ETV Bharat / city

ਮੀਂਹ ਕਾਰਨ ਮੰਡੀਆਂ ‘ਚ ਖੱਜਲ ਖੁਆਰ ਹੋ ਰਹੇ ਕਿਸਾਨਾਂ ਨੂੰ ਲੈਕੇ CM ਚੰਨੀ ਨੇ ਦਿੱਤੇ ਇਹ ਨਿਰਦੇਸ਼

author img

By

Published : Oct 24, 2021, 7:57 PM IST

ਪੰਜਾਬ ਚ ਪਏ ਮੀਂਹ ਕਾਰਨ ਕਿਸਾਨਾਂ ਨੂੰ ਅਨਾਜ ਮੰਡੀਆਂ ਦੇ ਵਿੱਚ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਇਸ ਮਸਲੇ ਨੂੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਦੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ਉੱਪਰ ਹੱਲ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਦਿੱਤੇ ਹਨ ਤਾਂ ਕਿ ਕਿਸਾਨ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣ। ਇਸਦੇ ਨਾਲ ਹੀ ਉਨ੍ਹਾਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਵੱਲੋਂ ਪਾਣੀ ਭਰਨ ਦੀ ਸਮੱਸਿਆ ਨੂੰ ਤਰਜੀਹੀ ਤੌਰ ‘ਤੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੀਂਹ ਕਾਰਨ ਮੰਡੀਆਂ ‘ਚ ਖੱਜਲ ਖੁਆਰ ਹੋ ਰਹੇ ਕਿਸਾਨਾਂ ਨੂੰ ਲੈਕੇ CM ਚੰਨੀ ਨੇ ਦਿੱਤੇ ਇਹ ਨਿਰਦੇਸ਼
ਮੀਂਹ ਕਾਰਨ ਮੰਡੀਆਂ ‘ਚ ਖੱਜਲ ਖੁਆਰ ਹੋ ਰਹੇ ਕਿਸਾਨਾਂ ਨੂੰ ਲੈਕੇ CM ਚੰਨੀ ਨੇ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ: ਪੰਜਾਬ ਚ ਪਏ ਬੇਮੌਸਮੇ ਮੀਂਹ ਕਾਰਨ ਜਿੱਥੇ ਕਿਸਾਨਾਂ ਦੀ ਝੋਨੇ ਦੀ ਪੱਕੀ ਫਸਲਾਂ ਮੰਡੀਆਂ ਦੇ ਵਿੱਚ ਖਰਾਬ ਹੋ ਰਹੀ ਹੈ ਉੱਥੇ ਹੀ ਮੰਡੀਆਂ ਦੇ ਵਿੱਚ ਵੀ ਕਿਸਾਨਾਂ ਦੀ ਫਸਲ ਪਾਣੀ ਦੇ ਵਿੱਚ ਡੁੱਬ ਜਾਣ ਦੇ ਕਾਰਨ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਵੱਲੋਂ ਇਸ ਮਸਲੇ ਨੂੰ ਲੈਕੇ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਸੂਬੇ ਦੇ DCs ਨੂੁੰ ਕਿਸਾਨਾਂ ਦੀਆਂ ਸਮੱਸਿਆ ਵੱਲ ਧਿਆਨ ਦੇਣ ਦੇ ਨਿਰਦੇਸ਼

ਕਿਸਾਨਾਂ ਦੇ ਇਸ ਮਸਲੇ ਨੂੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਡਿਪਟੀ ਕਮਿਸ਼ਨਰਾਂ (Deputy Commissioners) ਨੂੰ ਕਿਸਾਨਾਂ ਦੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ਉੱਪਰ ਹੱਲ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਦਿੱਤੇ ਹਨ ਤਾਂ ਕਿ ਕਿਸਾਨ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣ। ਇਸਦੇ ਨਾਲ ਹੀ ਉਨ੍ਹਾਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਵੱਲੋਂ ਪਾਣੀ ਭਰਨ ਦੀ ਸਮੱਸਿਆ ਨੂੰ ਤਰਜੀਹੀ ਤੌਰ ‘ਤੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।

  • Have directed the DCs to immediately put in place the measures to ensure that farmers should not face any problem in mandis due to rain today. Any issue of water logging in mandis must be dealt urgently by Mandi Board, Municipal Corporations, Municipal Councils and Panchayats.

