ETV Bharat / city

ਸੁਖਬੀਰ ਬਾਦਲ ਨੇ ਹਾਈਕੋਰਟ ਤੋਂ ਅਦਾਲਤ 'ਚ ਪੇਸ਼ ਨਾ ਹੋਣ ਲਈ ਮੰਗੀ ਛੋਟ

author img

By

Published : Dec 21, 2020, 10:39 PM IST

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਉਹ ਪੰਜਾਬ ਦੇ ਬਾਦਲ ਪਿੰਡ ਵਿੱਚ ਰਹਿੰਦੇ ਹਨ ਜਦੋਂ ਕਿ ਉਨ੍ਹਾਂ ਦਾ ਪੁੱਤਰ ਦਿੱਲੀ ਵਿੱਚ ਪੜ੍ਹਦਾ ਹੈ ਜਿਸ ਕਾਰਨ ਉਹ ਚੰਡੀਗੜ੍ਹ ਘੱਟ ਹੀ ਆਉਂਦੇ ਹਨ।

ਸੁਖਬੀਰ ਬਾਦਲ ਨੇ ਹਾਈਕੋਰਟ ਤੋਂ ਅਦਾਲਤ 'ਚ ਪੇਸ਼ ਨਾ ਹੋਂਣ ਲਈ ਮੰਗੀ ਛੋਟ
ਸੁਖਬੀਰ ਬਾਦਲ ਨੇ ਹਾਈਕੋਰਟ ਤੋਂ ਅਦਾਲਤ 'ਚ ਪੇਸ਼ ਨਾ ਹੋਂਣ ਲਈ ਮੰਗੀ ਛੋਟ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਕੇਸ ਤੋਂ ਛੋਟ ਲਈ ਪਟੀਸ਼ਨ ਦਾਖ਼ਲ ਕੀਤੀ ਹੈ। ਆਪਣੀ ਦਾਖ਼ਲ ਕੀਤੀ ਗਈ ਪਟੀਸ਼ਨ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਮੁਕੱਦਮਾ ਖ਼ਤਮ ਹੋਣ ਤੱਕ ਉਨ੍ਹਾਂ ਨੂੰ ਪੇਸ਼ੀ ਤੋਂ ਛੋਟ ਦਿੱਤੀ ਜਾਵੇ। ਇਸ ਦੇ ਨਾਲ ਹੀ ਇੱਕ ਹੋਰ ਦਾਖ਼ਲ ਕੀਤੀ ਗਈ ਪਟੀਸ਼ਨ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਬਾਦਲ ਪਿੰਡ ਵਿੱਚ ਰਹਿੰਦੇ ਹਨ ਜਦੋਂ ਕਿ ਉਨ੍ਹਾਂ ਦਾ ਪੁੱਤਰ ਦਿੱਲੀ ਵਿੱਚ ਪੜ੍ਹਦਾ ਹੈ ਜਿਸ ਕਾਰਨ ਉਹ ਚੰਡੀਗੜ੍ਹ ਘੱਟ ਹੀ ਆਉਂਦੇ ਹਨ।

ਸੁਖਬੀਰ ਬਾਦਲ ਨੇ ਹਾਈਕੋਰਟ ਤੋਂ ਅਦਾਲਤ 'ਚ ਪੇਸ਼ ਨਾ ਹੋਂਣ ਲਈ ਮੰਗੀ ਛੋਟ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਇੱਕ ਨਾਮ ਅਤੇ ਰੁਤਬਾ ਰੱਖਦੇ ਹਨ, ਸਮਾਜ ਵਿੱਚ ਉਨ੍ਹਾਂ ਦੀ ਇੱਕ ਪਛਾਣ ਹੈ। ਅਜਿਹੀ ਸਥਿਤੀ ਵਿੱਚ ਉਹ ਕਿਤੇ ਵੀ ਨਹੀਂ ਭੱਜ ਸਕਦੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ, ਜੇ ਉਹ ਅਦਾਲਤ ਵਿੱਚ ਹਰ ਮਾਮਲੇ ਵਿੱਚ ਪੇਸ਼ ਹੋਣ ਲਈ ਪਹੁੰਚਦੇ ਹਨ ਤਾਂ ਅਦਾਲਤ ਵਿੱਚ ਹੋਰ ਕਾਨੂੰਨੀ ਕਾਰਵਾਈਆਂ ਵਿੱਚ ਦਖ਼ਲ ਪੈ ਸਕਦਾ ਹੈ।

ਇਸ ਤੋਂ ਪਹਿਲਾਂ ਸੁਖਬੀਰ ਬਾਦਲ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ ਜੋ ਕਿ ਪਿਛਲੇ 10 ਮਹੀਨਿਆਂ ਤੋਂ ਉਹ ਪੇਸ਼ ਨਹੀਂ ਹੋਏ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਸੈਕਟਰ 9 ਸਥਿਤ ਕੋਠੀ ਨੰਬਰ 256 ਵਿਖੇ ਸਮਨ ਭੇਜੇ ਸਨ। ਸੁਖਬੀਰ ਬਾਦਲ ਉੱਥੇ ਨਹੀਂ ਮਿਲੇ, ਜਿਸ ਕਾਰਨ ਉਨ੍ਹਾਂ ਨੂੰ ਸਮਨ ਨਹੀਂ ਮਿਲਿਆ ਪਰ ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਦਾਲਤ ਵਿੱਚ ਪੇਸ਼ ਹੋਏ ਤੇ ਉਨ੍ਹਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ।

ਇਹ ਕੇਸ ਪੰਜਾਬ ਤੇ ਹਰਿਆਣਾ ਵਿੱਚ ਦਰਜ ਹੋਏ ਅਖੰਡ ਕੀਰਤਨੀ ਸਮੂਹ ਦੇ ਮੈਂਬਰ ਰਾਜਿੰਦਰਪਾਲ ਦੀ ਸ਼ਿਕਾਇਤ 'ਤੇ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਿਹਾ ਹੈ। ਸੁਖਬੀਰ ਬਾਦਲ 'ਤੇ ਇਹ ਦੋਸ਼ ਹੈ ਕਿ ਉਨ੍ਹਾਂ ਅਖੰਡ ਕੀਰਤਨੀ ਸਮੂਹ ਤੇ ਉਨ੍ਹਾਂ ਦੇ ਬੁਲਾਰੇ ਨੂੰ ਅਤਿਵਾਦੀ ਸੰਗਠਨ ਬੱਬਰ ਖ਼ਾਲਸਾ ਦਾ ਰਾਜਨੀਤਕ ਚਿਹਰਾ ਦੱਸਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.