ਵੀਸੀ ਅਤੇ ਸਿਹਤ ਮੰਤਰੀ ਵਿਵਾਦ: ਹੁਣ ਡਾ. ਰਾਜ ਬਹਾਦਰ ਨੇ ਚੁੱਕਿਆ ਇਹ ਵੱਡਾ ਕਦਮ...

author img

By

Published : Aug 4, 2022, 10:33 AM IST

ਵੀਸੀ ਅਤੇ ਸਿਹਤ ਮੰਤਰੀ ਵਿਵਾਦ

ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ’ਚ ਦਿੱਤੇ ਗਏ ਉਨ੍ਹਾਂ ਨੂੰ ਗਨਮੈਨ ਅਤੇ ਗੱਡੀ ਨੂੰ ਵਾਪਸ ਕਰ ਦਿੱਤਾ ਹੈ। ਦੱਸ ਦਈਏ ਕਿ ਡਾ. ਰਾਜ ਬਹਾਦਰ ਨੇ ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਕੀਤੇ ਗਏ ਮਾੜੇ ਵਤੀਰੇ ਦੇ ਕਾਰਨ ਅਸਤੀਫਾ ਦੇ ਦਿੱਤਾ ਸੀ।

ਚੰਡੀਗੜ੍ਹ: ਪੰਜਾਬ ਅੰਦਰ ਬਾਬਾ ਫਰੀਦ ਯੂਨੀਵਰਸਟੀ ਆਫ ਹੈਲਥ ਸ਼ਾਇੰਸਿਜ ਦੇ ਵਾਈਸ ਚਾਂਸਲਰ ਅਤੇ ਸਿਹਤ ਮੰਤਰੀ ਪੰਜਾਬ ਦਾ ਮਾਮਲਾ ਭਖਿਆ ਹੋਇਆ ਹੈ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਡਾਕਟਰਾਂ ਦੀਆ ਵੱਖ-ਵੱਖ ਜਥੇਬੰਦੀਆਂ ਵੱਲੋਂ ਸਿਹਤ ਮੰਤਰੀ ਦੇ ਰਵੱਈਏ ਨੂੰ ਲੇ ਕੇ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ। ਦੂਜੇ ਪਾਸੇ ਹੁਣ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਅਸਤੀਫੇ ਤੋਂ ਬਾਅਦ ਸਰਕਾਰ ਨੂੰ ਗੱਡੀ ਅਤੇ ਗਨਮੈਨ ਵਾਪਸ ਕਰ ਦਿੱਤੇ ਹਨ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵਾਈਸ ਚਾਂਸਲਰ ਬਣਨ ਤੋਂ ਬਾਅਦ ਸਰਕਾਰ ਵੱਲੋਂ ਡਾ. ਰਾਜ ਬਹਾਦਰ ਨੂੰ ਸੁਰੱਖਿਆ ਲਈ ਇਹ ਸਹੂਲਤਾਂ ਦਿੱਤੀਆਂ ਗਈਆਂ ਸੀ। ਜਿਨ੍ਹਾਂ ਨੂੰ ਉਨ੍ਹਾਂ ਨੇ ਵਾਪਸ ਕਰ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਸਾਫ ਕਿਹਾ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ। ਦੱਸ ਦਈਏ ਕਿ ਡਾ. ਰਾਜ ਬਹਾਦੁਰ ਦੇ ਅਸਤੀਫੇ ਨੂੰ ਤਕਰੀਬਨ 6 ਦਿਨ ਹੋ ਚੁੱਕੇ ਹਨ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

50 ਡਾਕਟਰਾਂ ਨੇ ਛੱਡੀ ਨੌਕਰੀ: ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਿਛਲੇ 4 ਮਹੀਨਿਆਂ ’ਚ ਤਕਰੀਬਨ 50 ਡਾਕਟਰਾਂ ਨੇ ਆਪਣੀ ਨੌਕਰੀ ਛੱਡ ਦਿੱਤੀ ਹੈ। ਇਹ ਦਾਅਵਾ ਪੰਜਾਬ ਸਿਵਲ ਸਰਵਿਸ ਮੈਡੀਕਲ ਵੱਲੋਂ ਕੀਤਾ ਗਿਆ ਸੀ। ਜੋ ਕਿ ਸਭ ਤੋਂ ਹੈਰਾਨ ਕਰ ਦੇਣ ਵਾਲਾ ਹੈ ਕਿਉਂਕਿ ਇਹ ਸਭ ਕੁਝ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਹੋਇਆ ਹੈ।

