ETV Bharat / city

ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈਕੇ ਚੰਡੀਗੜ੍ਹ ਪ੍ਰਸ਼ਾਸਨ ਚੌਕਸ, ਦਿੱਤੀ ਇਹ ਸਲਾਹ

author img

By

Published : Apr 18, 2022, 10:04 PM IST

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਰੋਨਾ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਅਤੇ ਜਾਗਰੂਕ ਹੋਣ ਲਈ ਵੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣ ਸਬੰਧੀ ਸਲਾਹ ਜਾਰੀ ਕੀਤੀ ਹੈ।

ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈਕੇ ਚੰਡੀਗੜ੍ਹ ਪ੍ਰਸ਼ਾਸਨ ਚੌਕਸ
ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈਕੇ ਚੰਡੀਗੜ੍ਹ ਪ੍ਰਸ਼ਾਸਨ ਚੌਕਸ

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੋਂ ਵਧਣੇ ਸ਼ੁਰੂ ਹੋ ਗਏ ਹਨ। ਖਾਸ ਕਰ ਕੇ ਦਿੱਲੀ ਵਿੱਚ ਕੋਰੋਨਾ ਦੇ ਨਵੇਂ ਕੇਸਾਂ 'ਚ ਇਕਦਮ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੋਰਾਂ ਸੂਬਿਆਂ ਨੇ ਵੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵੀ ਕੋਰੋਨਾ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਰੋਨਾ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਅਤੇ ਜਾਗਰੂਕ ਹੋਣ ਲਈ ਵੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣ ਸਬੰਧੀ ਸਲਾਹ ਜਾਰੀ ਕੀਤੀ ਹੈ।

  • Considering the increasing number of COVID cases in some of the States and UTs, all the residents of UT Chandigarh are advised to wear face masks in the crowded places: Chandigarh Health department

    — ANI (@ANI) April 18, 2022 " class="align-text-top noRightClick twitterSection" data=" ">

ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ 'ਚ ਆਖਿਆ ਗਿਆ ਹੈ ਕਿ ਕੁਝ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਕੇਸਾਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੂਟੀ ਚੰਡੀਗੜ੍ਹ ਦੇ ਸਾਰੇ ਨਾਗਰਿਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ।

ਇਸ ਦੇ ਚੱਲਦਿਆਂ ਜਨਤਕ ਆਵਾਜਾਈ ਬੱਸਾਂ, ਰੇਲਗੱਡੀ, ਹਵਾਈ ਜਹਾਜ਼ ਅਤੇ ਟੈਕਸੀ ਆਦਿ ਵਿੱਚ ਪੂਰੀ ਯਾਤਰਾ ਦੌਰਾਨ, ਸਿਨੇਮਾ ਹਾਲਾਂ, ਸ਼ਾਪਿੰਗ ਮਾਲ ਅਤੇ ਡਿਪਾਰਟਮੈਂਟਲ ਸਟੋਰਾਂ ਆਦਿ 'ਚ ਅੰਦਰ ਰੁਕਣ ਸਮੇਂ ਅਤੇ ਕਲਾਸਰੂਮਾਂ, ਦਫ਼ਤਰ-ਕਮਰਿਆਂ, ਅੰਦਰੂਨੀ ਇਕੱਠਾਂ ਦੌਰਾਨ ਮਾਸਕ ਦੀ ਵਰਤੋਂ ਕੀਤੀ ਜਾਵੇ। ਪ੍ਰਸ਼ਾਸਨ ਨੇ ਲੋਕਾਂ ਨੂੰ ਕੋਰੋਨਾ ਸਬੰਧੀ ਚੌਕਸੀ ਵਰਤਣ ਲਈ ਵੀ ਕਿਹਾ ਹੈ।

ਜ਼ਿਕਰਯੋਗ ਹੈ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਪ੍ਰਸ਼ਾਸਨ ਵਲੋਂ ਚੰਡੀਗੜ੍ਹ 'ਚ ਮਾਸਕ ਦੀ ਛੋਟ ਦਿੱਤੀ ਗਈ ਸੀ। ਹੁਣ ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਮੁੜ ਮਾਸਕ ਸਬੰਧੀ ਫੈਸਲਾ ਲਿਆ ਗਿਆ ਹੈ। ਗੌਰਤਲਬ ਹੈ ਕਿ ਦੇਸ਼ ਦੇ ਕਈ ਖੇਤਰਾਂ 'ਚ ਕੋਵਿਡ ਦੇ ਕੇਸਾਂ ਵਿੱਚ ਹੌਲੀ ਹੌਲੀ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ: ਲੈਫਟੀਨੈਂਟ ਜਨਰਲ ਮਨੋਜ ਪਾਂਡੇ ਹੋਣਗੇ ਦੇਸ਼ ਦੇ ਅਗਲੇ ਫੌਜ ਮੁਖੀ

ETV Bharat Logo

Copyright © 2024 Ushodaya Enterprises Pvt. Ltd., All Rights Reserved.