ETV Bharat / city

ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ, ਕੁਝ ਸਮੇਂ ਬਾਅਦ ਕੀਤਾ ਰਿਹਾਅ

author img

By

Published : Oct 1, 2020, 10:47 PM IST

Updated : Oct 1, 2020, 11:00 PM IST

ਖੇਤੀ ਕਾਨੂੰਨਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਮਾਰਚ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਨਾਲ ਹੀ ਪੁਸਿਲ ਨੇ ਬੀਬੀ ਜੰਗੀਰ ਕੌਰ, ਬਿਰਕਮ ਮਜੀਠੀਆ ਆਦਿ ਅਕਾਲੀ ਆਗੂਆਂ ਵੀ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਇਨ੍ਹਾਂ ਅਕਾਲੀ ਆਗੂਆਂ ਸੈਕਟਰ 17 ਦੇ ਥਾਣੇ ਲੈ ਗਈ ਹੈ।

Sukhbir Singh Badal and other leaders detained by chandigarh police
ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ ਹਿਰਾਸਤ ‘ਚ ਲਏ

ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਮਾਰਚ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਨਾਲ ਹੀ ਪੁਸਿਲ ਨੇ ਬੀਬੀ ਜੰਗੀਰ ਕੌਰ, ਬਿਰਕਮ ਮਜੀਠੀਆ ਆਦਿ ਅਕਾਲੀ ਆਗੂਆਂ ਵੀ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਇਨ੍ਹਾਂ ਅਕਾਲੀ ਆਗੂਆਂ ਸੈਕਟਰ 17 ਦੇ ਥਾਣੇ ਲੈ ਗਈ ਹੈ। ਇਸ ਮਗਰੋਂ ਕੁਝ ਸਮੇਂ ਬਆਦ ਚੰਡੀਗੜ੍ਹ ਪੁਲਿਸ ਸੁਖਬੀਰ ਬਾਦਲ ਸਮੇਤ ਬਾਕੀ ਹਿਰਾਸਤ ਵਿੱਚ ਲਏ ਗਏ ਅਕਾਲੀ ਆਗੂਆਂ ਨੂੰ ਰਿਹਾਅ ਕਰ ਦਿੱਤਾ ਹੈ।

ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ, ਚੰਡੀਗੜ੍ਹ ਪੁਲਿਸ ਨੇ ਵਰ੍ਹਾਈਆਂ ਡਾਂਗਾਂ

ਇਸ ਮੌਕੇ ਚੰਡੀਗੜ੍ਹ ਪੁਲਿਸ ਨੇ ਅਕਾਲੀ ਵਰਕਰਾਂ 'ਤੇ ਬਲ ਦਾ ਪ੍ਰਯੋਗ ਵੀ ਕੀਤਾ ਗਿਆ ਅਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ।

ਕਾਫ਼ਲਾ ਪੰਜਾਬ ਦੇ ਵੱਖ ਵੱਖ ਹਿਸਿਆਂ 'ਚੋਂ ਹੁੰਦਾ ਹੋਇਆ ਮੁਲਾਂਪੁਰ ਪਹੁੰਚਿਆ ਜਿਥੇ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਐਂਟਰੀ ਤੋਂ ਰੋਕਣ ਲਈ ਬੈਰੀਕੇਟ ਲਾਏ ਗਏ। ਉਥੇ ਹੀ ਮੁੱਲਾਪੁਰ ਬਾਰਡਰ 'ਤੇ ਸੁਖਬੀਰ ਸਿੰਘ ਬਾਦਲ ਦਾ ਕਾਫ਼ਲਾ ਪਹੁੰਚਿਆ, ਜਿਥੇ ਕਾਫ਼ਲੇ ‘ਚ ਉਨ੍ਹਾਂ ਨਾਲ ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਚੀਮਾ ਅਤੇ ਬਿਕਰਮ ਮਜੀਠੀਆ ਵੀ ਮੌਜੂਦ ਰਹੇ।

ਇਸ ਮੌਕੇ ਉਨ੍ਹਾਂ ਵੱਲੋਂ ਅਮਨ ਸ਼ਾਂਤੀ ਬਣਾਈ ਰੱਖਣ ਦੀ ਲਗਾਤਾਰ ਅਪੀਲ ਕੀਤੀ ਗਈ। ਸ਼ਾਂਤੀ ਨਾਲ ਉਨ੍ਹਾਂ ਵਲੋਂ ਕਿਸਾਨਾਂ ਦੇ ਹੱਕਾਂ ‘ਚ ਖੜੇ ਰਹਿਣ ਦੀ ਅਪੀਲ ਕੀਤੀ ਗਈ। ਮੁੱਲਾਂਪੁਰ ਬਾਰਡਰ ਪਹੁੰਚਣ ‘ਤੇ ਸੁਖਬੀਰ ਸਿੰਘ ਬਾਦਲ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਧੱਕੇ ਦਾ ਵਿਰੋਧ ਜਤਾਇਆ। ਇਸ ਮੌਕੇ ‘ਇੱਕੋ ਨਾਅਰਾ ਕਿਸਾਨ ਪਿਆਰਾ’ ਦੇ ਨਾਅਰੇ ਨਾਲ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ ਅਤੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ।

Last Updated :Oct 1, 2020, 11:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.