    — Charanjit S Channi (@CHARANJITCHANNI) October 24, 2021 " class="align-text-top noRightClick twitterSection" data=" ">

ਪੰਜਾਬ ਦੀਆਂ ਵੱਖ ਵੱਖ ਮੰਡੀਆਂ ਚ ਕਿਸਾਨ ਹੋ ਰਹੇ ਪਰੇਸ਼ਾਨ

ਪੰਜਾਬ ਦੀਆਂ ਵੱਖ ਵੱਖ ਮੰਡੀਆਂ ਦੇ ਵਿੱਚੋਂ ਲਗਾਤਾਰ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਖੁੱਲ੍ਹੇ ਆਸਮਾਨ ਹੇਠ ਪਈ ਕਿਸਾਨਾਂ (Farmers) ਦਾ ਫਸਲ ਬਰਬਾਦ ਹੋ ਰਹੀ ਹੈ। ਕਿਸਾਨਾਂ ਵੱਲੋਂ ਇਸਦਾ ਸਿੱਧਾ ਜ਼ਿੰਮੇਵਾਰ ਪ੍ਰਸ਼ਾਸਨ ਅਤੇ ਸਰਕਾਰ ਨੂੰ ਦੱਸਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣੈ ਕਿ ਸਰਕਾਰ ਪਹਿਲਾਂ ਵੱਡੇ ਵੱਡੇ ਦਾਅਵੇ ਕਰ ਰਹੀ ਸੀ ਕਿ ਉਨ੍ਹਾਂ ਨੂੰ ਮੰਡੀ ਦੇ ਵਿੱਚ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਪਰ ਹੁਣ ਸਰਕਾਰ ਦੇ ਦਾਅਵਿਆਂ ਅਸਲ ਤਸਵੀਰ ਸਾਹਮਣੇ ਆਈ ਹੈ। ਚਿੰਤਾ ਦੇ ਵਿੱਚ ਡੁੱਬੇ ਕਿਸਾਨ ਵੱਲੋਂ ਸਰਕਾਰ ਤੋਂ ਮੁਆਵਜੇ ਦੀ ਮੰਗ ਕੀਤੀ ਗਈ ਹੈ ਅਤੇ ਨਾਲ ਹੀ ਅਪੀਲ ਕੀਤੀ ਜਾ ਰਹੀ ਹੈ ਕਿ ਭਿੱਜੀ ਹੋਈ ਇਸ ਫਸਲ ਨੂੰ ਮੰਡੀ ਵਿੱਚੋਂ ਚੁਕਾਇਆ ਜਾਵੇ ਤਾਂ ਕਿ ਉਸ ਨੂੰ ਇੱਥੇ ਖੱਜਲ ਖੁਆਰ ਨਾ ਹੋਣਾ ਪਵੇ।

