ETV Bharat / city

ਪਰਮਰਾਜ ਉਮਰਾਨੰਗਲ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਤੇ ਇਹ ਆਦੇਸ਼

author img

By

Published : Sep 15, 2021, 11:20 AM IST

ਪਰਮਰਾਜ ਉਮਰਾਨੰਗਲ
ਪਰਮਰਾਜ ਉਮਰਾਨੰਗਲ

ਕੇਂਦਰੀ ਗ੍ਰਹਿ ਮੰਤਰਾਲੇ (union home ministry) ਵੱਲੋਂ ਕਿਹਾ ਗਿਆ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਮੁਲਜ਼ਮ ਪਰਮਰਾਜ ਉਮਰਾਨੰਗਲ ਅਤੇ ਉਸਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਵੇ।

ਚੰਡੀਗੜ੍ਹ: ਕੋਟਕਪੂਰਾ ਬਹਿਬਲ ਕਲਾਂ ਗੋਲੀਕਾਂਡ (Kotkapura Firing) ਮਾਮਲੇ ਦੇ ਮੁਲਜ਼ਮ ਪਰਮਰਾਜ ਉਮਰਾਨੰਗਲ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ (Union Home Ministry) ਵੱਲੋਂ ਕਿਹਾ ਗਿਆ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਮੁਲਜ਼ਮ ਪਰਮਰਾਜ ਉਮਰਾਨੰਗਲ ਅਤੇ ਉਸਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਵੇ। ਮੰਤਰਾਲੇ ਵੱਲੋਂ ਉਮਰਾਨੰਗਲ ਅਤੇ ਉਨ੍ਹਾਂ ਦੇ ਪਰਿਵਾਰ ਲਈ ਸਿੱਖ ਕੱਟੜਪੰਥੀਆਂ ਤੋਂ ਖਤਰੇ ਦਾ ਖਦਸ਼ਾ ਜਤਾਇਆ ਹੈ। ਇਸ ਤੋਂ ਬਾਅਦ ਇਹ ਆਦੇਸ਼ ਜਾਰੀ ਕੀਤੇ ਹਨ।

ਕੇਂਦਰੀ ਸੁਰੱਖਿਆ ਏਜੰਸੀਆਂ ਤੋਂ ਮੰਗੀ ਗਈ ਸੀ ਰਾਏ

ਕਾਬਿਲੇਗੌਰ ਹੈ ਕਿ ਪਰਮਰਾਜ ਉਮਰਾਨੰਗਲ (Paramraj Umranangal) ਵੱਲੋਂ ਮੰਤਰਾਲੇ ਸਾਹਮਣੇ ਅਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੇ ਲਈ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਮੰਤਰਾਲੇ ਨੇ ਕੇਂਦਰੀ ਸੁਰੱਖਿਆ ਏਜੰਸੀਆਂ (Union Home Ministry) ਤੋਂ ਰਾਏ ਮੰਗੀ ਸੀ। ਜਿਸ ਸਬੰਧੀ ਕੇਂਦਰੀ ਸੁਰੱਖਿਆ ਏਜੰਸੀਆਂ ਵੱਲੋਂ ਰਿਪੋਰਟ ਦਿੱਤੀ ਗਈ ਜਿਸ ’ਚ ਕਿਹਾ ਗਿਆ ਕਿ ਪੰਜਾਬ ’ਚ ਉਮਰਾਨੰਗਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਖਾੜਕੂਵਾਦ ਦਾ ਸਾਹਮਣਾ ਕਰਨਾ ਪਿਆ।

ਕੀ ਸੀ ਮਾਮਲਾ ?
ਗੋਲ਼ੀਕਾਂਡ ਮਾਮਲਿਆਂ (Firing Case) ਦੀ ਜਾਂਚ ਕਰ ਰਹੀ ਪੰਜਾਬ ਪੁਲਿਸ (Punjab Police) ਦੀ ਐੱਸਆਈਟੀ (SIT) ਨੇ ਪਿਛਲੇ ਸਾਲ ਅਕਤੂਬਰ ਵਿੱਚ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ (behbal kalan golikand case) ਵਿੱਚ ਨਾਮਜ਼ਦ ਕੀਤਾ ਸੀ। ਕਾਬਿਲੇਗੌਰ ਹੈ ਕਿ ਇਸ ਮਾਮਲੇ ਤਿੰਨ ਵੱਡੇ ਪੁਲਿਸ ਅਧਿਕਾਰੀ ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ ਅਤੇ ਚਰਣਜੀਤ ਸ਼ਰਮਾ ਮੁੱਖ ਮੁਲਜ਼ਮ ਪਾਏ ਗਏ ਸਨ ਜਿਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਸਿੱਖ ਭਾਈਚਾਰੇ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਇਹ ਵੱਡੀ ਰਾਹਤ

ETV Bharat Logo

Copyright © 2024 Ushodaya Enterprises Pvt. Ltd., All Rights Reserved.