ETV Bharat / city

ਸਿੱਖਿਆ ਮੰਤਰੀ ਦੇ ਘਰ ’ਚ ਦਾਖਲ ਹੋਏ ਪ੍ਰਦਰਸ਼ਨਕਾਰੀ, ਮੰਤਰੀ ਨੇ ਪੁਲਿਸ ‘ਤੇ ਚੁੱਕੇ ਸਵਾਲ

author img

By

Published : Nov 15, 2021, 9:25 PM IST

ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਜਲੰਧਰ ਵਿਖੇ ਉਨ੍ਹਾਂ ਘਰ ਦੇ ਵਿੱਚ ਧੱਕੇ ਨਾਲ ਦਾਖਲ ਹੋਏ ਅਧਿਆਪਕ ਯੂਨੀਅਨ (Teachers Union) ਉੱਪਰ ਸਵਾਲ ਚੁੱਕੇ ਗਏ ਹਨ। ਨਾਲ ਹੀ ਉਨ੍ਹਾਂ ਪੁਲਿਸ ਦੀ ਕਾਰਗੁਜਾਰੀ ’ਤੇ ਸਵਾਲੀਆਂ ਨਿਸ਼ਾਨ ਲਗਾਏ ਹਨ।

ਸਿੱਖਿਆ ਮੰਤਰੀ ਦੇ ਘਰ ’ਚ ਦਾਖਲ ਹੋਏ ਪ੍ਰਦਰਸ਼ਨਕਾਰੀ
ਸਿੱਖਿਆ ਮੰਤਰੀ ਦੇ ਘਰ ’ਚ ਦਾਖਲ ਹੋਏ ਪ੍ਰਦਰਸ਼ਨਕਾਰੀ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ (Cabinet Minister Pargat Singh) ਦੇ ਵੱਲੋਂ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪਰਗਟ ਸਿੰਘ (Pargat Singh) ਨੇ ਦੱਸਿਆ ਕਿ ਅਧਿਆਪਕ ਯੂਨੀਅਨ (Teachers Union) ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਘਰ ਦੇ ਵਿੱਚ ਉਨ੍ਹਾਂ ਦੇ ਬਜ਼ੁਰਗ ਮਾਤਾ--ਪਿਤਾ ਰਹਿੰਦੇ ਹਨ ਤੇ ਉਹ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਵੀ ਸ਼ਿਕਾਰ ਹਨ। ਪਰਗਟ ਸਿੰਘ ਨੇ ਇਸ ਘਟਨਾ ਦੀ ਨਿੰਦਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਵਿਵਹਾਰ ਕਰਨਾ ਗਲਤ ਕੰਮ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਕੋਈ ਸਾਜ਼ਿਸ ਦੇ ਸੰਕੇਤ ਵੀ ਦਿੱਤੇ ਹਨ। ਨਾਲ ਹੀ ਉਨ੍ਹਾਂ ਪੁਲਿਸ ਦੀ ਕਾਰਗੁਜਾਰੀ ਤੇ ਵੀ ਸਵਾਲ ਚੁੱਕੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਲਗਾਤਾਰ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨ ਦੇ ਵਿੱਚ ਲੱਗੇ ਹੋਏ ਹਨ ਅਤੇ ਕਈ ਵਾਰ ਮੀਟਿੰਗਾਂ ਵੀ ਕਰ ਚੁੱਕੇ ਹਨ ਪਰ ਫਿਰ ਵੀ ਅਜਿਹੇ ਗਲਤ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਘਰ ਦੇ ਵਿੱਚ ਵੜਨਾ ਇਨਸਾਨੀਅਤ ਨਹੀਂ ਹੈ।

ਸਿੱਖਿਆ ਮੰਤਰੀ ਦੇ ਘਰ ’ਚ ਦਾਖਲ ਹੋਏ ਪ੍ਰਦਰਸ਼ਨਕਾਰੀ

ਪਰਗਟ ਸਿੰਘ (Pargat Singh) ਦਾ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਪੰਜਾਬ ਉਪਰ ਕਰਜ਼ੇ ਨੂੰ ਲੈ ਕੇ ਕੀਤੇ ਟਵੀਟ ਨੂੰ ਲੈ ਕੇ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਸਹੀ ਕਹਿ ਰਹੇ ਹਨ ਕਿ ਪੰਜਾਬ ਉੱਪਰ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਮਾਲੀ ਹਾਲਤ ਸੁਧਾਰਨ ਦੇ ਲਈ ਪੈਰਾਮੀਟਰ ਟਾਈਟ ਕਰਨੇ ਪੈਣਗੇ।

ਇਸਦੇ ਨਾਲ ਹੀ ਪਰਗਟ ਸਿੰਘ ਦਾ ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ (Pollution) ਨੂੰ ਲੈ ਕੇ ਵੀ ਬਿਆ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ (Pollution) ਨੂੰ ਲੈ ਕੇ ਪੰਜਾਬ ਜਾਂ ਹੋਰ ਸੂਬੇ ਤੇ ਇਲਜ਼ਾਮ ਲਗਾਉਣੇ ਗਲਤ ਹਨ। ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪ੍ਰਦੂਸ਼ਣ ਦੇ ਮਸਲੇ ਦੇ ਹੱਲ ਨੂੰ ਲੈ ਕੇ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਇਹ ਸਥਿਤੀ ਦਿੱਲੀ ਦੀ ਹੈ ਅੱਗੇ ਪੰਜਾਬ ਜਾਂ ਹਰਿਆਣਾ ਦੀ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸਦਾ ਸਾਰਥਿਕ ਹੱਲ ਕੱਢਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਹੋਰ ਵੀ ਕਈ ਮੁੱਦਿਆਂ ਤੇ ਬਿਆਨ ਦਿੱਤਾ ਹੈ।

ਇਹ ਵੀ ਪੜ੍ਹੋ: ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੀਆ ਮੰਗ ਪੱਤਰ: ਗਜੇਂਦਰ ਸ਼ੇਖਾਵਤ

ETV Bharat Logo

Copyright © 2024 Ushodaya Enterprises Pvt. Ltd., All Rights Reserved.