ਇਨ੍ਹਾਂ ਨੇ ਦਿੱਤੇ ਅਸਤੀਫੇ: ਦੱਸ ਦਈਏ ਕਿ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਗੁਰੂ ਨਾਨਕ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ: ਕੇ.ਡੀ ਸਿੰਘ ਨੇ ਆਪਣੇ ਅਸਤੀਫ਼ੇ ਦੇ ਦਿੱਤੇ। ਹਾਲਾਂਕਿ ਅਸਤੀਫਾ ਦੇਣ ਦੀ ਵਜ੍ਹਾ ਨਿੱਜੀ ਦੱਸੀ ਗਈ ਹੈ। ਦੂਜੇ ਪਾਸੇ ਖਰੜ ਹਸਪਤਾਲ ਦੀ ਐਸਐਮਓ ਡਾ, ਮਨਿੰਦਰ ਕੌਰ ਵੱਲੋਂ ਵੀਆਰਐਸ ਮੰਗੀ ਗਈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਿਹਤ ਮੰਤਰੀ ਜੌੜਾਮਾਜਰਾ ਨੇ ਫਟਕਾਰ ਲਗਾ ਕੇ ਉਨ੍ਹਾਂ ਨੂੰ ਖਰੜ ਤੋਂ ਬਰਨਾਲਾ ਦੇ ਧਨੌਲਾ ਚ ਟਰਾਂਸਫਰ ਕਰ ਦਿੱਤਾ ਸੀ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ ਜਾਂ ਫਿਰ ਵੀਆਰਐਸ ਦੀ ਮੰਗ ਕਰ ਰਹੇ ਹਨ।

ਇਹ ਹੈ ਪੂਰਾ ਵਿਵਾਦ: ਕਾਬਿਲੇਗੌਰ ਹੈ ਕਿ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ੁੱਕਰਵਾਰ ਨੂੰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਨਿਰੀਖਣ ਕੀਤਾ ਸੀ। ਇਸ ਦੌਰਾਨ ਚਮੜੀ ਵਾਰਡ ਦੇ ਫਟੇ ਅਤੇ ਗੰਦੇ ਗੱਦੇ ਨੂੰ ਦੇਖ ਕੇ ਉਹ ਗੁੱਸੇ 'ਚ ਆ ਗਏ। ਉਨ੍ਹਾਂ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮੜੀ ਵਿਭਾਗ ਦੇ ਉਨ੍ਹਾਂ ਗੰਦੇ ਬੈਡਾਂ ’ਤੇ ਲੇਟਣ ਲਈ ਕਿਹਾ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ।

ਮੰਤਰੀ ਦੇ ਹੁਕਮਾਂ ਮਗਰੋਂ ਵੀਸੀ ਬੈੱਡ ’ਤੇ ਲੇਟ ਗਏ। ਹਸਪਤਾਲ ਦੇ ਅਧਿਕਾਰੀਆਂ ਨੇ ਗੰਦੇ ਬੈੱਡਾਂ ’ਤੇ ਚਿੱਟੀਆਂ ਚਾਦਰਾਂ ਵਿਛਾਈਆਂ ਹੋਈਆਂ ਸਨ, ਜਿਸ ਦੀ ਜਾਣਕਾਰੀ ਪਹਿਲਾਂ ਹੀ ਮੰਤਰੀ ਨੂੰ ਮਿਲ ਗਈ ਸੀ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਵੀਸੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।

ਇਹ ਵੀ ਪੜੋ: ਹੈਰਾਨੀਜਨਕ ! ਜੇਲ੍ਹ ਵਿੱਚ ਨਸ਼ਾ ਸਪਲਾਈ ਕਰਨ ਵਾਲਾ ASI ਗ੍ਰਿਫ਼ਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.