦੀ ਮੈਡੀਕਲ ਜਾਂਚ ਕਰਵਾਉਣ ਦੀ ਕੀਤੀ ਮੰਗ

ਇਸ ਮਸਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਨੇ ਸੀਐਮ ਭਗਵੰਤ ਮਾਨ ਦੀ ਮੈਡੀਕਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਸਾਂਝੀ ਕਰਦੇ ਹੋਏ ਸੀਐਮ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਅੰਬੇਡਕਰ ਜਯੰਤੀ ਮੌਕੇ ਸੀਐੱਮ ਮਾਨ ਦਾ ਐਲਾਨ, 16 ਅਪ੍ਰੈਲ ਨੂੰ ਮਿਲੇਗੀ ਵੱਡੀ ਖੁਸ਼ਖ਼ਬਰੀ

Last Updated : Apr 14, 2022, 5:18 PM IST

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.