ETV Bharat / city

ਲਗਾਤਾਰ 100 ਦਿਨ ਪੰਜਾਬ ਯਾਤਰਾ 'ਤੇ ਰਹਿਣਗੇ ਸੁਖਬੀਰ ਬਾਦਲ

author img

By

Published : Aug 17, 2021, 4:23 PM IST

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਵਿਰੋਧੀਆਂ 'ਤੇ ਜਮ ਕੇ ਨਿਸ਼ਾਨੇ ਵੀ ਸਾਧੇ। ਸੁਖਬੀਰ ਬਾਦਲ ਦਾ ਕਹਿਣਾ ਕਿ ਸਿਆਸਤ 'ਚ ਤਿੰਨ ਲੀਡਰ ਅਜਿਹੇ ਹਨ, ਜਿਨ੍ਹਾਂ ਝੂਠੀਆਂ ਸਹੁੰ ਖਾ ਕੇ ਵੋਟਾਂ ਹਾਸਲ ਕੀਤੀਆਂ ਹਨ।

ਲਗਾਤਾਰ 100 ਦਿਨ ਪੰਜਾਬ ਯਾਤਰਾ 'ਤੇ ਰਹਿਣਗੇ ਸੁਖਬੀਰ ਬਾਦਲ
ਲਗਾਤਾਰ 100 ਦਿਨ ਪੰਜਾਬ ਯਾਤਰਾ 'ਤੇ ਰਹਿਣਗੇ ਸੁਖਬੀਰ ਬਾਦਲ

ਚੰਡੀਗੜ੍ਹ: ਅਗਾਮੀ ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਹਰੇਕ ਪਾਰਟੀ ਵਲੋਂ ਜਿਥੇ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ, ਉਥੇ ਹੀ ਇੱਕ ਦੂਸਰੇ 'ਤੇ ਦੂਸ਼ਣਬਾਜ਼ੀ ਵੀ ਕੀਤੀ ਜਾ ਰਹੀ ਹੈ।

ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਵਿਰੋਧੀਆਂ 'ਤੇ ਜਮ ਕੇ ਨਿਸ਼ਾਨੇ ਵੀ ਸਾਧੇ। ਸੁਖਬੀਰ ਬਾਦਲ ਦਾ ਕਹਿਣਾ ਕਿ ਸਿਆਸਤ 'ਚ ਤਿੰਨ ਲੀਡਰ ਅਜਿਹੇ ਹਨ, ਜਿਨ੍ਹਾਂ ਝੂਠੀਆਂ ਸਹੁੰ ਖਾ ਕੇ ਵੋਟਾਂ ਹਾਸਲ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਨਾਮ ਕੈਪਟਨ ਅਮਰਿੰਦਰ ਸਿੰਘ ਦਾ ਹੈ, ਜਿਨ੍ਹਾਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਵੋਟਾਂ ਤਾਂ ਲਈਆਂ ਪਰ ਵਾਅਦੇ ਪੂਰੇ ਨਹੀਂ ਕੀਤੇ।ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਆਪਣੀ ਮਾਂ ਦੀ ਸਹੁੰ ਚੁੱਕੀ ਸੀ, ਕਿ ਸ਼ਰਾਬ ਨਹੀਂ ਪੀਵਾਂਗਾ, ਪਰ ਉਹ ਹੁਣ ਵੀ ਸ਼ਰਾਬ 'ਚ ਟੱਲੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਤੀਜਾ ਨਾਮ ਅਰਵਿੰਦ ਕੇਜਰੀਵਾਲ ਦਾ ਵੀ ਇਸ 'ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵਲੋਂ ਦਿੱਲੀ ਦੇ ਲੋਕਾਂ ਨੂੰ ਸਿਰਫ਼ ਝੂਠ ਹੀ ਬੋਲਿਆ ਹੈ।

ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਵਲੋਂ ਕੈਪਟਨ ਸਰਕਾਰ ਦੀ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਨੂੰ ਲੈਕੇ ਚਾਰਜਸ਼ੀਟ ਤਿਆਰ ਕੀਤੀ ਹੈ, ਜਿਸ ਨੂੰ ਲੈਕੇ ਉਹ ਲੋਕਾਂ ਤੱਕ ਜਾਣਗੇ।

ਇਸ ਦੇ ਨਾਲ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਲਗਾਤਾਰ 100 ਦਿਨ ਦੀ ਪੰਜਾਬ ਯਾਤਰਾ 'ਤੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ 'ਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਗੇ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਇਸਦੀ ਸ਼ੁਰੂਆਤ ਜ਼ੀਰਾ ਹਲਕੇ ਤੋਂ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਇੱਕ ਮਿਸ ਕਾਲ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜਿਸ 'ਤੇ ਫੋਨ ਕਰਕੇ ਲੋਕਾਂ ਦੀ ਗੱਲ ਸੁਣੀ ਜਾਵੇਗੀ।

ਇਸ ਮੌਕੇ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਿੱਧੂ ਦੇ ਅਡਵਾਈਜ਼ਰ ਨੇ ਜੋ ਸੋਸ਼ਲ ਮੀਡੀਆ 'ਤੇ ਦੇਸ਼ ਦੇ ਖਿਲਾਫ਼ ਬਿਆਨ ਦਿੱਤਾ ਉਸ ਬਾਰੇ ਸਿੱਧੂ ਨੂੰ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਹ ਆਪਣੇ ਅਡਵਾਈਜ਼ਰ ਖਿਲਾਫ਼ ਕੀ ਕਾਰਵਾਈ ਕਰ ਰਹੇ ਹਨ।

ਇਹ ਵੀ ਪੜ੍ਹੋ:111 ਸਾਲਾਂ ਬਾਅਦ ਮਿਲੇਗਾ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਆਪਣਾ ਘਰ

ETV Bharat Logo

Copyright © 2024 Ushodaya Enterprises Pvt. Ltd., All Rights Reserved.