ETV Bharat / city

ਰਾਜ ਕੁਮਾਰ ਵੇਰਕਾ ਨੇ ਘੇਰਿਆ ਸੁਖਬੀਰ ਬਾਦਲ, ਲਪੇਟੇ 'ਚ ਲਿਆ ਪੂਰਾ ਪਰਿਵਾਰ

author img

By

Published : Sep 4, 2021, 2:12 PM IST

Updated : Sep 4, 2021, 6:06 PM IST

ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸੁਖਬੀਰ ਬਾਦਲ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਰਾਜ ਕੁਮਾਰ ਵੇਰਕਾ ਨੇ ਘੇਰਿਆ ਸੁਖਬੀਰ ਬਾਦਲ, ਲਪੇਟੇ 'ਚ ਲਿਆ ਪੂਰਾ ਪਰਿਵਾਰ
ਰਾਜ ਕੁਮਾਰ ਵੇਰਕਾ ਨੇ ਘੇਰਿਆ ਸੁਖਬੀਰ ਬਾਦਲ, ਲਪੇਟੇ 'ਚ ਲਿਆ ਪੂਰਾ ਪਰਿਵਾਰ

ਚੰਡੀਗੜ੍ਹ: ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਪ੍ਰਤੀ ਬਿਆਨ ਦੇਣ ਤੋਂ ਬਾਅਦ ਕਸੂਤੇ ਫਸਦੇ ਜਾ ਰਹੇ ਹਨ। ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦੇ ਬਿਆਨ ਦੀ ਨਿਖੇਧੀ ਕੀਤੀ ਜਿਸਤੋਂ ਬਾਅਦ ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸੱਦਾ ਦਿੱਤਾ ਹੈ ਪਰ ਹੁਣ ਇਸ ਬਿਆਨ 'ਤੇ ਸਿਆਸਤ ਵੀ ਸਿਖ਼ਰਾਂ 'ਤੇ ਦਿਖਾਈ ਦੇ ਰਹੀ ਹੈ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸੁਖਬੀਰ ਬਾਦਲ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਪਹਿਲਾਂ ਤਾਂ ਕਿਸਾਨਾਂ ਨੂੰ ਧਮਕਿਆਂ ਦਿੰਦਾ ਸੀ ਹੁਣ ਗੱਲ ਕਰਨ ਲਈ ਤਿਆਰ ਹੈ। ਵੇਰਕਾ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਪੂਰਾ ਪਰਿਵਾਰ ਖੇਤੀ ਬਿੱਲ ਪਾਸ ਕਰਵਾਉਣ ਲਈ ਜ਼ਿੰਮੇਵਾਰ ਹੈ, ਸੁਖਬੀਰ ਬਾਦਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਨਾਲ ਹੀ ਕਿਹਾ ਕਿ ਬਾਦਲ ਪਰਿਵਾਰ ਨੂੰ ਕਿਸਾਨਾਂ ਲਈ ਪ੍ਰਧਾਨ ਮੰਤਰੀ ਮੋਦੀ ਦੇ ਘਰ ਅੱਗੇ ਲਗਾਉਣਾ ਚਾਹਿਦਾ ਹੈ।

ਰਾਜ ਕੁਮਾਰ ਵੇਰਕਾ ਨੇ ਘੇਰਿਆ ਸੁਖਬੀਰ ਬਾਦਲ, ਲਪੇਟੇ 'ਚ ਲਿਆ ਪੂਰਾ ਪਰਿਵਾਰ

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਨੇ ਜਿਸਨੂੰ ਦੇਖਦੇ ਹੋਏ ਹਰ ਸਿਆਸੀ ਪਾਰਟੀ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ। ਅਕਾਲੀ ਦਲ ਵੱਲੋਂ 100 ਦਿਨਾਂ 'ਚ 100 ਹਲਕਿਆਂ 'ਚ ਜਾਕੇ 'ਗੱਲ ਪੰਜਾਬ ਦੀ' ਮੁਹਿੰਮ ਤਹਿਤ ਦੌਰਾ ਕੀਤਾ ਜਾ ਰਿਹਾ ਹੈ ਪਰ ਜਿਵੇਂ ਹੀ ਅਕਾਲੀ ਦਲ ਸਰਗਰਮ ਹੈ ਓਵੇਂ ਹੀ ਕਿਸਾਨਾਂ ਦਾ ਪਾਰਾ ਵੀ ਸੱਤਵੇਂ ਅਸਮਾਨ 'ਤੇ ਪਹੁੰਚਿਆ ਹੋਇਆ ਹੈ। ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਜੰਮਕੇ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨ ਵੀ ਮੋਗੇ 'ਚ ਸੁਖਬੀਰ ਬਾਦਲ ਦਾ ਵਿਰੋਧ ਹੋਇਆ ਸੀ ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਜਬਰਦਸਤ ਝੜਪ ਹੋਈ ਸੀ। ਪੁਲਿਸ ਨੇ 17 ਕਿਸਾਨਾਂ ਦੇ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ।

ਉਧਰ ਲੁਧਿਆਣਾ ਵਿਖੇ ਵੀ ਕਿਸਾਨਾਂ ਨੇ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਪਰ ਸੁਖਬੀਰ ਵੱਲੋਂ ਕਿਹਾ ਗਿਆ ਸੀ ਕਿ ਕਾਲੀਆਂ ਝੰਡੀਆਂ ਦਿਖਾਕੇ ਵਿਰੋਧ ਕਰਨ ਵਾਲੇ ਕਿਸਾਨ ਨਹੀਂ ਬਲਕਿ ਆਪ ਤੇ ਕਾਂਗਰਸ ਦੇ ਵਰਕਰ ਹਨ ਨਾਲ ਹੀ ਕਿਹਾ ਸੀ ਕਿ ਇੱਕ ਇਸ਼ਾਰੇ 'ਤੇ ਇਹ ਸਭ ਚੱਕੇ ਜਾਣਗੇ।

ਇਹ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ ਹਰ ਕੋਈ ਸਿਆਸੀ ਲੀਡਰ ਇੱਕ ਦੂਜੇ ਤੇ ਵਾਰ ਪਲਟਵਾਰ ਕਰ ਰਿਹਾ ਹੈ। ਕਿਸਾਨਾਂ ਵੱਲੋਂ ਪਹਿਲਾਂ ਹੀ ਕਾਲ ਦਿੱਤੀ ਗਈ ਸੀ ਕਿ 'ਜੋ ਕਿਸਾਨਾਂ ਨਾਲ ਖੜੇਗਾ ਓਹੀ ਪਿੰਡਾਂ ਵਿੱਚ ਵੜੇਗਾ' ਪਰ ਫਿਰ ਵੀ ਸਿਆਸੀ ਲੀਡਰ ਆਪਣੀਆਂ ਸਿਆਸੀ ਰੋਟੀਆਂ ਸੇਕਣ ਤੋਂ ਬਾਜ ਨਹੀਂ ਆ ਰਹੇ ਜਿਸਦੇ ਚਲਦਿਆਂ ਓਹਨਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈਦਾਂ ਹੈ।

ਇਹ ਵੀ ਪੜੋ: ਤਿੰਨ ਮਿੰਟ ਹੀ ਚੱਲਿਆ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ , ਵਿਰੋਧੀਆਂ ਨੇ ਚੁੱਕੇ ਸਵਾਲ

Last Updated :Sep 4, 2021, 6:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.