ਮਾਨਸਾ ਦੀਆਂ ਮੰਡੀਆਂ ਚ ਵੀ ਕਿਸਾਨ ਹੋ ਰਹੇ ਖੱਜਲ-ਖੁਆਰ

ਮਾਨਸਾ ਦੇ ਪਿੰਡ ਕੁਲਰੀਆਂ ਦੀ ਦਾਣਾ ਮੰਡੀ ਦੇ ਵਿੱਚ ਥੋੜ੍ਹੇ ਜਿਹੇ ਮੀਂਹ ਕਾਰਨ ਮੰਡੀ ਜਲ ਥਲ ਹੋ ਗਈ ਹੈ। ਕਿਸਾਨ ਪੁੱਤਾਂ ਵਾਂਗੂ ਪਾਲੀ ਫ਼ਸਲ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਈ ਸਨ ਜੋ ਪਾਣੀ ਵਿੱਚ ਰੁੜ ਗਈ ਹੈ। ਕਿਸਾਨਾਂ ਵੱਲੋਂ ਸਰਕਾਰ ਦੇ ਪ੍ਰਬੰਧਾਂ ਉੱਪਰ ਵੱਡੇ ਸਵਾਲ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਪਿੱਛੇ ਕਾਂਗਰਸ ਸਰਕਾਰ ਅਤੇ ਮਾਰਕੀਟ ਕਮੇਟੀ ਦੀ ਨਾਕਾਮੀ ਹੈ ਕਿਉਂਕਿ ਪਿੰਡ ਪੰਚਾਇਤ ਵੱਲੋਂ ਪਹਿਲਾਂ ਵੀ ਇਸ ਪਾਣੀ ਦਾ ਨਿਕਾਸ ਸਬੰਧੀ ਮਾਰਕੀਟ ਕਮੇਟੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਪਰ ਉਨ੍ਹਾਂ ਕੋਈ ਗੌਰ ਨਹੀਂ ਕੀਤਾ।

ਏਸ਼ੀਆਂ ਦੀ ਦੂਜੇ ਨੰਬਰ ਤੇ ਜਾਣੀ ਨਾਭੇ ਦੀ ਅਨਾਜ ਮੰਡੀ ਵਿੱਚ ਵੀ ਨਹੀਂ ਵਿਖਾਈ ਦਿੱਤੇ ਪ੍ਰਬੰਧ

ਜੇਕਰ ਏਸ਼ੀਆ ਦੀ ਦੂਜੇ ਨੰਬਰ ‘ਤੇ ਜਾਣੀ ਜਾਂਦੀ ਨਾਭਾ ਦੀ ਅਨਾਜ ਮੰਡੀ ਦੀ ਗੱਲ ਕੀਤੀ ਜਾਵੇ ਤਾਂ ਮੰਡੀ ਵਿੱਚ ਲੱਖਾਂ ਦੀ ਤਾਦਾਦ ਵਿੱਚ ਝੋਨੇ ਦੀਆਂ ਬੋਰੀਆਂ ਖੁੱਲ੍ਹੇ ਆਸਮਾਨ ਦੇ ਵਿੱਚ ਖ਼ਰਾਬ ਹੋ ਗਈਆਂ ਹਨ ਅਤੇ ਦੂਜੇ ਪਾਸੇ ਕਿਸਾਨ ਜੋ ਆਪਣੀ ਫਸਲ ਲੈ ਕੇ ਆਏ ਸੀ ਉਹ ਵੀ ਬਿਲਕੁਲ ਖ਼ਰਾਬ ਹੋ ਚੁੱਕੀ ਹੈ ਜਿਸ ਕਰਕੇ ਕਿਸਾਨ ਚਿੰਤਾ ਵਿੱਚ ਹਨ। ਇੱਕ ਪਾਸੇ ਜਿੱਥੇ ਸਰਕਾਰਾਂ ਕਿਸਾਨਾਂ ਦਾ ਸਾਥ ਨਹੀਂ ਦੇ ਰਹੀਆਂ ਦੂਜੇ ਪਾਸੇ ਕੁਦਰਤ ਦੀ ਕਰੋਪੀ ਵੀ ਉਨ੍ਹਾਂ ‘ਤੇ ਪੈ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਝੋਨੇ ਦੀ ਫ਼ਸਲ ਦੀ ਨਮੀ ਨੂੰ ਵਧਾਉਣਾ ਚਾਹੀਦਾ ਹੈ ਅਤੇ 20 ਤੋਂ ਉੱਪਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ:ਮੰਡੀਆਂ ‘ਚ ਪਈ ਝੋਨੇ ਦੀ ਫਸਲ ਮੀਂਹ ਦੇ ਪਾਣੀ ‘ਚ ਡੁੱਬੀ, ਕਿਸਾਨਾਂ ਨੇ ਸਰਕਾਰ ਦੇ ਦਾਅਵਿਆਂ ‘ਤੇ ਚੁੱਕੇ ਸਵਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.