ਚੰਡੀਗੜ੍ਹ: ਮਾਤਾ ਚਿੰਤਪੁਰਨੀ ਦੇ ਦਰਸ਼ਨ ਲਈ ਜਾ ਰਹੀ ਸ਼ਰਧਾਲੂਆਂ ਦੇ ਨਾਲ ਭਰੀ ਬੱਸ ਦਾ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ਦੇ ਕਾਰਨ 7 ਤੋਂ 8 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਅੰਬ ਸ਼ਹਿਰ ਦੇ ਹਸਪਤਾਲ ਵਿੱਚ ਇਲਾਜ ਦੇ ਲਈ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼ਰਧਾਲੂਆਂ ਨਾਲ ਭਰੀ ਬੱਸ ਮੱਧ ਪ੍ਰਦੇਸ਼ ਤੋਂ ਮਾਤਾ ਚਿੰਤਪੁਰਨੀ ਦੇ ਦਰਸ਼ਨ ਦੇ ਲਈ ਜਾ ਰਹੀ ਸੀ।
ਮਿਲੀ ਜਾਣਕਾਰੀ ਮੁਤਾਬਿਕ ਸ਼ਰਧਾਲੂ ਮੰਦਸੌਰ ਤੋਂ ਚਿੰਤਪੁਰਨੀ ਮਾਤਾ ਮੰਦਰ ਦੇ ਦਰਸ਼ਨਾਂ ਲਈ ਗਏ ਹੋਏ ਸਨ। ਇੱਥੋਂ ਵਾਪਸ ਆਉਂਦੇ ਸਮੇਂ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਾਰੇ ਜ਼ਖਮੀਆਂ ਨੂੰ ਅੰਬ ਹਸਪਤਾਲ ਪਹੁੰਚਾਇਆ ਗਿਆ। ਬੱਸ ਵਿੱਚ ਸਵਾਰ ਸਵਾਰੀਆਂ ਨੇ ਦੱਸਿਆ ਕਿ ਬੱਸ ਮੁੜਣ ਲੱਗੀ ਸੀ ਇਸੇ ਦੌਰਾਨ ਇਹ ਹਾਦਸਾ ਵਾਪਰਿਆ। ਇਸ ਦੌਰਾਨ ਕਈ ਸਵਾਰੀਆਂ ਨੂੰ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਹਾਦਸੇ ਤੋਂ ਬਾਅਦ ਸੜਕ ਜਾਮ ਕਰ ਦਿੱਤੀ ਗਈ ਸੀ। ਮੌਕੇ 'ਤੇ ਪਹੁੰਚੇ ਅੰਬ ਥਾਣੇ ਦੇ ਐਸ.ਐਚ.ਓ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਸਟਾਫ਼ ਮੌਕੇ 'ਤੇ ਪਹੁੰਚ ਗਿਆ। ਇੱਥੇ ਜਾਮ ਖੋਲ੍ਹ ਦਿੱਤਾ ਗਿਆ।
ਇਹ ਵੀ ਪੜੋ: ਕਿਸਾਨਾਂ ਨੇ ਫਤਿਹ ਕੀਤਾ ਵੇਰਕਾ ਮਿਲਕ ਪਲਾਂਟ ਮੋਰਚਾ