ਤੀਜੇ ਦਿਨ ਵੀ ਜ਼ਬਰਦਸਤ ਹੰਗਾਮਾ, ਸੋਮਵਾਰ ਤਕ ਲਈ ਮੁਲਤਵੀ ਹੋਈ ਵਿਧਾਨ ਸਭਾ ਦੀ ਕਾਰਵਾਈ

author img

By

Published : Sep 30, 2022, 7:06 AM IST

Updated : Sep 30, 2022, 1:12 PM IST

third day of the Punjab Assembly Session live update
ਵਿਧਾਨ ਸਭਾ ਇਜਲਾਸ ਦਾ ਤੀਜਾ ਦਿਨ ()

Punjab Assembly Session Live update ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਤੀਜੇ ਦਿਨ ਵੀ ਜ਼ਬਰਦਸਤ ਹੰਗਾਮਾ ਹੋਇਆ ਤੇ ਕਾਰਵਾਈ ਸੋਮਵਾਰ ਤਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਕਈ ਬਿਲ ਪੇਸ਼ ਕੀਤੇ ਗਏ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ (Punjab Assembly Session) ਸੋਮਵਾਰ ਤਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਵਿਧਾਨ ਸਭਾ ਦੇ ਤੀਜੇ ਦਿਨ ਵੀ ਸਦਨ ਦੇ ਅੰਦਰ ਜ਼ਬਰਦਸਤ ਹੰਗਾਮਾ ਹੋਇਆ। ਕਾਂਗਰਸੀ ਵਿਧਾਇਕਾਂ ਵੱਲੋਂ ਮੰਤਰੀ ਸਰਾਰੀ ਉਤੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਤੇ ਜ਼ਬਰਦਸਤ ਹੰਗਾਮਾ ਕੀਤਾ ਗਿਆ।

ਸਪੀਕਰ ਨੇ ਕਾਂਗਰਸੀ ਵਿਧਾਇਕਾਂ ਨੂੰ ਪਾਈ ਝਾੜ: ਵਿਸ਼ੇਸ਼ ਸੈਸ਼ਨ ਦੌਰਾਨ ਹੰਗਾਮਾ ਕਰਨ ਉੱਤੇ ਸਪੀਕਰ ਨੇ ਕਾਂਗਰਸੀ ਵਿਧਾਇਕਾਂ ਨੂੰ ਝਾੜ ਪਾਈ। ਸਪੀਕਰ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੇ 2 ਦਿਨ ਖਰਾਬ ਕਰ ਦਿੱਤੇ ਹਨ ਤੇ ਕੁਰਸੀ ਦੀ ਤੌਹੀਨ ਕੀਤੀ ਹੈ।

ਕਈ ਬਿੱਲ ਹੋਏ ਪੇਸ਼: ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ 2022 ਪੇਸ਼ ਕੀਤਾ। ਇਸ ਦੌਰਾਨ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪੇਸ਼ ਕੀਤਾ। ਉਥੇ ਹੀ ਇਸ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ) ਸੋਧ ਬਿੱਲ 2022 ਪੇਸ਼ ਕੀਤਾ।

ਇਹ ਵੀ ਪੜੋ: Love Horoscope ਅੱਜ ਦਾ ਲਵ ਰਾਸ਼ਈਫਲ, ਜਾਣੋ ਕਿਹੜੀਆਂ ਰਾਸ਼ੀਆਂ ਦਾ ਪਿਆਰ ਅਤੇ ਵਿਆਹੁਤਾ ਜੀਵਨ ਚੰਗਾ ਰਹੇਗਾ

  • ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ 'ਚ ਪੰਜਾਬ ਸਟੇਟ ਵਿਜੀਲੈਂਸ ਕਮਿਸ਼ਨ ਨੂੰ ਰੱਦ ਕਰਦੇ ਹੋਏ LIVE https://t.co/KRUUruW6RZ

    — Bhagwant Mann (@BhagwantMann) September 30, 2022 " class="align-text-top noRightClick twitterSection" data=" ">

