ਇਜਲਾਸ ਵਾਲੇ ਦਿਨ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਪ੍ਰਦਰਸ਼ਨ

author img

By

Published : Sep 3, 2021, 2:07 PM IST

ਇਜਲਾਸ ਵਾਲੇ ਦਿਨ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਪ੍ਰਦਰਸ਼ਨ
ਇਜਲਾਸ ਵਾਲੇ ਦਿਨ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਪ੍ਰਦਰਸ਼ਨ ()

ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਵਿੱਚ ਸਰਬੱਤ ਦਾ ਭਲੇ ਦੀ ਗੱਲ ਕਹੀ ਗਈ ਹੈ ਅਤੇ ਇਸਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਪੰਜਾਬ ਦੀ ਸਾਂਝੀ ਤਹਜ਼ੀਬ ਦਾ ਸੰਦੇਸ਼ ਦਿੱਤਾ ਸੀ।

ਚੰਡੀਗੜ੍ਹ: ਪੰਜਾਬ ਵਿਧਾਨਸਭਾ ਦਾ 15ਵਾਂ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸਰਕਾਰ ਨੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਵਿੱਚ ਸਰਬੱਤ ਦਾ ਭਲੇ ਦੀ ਗੱਲ ਕਹੀ ਗਈ ਹੈ ਅਤੇ ਇਸਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਗੁਰੂ ਤੇਗ ਬਹਾਦਰ ਨੇ ਪੰਜਾਬ ਦੀ ਸਾਂਝੀ ਤਹਜ਼ੀਬ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬੀਅਤ ਨੂੰ ਕਈ ਵਾਰ ਚੁਣੌਤੀ ਦਿੱਤੀ ਗਈ ਪਰ ਕੋਈ ਵੀ ਸਫਲ ਨਹੀਂ ਹੋ ਸਕਿਆ।

ਇਜਲਾਸ ਵਾਲੇ ਦਿਨ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਪ੍ਰਦਰਸ਼ਨ

ਇਸ ਦੌਰਾਨ ਚੰਡੀਗੜ੍ਹ ਦੇ ਮਟਕਾ ਚੌਂਕ ’ਤੇ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਉਨ੍ਹਾਂ ਵੱਲੋਂ ਲਗਾਤਾਰ ਰੁਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਉਨ੍ਹਾਂ ਵੱਲੋਂ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ।

ਨੌਜਵਾਨਾਂ ਦਾ ਕਹਿਣਾ ਹੈ ਕਿ ਇੰਨੀ ਮਹਿੰਗਾਈ ’ਚ ਉਨ੍ਹਾਂ ਨੇ ਉੱਚ ਸਿੱਖਿਆ ਹਾਸਿਲ ਕੀਤੀ ਹੈ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜ ਰਹੀ ਹੈ। ਸਰਕਾਰ ਰੁਜਗਾਰ ਮੇਲੇ ਦੇ ਨਾਂ ’ਤੇ ਡਰਾਮਾ ਕਰਦੀ ਹੈ। ਬੇਰੁਜ਼ਗਾਰ ਨੌਜਵਾਨਾਂ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਸੰਕੇਤਕ ਧਰਨਾ ਦਿੱਤਾ ਗਿਆ ਹੈ।

ਇਹ ਵੀ ਪੜੋ: ਸ੍ਰੀ ਗੁਰੂ ਤੇਗ ਬਹਾਦੁਰ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ETV Bharat Logo

Copyright © 2024 Ushodaya Enterprises Pvt. Ltd., All Rights Reserved.