ETV Bharat / city

ਬੇਰੁਜ਼ਗਾਰ ਅਧਿਆਪਕਾਂ 'ਤੇ ਵਰਾਈਆ ਡਾਂਗਾਂ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ

author img

By

Published : Jun 16, 2021, 9:08 AM IST

ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਘਿਰਾਓ ਕਰ ਰਹੇ ਅਧਿਆਪਕਾਂ ਉੱਤੇ ਪੁਲਿਸ ਵੱਲੋਂ ਵਰਾਈਆਂ ਡਾਂਗਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਖੇਧੀ ਕੀਤੀ। ਉਨ੍ਹਾਂ ਨੇ ਇਸ ਉੱਤੇ ਇੱਕ ਟਵੀਟ ਸਾਂਝਾ ਕੀਤਾ। ਜਿਸ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਵੀਡੀਓ ਕਾਲ ਰਾਹੀਂ ਗਲਬਾਤ ਕਰ ਰਹੇ ਹਨ ਅਤੇ ਅਧਿਆਪਕ ਉਨ੍ਹਾਂ ਨੂੰ ਆਪਣੇ ਹਾਲ ਨੂੰ ਬਿਆਂ ਕਰ ਰਹੇ ਹਨ।

ਫ਼ੋਟੋ
ਫ਼ੋਟੋ

ਚੰਡੀਗੜ੍ਹ: ਨੌਕਰੀ ਮੰਗ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ‘ਤੇ ਇੱਕ ਵਾਰੀ ਫਿਰ ਮੋਤੀ ਮਹਿਲ ਦੇ ਬਾਹਰ ਪੁਲਿਸ ਨੇ ਲਾਠੀਚਾਰਜ ਚਾਰਜ ਕੀਤਾ। ਪੁਲਿਸ ਦੇ ਇਸ ਲਾਠੀਚਾਰਜ ਵਿੱਚ ਕਈ ਅਧਿਆਪਕ ਜ਼ਖ਼ਮੀ ਹੋ ਗਏ ਅਤੇ ਕਈ ਅਧਿਆਪਕਾਂ ਨੂੰ ਮੌਕੇ ‘ਤੇ ਦੰਦਲ ਪੈ ਗਈ।

  • The dastardly manner in which unemployed ETT TET qualified teachers were abused & thrashed while exercising their right to protest by marching to CM @capt_amarinder's Moti Mahal in Patiala is condemnable. More so is the green signal given by the CM to brutalise young women. 1/2 pic.twitter.com/SgKFmjJj5P

    — Sukhbir Singh Badal (@officeofssbadal) June 15, 2021 " class="align-text-top noRightClick twitterSection" data=" ">

ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਘਿਰਾਓ ਕਰ ਰਹੇ ਅਧਿਆਪਕਾਂ ਉੱਤੇ ਪੁਲਿਸ ਵੱਲੋਂ ਵਰਾਈਆਂ ਡਾਂਗਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਖੇਧੀ ਕੀਤੀ। ਉਨ੍ਹਾਂ ਨੇ ਇਸ ਉੱਤੇ ਇੱਕ ਟਵੀਟ ਸਾਂਝਾ ਕੀਤਾ। ਜਿਸ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰ ਰਹੇ ਹਨ ਅਤੇ ਅਧਿਆਪਕ ਉਨ੍ਹਾਂ ਨੂੰ ਆਪਣੇ ਹਾਲ ਬਿਆਂ ਕਰ ਰਹੇ ਹਨ।

  • Young women assaulted by cops on CM's orders talked to me & told me they were victims of casteist remarks also. Cong govt not only reneged on its GharGharRozgar promise but is even beating up those who remind it of the same.SAD will come to aid of these women & fight for them.2/2 pic.twitter.com/JbKInHiVmC

    — Sukhbir Singh Badal (@officeofssbadal) June 15, 2021 " class="align-text-top noRightClick twitterSection" data=" ">

ਇਹ ਵੀ ਪੜ੍ਹੋ:ਸਿੱਖਿਆ ਦੇ ਮੰਦਿਰ ਦੇ ਪੁਜਾਰੀਆਂ ‘ਤੇ ਪੁਲਿਸ ਨੇ ਵਰਾਈਆਂ ਲਾਠੀਆਂ

ਇਸ ਦੇ ਨਾਲ ਹੀ ਉਨ੍ਹਾਂ ਟਵੀਟ ਵਿੱਚ ਲਿਖਿਆ ਕਿ ਸੀਐਮ ਦੇ ਆਦੇਸ਼ ਉੱਤੇ ਪੁਲਿਸ ਵੱਲੋਂ ਵਰਾਈਆਂ ਗਈਆਂ ਡਾਂਗਾ ਦੀ ਸ਼ਿਕਾਰ ਹੋਈ ਮਹਿਲਾਵਾਂ ਨੇ ਮੇਰੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਮੈਨੂੰ ਦੱਸਿਆ ਕਿ ਉਹ ਜਾਤੀਵਾਦ ਟਿੱਪਣੀਆਂ ਦੇ ਸ਼ਿਕਾਰ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਸਿਰਫ ਆਪਣੇ ਘਰ-ਘਰ ਰੋਜ਼ਗਾਰ ਦੇ ਵਾਅਦੇ ਤੋਂ ਮੁੱਕਰ ਗਈ ਹੈ ਬਲਕਿ ਉਨ੍ਹਾਂ ਲੋਕਾਂ ਉੱਤੇ ਡੰਡੇ ਵਰਾ ਰਹੀ ਹੈ ਜੋ ਉਨ੍ਹਾਂ ਨੂੰ ਇਹ ਯਾਦ ਦਵਾਉਂਦੇ ਹਨ। ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਮਹਿਲਾਵਾਂ ਦੀ ਸਹਾਇਤਾ ਲਈ ਆਵੇਗੀ ਅਤੇ ਉਨ੍ਹਾਂ ਲਈ ਲੜੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.