ਦੂਜੇ ਦਿਨ ਦੀ ਕਾਰਵਾਈ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ 3 ਮਤੇ ਪੇਸ਼ ਕੀਤੇ ਗਏ ਸਨ। ਦੱਸ ਦਈਏ ਕਿ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਵਿਧਾਇਕਾਂ ਨੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਕਥਿਤ ਆਡੀਓ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਮੰਤਰੀ ਸਰਕਾਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਮੰਤਰੀ ਸਰਕਾਰੀ ਦੀ ਗ੍ਰਿਫ਼ਤਾਰੀ ਲਈ ਕਾਂਗਰਸੀਆਂ ਨੇ ਸਦਨ ਦੇ ਵੈਲ ਵਿੱਚ ਜਾ ਕੇ ਨਾਅਰੇਬਾਜ਼ੀ ਕੀਤੀ। ਉਥੇ ਹੀ ਇਹ ਵੀ ਮੰਗ ਕੀਤੀ ਗਈ ਕਿ ਡਾ. ਵਿਜੇ ਸਿੰਗਲਾ ਖਿਲਾਫ ਜੋ ਕਾਰਵਾਈ ਕੀਤੀ ਸੀ, ਉਸ ਤਰ੍ਹਾਂ ਮੰਤਰੀ ਸਰਾਰੀ ਖਿਲਾਫ ਕਾਰਵਾਈ ਕੀਤੀ ਜਾਵੇ।

SC ਬੱਚਿਆਂ ਦੇ ਸਰਟੀਫ਼ਿਕੇਟ ਅਤੇ ਵਜ਼ੀਫ਼ੇ ਨੂੰ ਲੈ ਕੇ ਮਤਾ ਪਾਸ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਐੱਸ.ਸੀ ਵਿਦਿਆਰਥੀਆਂ ਦੇ ਵਜ਼ੀਫ਼ੇ ਅਤੇ ਸਰਟੀਫਿਕੇਟ, ਜੋ ਵਿਦਿਅਕ ਅਦਾਰਿਆਂ ਵਲੋਂ ਸਮੇਂ ਸਿਰ ਨਹੀਂ ਦਿੱਤੇ ਜਾਂਦੇ ਹਨ, ਉਸ ਦੇ ਸਬੰਧ ’ਚ ਲੋੜੀਂਦੇ ਕਦਮ ਚੁੱਕਣ ਦਾ ਮਤਾ ਵਿਧਾਨ ਸਭਾ ’ਚ ਪਾਸ ਹੋ ਗਿਆ ਹੈ।


ਪਹਿਲੇ ਦਿਨ ਦੀ ਕਾਰਵਾਈ: ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨਸਭਾ ਵਿੱਚ ਭਰੋਸਗੀ ਮਤਾ ਪੇਸ਼ ਕੀਤਾ (Punjab Assembly Session Live update) ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਨੇ ਕਾਫੀ ਹੰਗਾਮਾ ਕੀਤਾ, ਜਿਸ ਕਾਰਨ ਸਪੀਕਰ ਸੰਧਵਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਵਿਧਾਨਸਭਾ ਸਭਾ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੇ ਕਾਰਨ ਉਨ੍ਹਾਂ ਨੂੰ ਨੇਮ ਕਰ ਬਾਹਰ ਕੱਢ ਦਿੱਤਾ ਸੀ। ਸਦਨ ਚੋਂ ਬਾਹਰ ਕੱਢੇ ਜਾਣ ਤੋਂ ਬਾਅਦ ਕਾਂਗਰਸੀਆਂ ਵੱਲੋਂ ਵਿਧਾਨਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।


ਇਜਲਾਸ ਦੀ ਵਧਾਈ ਸੀ ਮਿਆਦ: ਦੱਸ ਦਈਏ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਪਹਿਲਾਂ ਇੱਕ ਦਿਨ ਦਾ ਰੱਖਿਆ ਗਿਆ, ਜਿਸ ਤੋਂ ਮਗਰੋਂ ਮੀਟਿੰਗ ਕੀਤੀ ਗਈ ਤੇ ਇਸ ਦੀ ਮਿਆਦ ਵਧਾ ਦਿੱਤੀ ਗਈ ਹੈ ਹੁਣ ਇਹ ਵਿਸ਼ੇਸ਼ ਇਜਲਾਸ 3 ਅਕਤੂਬਰ ਤੱਕ ਚੱਲੇਗਾ।

ਇਹ ਵੀ ਪੜੋ: ਸ਼ਰਮਸਾਰ ! ਰਾਮਲੀਲਾ ਦੌਰਾਨ ਫਿਲਮੀ ਗਾਣਿਆਂ ਉੱਤੇ ਅਸ਼ਲੀਲ ਨਾਚ, ਵੀਡੀਓ ਵਾਇਰਲ

Last Updated :Sep 30, 2022, 1:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.