ETV Bharat / city

ਭ੍ਰਿਸ਼ਟਾਚਾਰ ਦੇ ਇਲਜ਼ਾਮ ਤਹਿਤ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ

author img

By

Published : May 13, 2022, 7:20 PM IST

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਮਕਸਦ ਨੂੰ ਲੈਕੇ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮ ਤਹਿਤ ਲੋਕ ਨਿਰਮਾਣ ਵਿਭਾਗ ਦੇ ਨਿਗਰਾਨ ਇੰਜੀਨੀਅਰ ਵਰਿੰਦਰ ਕੁਮਾਰ ਮੁਅੱਤਲ ਕਰ ਦਿੱਤਾ ਹੈ।

ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਭਜਨ ਸਿੰਘ ਈ.ਟੀ.ਓ.
ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸਿ਼ਆਰਪੁਰ ਨੂੰ ਪ੍ਰੀਵੈਨਸ਼ਨ ਆਫ਼ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇਗੀ ਅਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫ਼ਤਰ ਪਟਿਲਾਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡੇਗਾ।

ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਭਜਨ ਸਿੰਘ ਈ.ਟੀ.ਓ.
ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਿਤ ਅਧਿਕਾਰੀ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਜਿਸ ਮਗਰੋਂ ਸਬੰਧਤ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਿਸੇ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ‘ਤੇ ਹੀ ਲੱਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ਵਿੱਚ ਸ਼ਮੂਲੀਅਤ ਪਾਏ ਜਾਣ `ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

ਇਹ ਵੀ ਪੜ੍ਹੋ: ਬੇਅਦਬੀ ਦੇ 2 ਮਾਮਲਿਆਂ ’ਚ ਰਾਮ ਰਹੀਮ ਨੂੰ ਮਿਲੀ ਜ਼ਮਾਨਤ

ETV Bharat Logo

Copyright © 2024 Ushodaya Enterprises Pvt. Ltd., All Rights Reserved.