ਟਰਾਂਸਪੋਰਟ ਮੰਤਰੀ ਦਾ ਫਿਰ ਤੋਂ ਵੱਡਾ ਐਕਸ਼ਨ, 10 ਬੱਸਾਂ ਹੋਰ ਜ਼ਬਤ

author img

By

Published : Oct 12, 2021, 7:45 PM IST

ਟਰਾਂਸਪੋਰਟ ਮੰਤਰੀ ਦਾ ਫਿਰ ਤੋਂ ਵੱਡਾ ਐਕਸ਼ਨ

ਪੰਜਾਬ ਦੇ ਟਰਾਂਸਪੋਰਟ ਵਿਭਾਗ (Department of Transportation) ਦੇ ਚੈਕਿੰਗ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਮੰਗਲਵਾਰ ਨੂੰ 5 ਜ਼ਿਲ੍ਹਿਆਂ 'ਚ ਪੰਜਾਬ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ 10 ਹੋਰ ਬੱਸਾਂ ਨੂੰ ਜ਼ਬਤ ਕੀਤਾ ਤੇ 4 ਬੱਸਾਂ ਦਾ ਚਲਾਨ ਕੱਟਿਆ ਹੈ।

ਚੰਡੀਗੜ੍ਹ: ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring) ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਲਾਗਾਤਾਰ ਐਕਸ਼ਨ ਮੋਡ ਵਿੱਚ ਹਨ ਤੇ ਲਗਾਤਾਰ ਨਿੱਜੀ ਬੱਸਾਂ ਦੀ ਮਨਮਾਨੀ 'ਤੇ ਨੱਥ ਪਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਚੈਕਿੰਗ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਮੰਗਲਵਾਰ ਨੂੰ 5 ਜ਼ਿਲ੍ਹਿਆਂ 'ਚ ਬਿਨਾਂ ਟੈਕਸ ਚੱਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ।

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring) ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਲੁਧਿਆਣਾ, ਹੁਸ਼ਿਆਰਪੁਰ, ਸੰਗਰੂਰ, ਐਸ.ਏ.ਐਸ. ਨਗਰ ਅਤੇ ਗੁਰਦਾਸਪੁਰ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰਾਂ ਨੇ ਚੈਕਿੰਗ ਦੌਰਾਨ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੀਆਂ ਬੱਸਾਂ ਜ਼ਬਤ ਕੀਤੀ। 5 ਜ਼ਿਲ੍ਹਿਆਂ ਵਿੱਚ 2-2 ਬੱਸਾਂ ਜ਼ਬਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਰਾਜਧਾਨੀ ਬੱਸ ਸਰਵਿਸ, ਹਜ਼ਾਰਾ ਬੱਸ ਸਰਵਿਸ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ। ਇਸੇ ਤਰ੍ਹਾਂ ਲੁਧਿਆਣਾ ਦੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਨੇ ਕਾਗ਼ਜ਼ਾਤ ਪੂਰੇ ਨਾ ਹੋਣ 'ਤੇ ਚਾਰ ਬੱਸਾਂ ਦਾ ਚਲਾਨ ਵੀ ਕੱਟਿਆ ਹੈ।

ਇਸੇ ਦੌਰਾਨ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ (Raja Waring) ਨੇ ਵਿਭਾਗ ਦੇ ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਨਿਰੰਤਰ ਜਾਰੀ ਰੱਖਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਗ਼ੈਰ-ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾ ਕੇ ਨਾਜਾਇਜ਼ ਢੰਗ ਨਾਲ ਕਾਰੋਬਾਰ ਚਲਾ ਰਹੇ ਟਰਾਂਸਪੋਰਟ ਮਾਫ਼ੀਆ ਨੂੰ ਹਰ ਹੀਲੇ ਨੱਥ ਪਾਈ ਜਾਵੇਗੀ।

ਦੱਸ ਦਈਏ ਕਿ ਨਵੀਂ ਪੰਜਾਬ ਕੈਬਨਿਟ (New Punjab Cabinet) ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring) ਦਾ ਨਾਮ ਵੀ ਸ਼ਾਮਿਲ ਕੀਤਾ ਗਿਆ ਸੀ। ਕੈਬਨਿਟ ਮੰਤਰੀ ਬਣੇ ਰਾਜਾ ਵੜਿੰਗ ਦੇ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਵੱਲੋਂ ਕੀਤੇ ਕੰਮਾਂ ਦੀ ਖੂਬ ਸ਼ਲਾਘਾ ਕੀਤੀ ਹੈ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ 6 ਦਿਨ੍ਹਾਂ ਵਿੱਚ ਨਵਾਂ ਇਤਿਹਾਸ ਸਿਰਜ ਦਿੱਤਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਸੂਬੇ ਦੇ ਵਿੱਚੋਂ ਰੇਤ ਮਾਫੀਆ ਦਾ ਨਾਮੋ-ਨਿਸ਼ਾਨ ਖਤਮ ਕਰ ਦੇਵੇਗੀ ਜੋ 10 ਸਾਲ ਪਹਿਲਾਂ ਸੂਬੇ ਦੇ ਵਿੱਚ ਆਇਆ ਸੀ। ਇਸ ਮੌਕੇ ਰਾਜਾ ਵੜਿੰਗ (Raja Waring) ਨੇ ਕਿਹਾ ਕਿ ਸਮਾਂ ਘੱਟ ਹੋਣ ਕਾਰਨ ਉੁਨ੍ਹਾਂ ਦੀ ਸਰਕਾਰ ਅੱਗੇ ਬਹੁਤ ਚੁਣੌਤੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਘੱਟ ਸਮੇਂ ਦੇ ਵਿੱਚ ਡਬਲ ਕੰਮ ਕਰਨਗੇ। ਵੜਿੰਗ ਨੇ ਕਿਹਾ ਕਿ ਉਹ 24 ਘੰਟਿਆਂ ਦੇ ਵਿੱਚੋਂ 22 ਤੋਂ 21 ਘੰਟੇ ਕੰਮ ਕਰਨਗੇ।

ਇਹ ਵੀ ਪੜ੍ਹੋ:- ਸਿੱਖਿਆ ਮੰਤਰੀ ਨੇ ਸਿੱਖਿਆ ਸ਼ਾਸਤਰੀਆਂ ਨਾਲ ਕੀਤੀ ਪਹਿਲੀ ਮੀਟਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.