ETV Bharat / city

ਪੰਜਾਬ 'ਚ ਹੜਾਂ ਦੀ ਸੰਭਾਵਨਾ, ਭਾਖੜਾ ਡੈਮ 'ਚੋਂ ਪਾਣੀ ਛੱਡਣ ਦੇ ਹੁਕਮ ਜਾਰੀ

author img

By

Published : Aug 16, 2019, 10:00 PM IST

Updated : Aug 17, 2019, 3:52 AM IST

ਭਾਰੀ ਮੀਂਹ ਦੀ ਚਿਤਾਵਨੀ ਤੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਬਾਰੇ ਲੋਕਾਂ ਨੂੰ ਸੁਚੇਤ ਕਰਦਿਆਂ ਨੇੜਲੇ ਜ਼ਿਲ੍ਹਿਆਂ ਦੇ ਡੀਸੀ ਨੇ ਸਥਾਨਕ ਲੋਕਾਂ ਨੂੰ ਹੇਠਲੇ ਇਲਾਕਿਆਂ ਤੋਂ ਦੂਰ ਰਹਿਣ ਲਈ ਕਿਹਾ ਹੈ।

ਫ਼ੋਟੋ

ਚੰਡੀਗੜ੍ਹ: ਸੂਬੇ 'ਚ ਆਉਣ ਵਾਲੇ 2 ਦਿਨਾਂ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 48-72 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਸੀਨੀਅਰ ਅਧਿਕਾਰੀਆਂ ਨੂੰ ਜੰਗੀ ਪੱਧਰ 'ਤੇ ਹਰ ਮੁਸ਼ਕਿਲ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਹੁਕਮ ਦਿੱਤੇ ਹਨ।

  • As per the Meteorological Department, Punjab may witness heavy rainfall in the next 48-72 hours.

    Have directed all DCs & senior officials to be ready on war footing to deal with the situation on ground. #DisasterManagement Group has been activated to take precautionary measures.

    — Capt.Amarinder Singh (@capt_amarinder) August 16, 2019 " class="align-text-top noRightClick twitterSection" data=" ">

ਇਹ ਵੀ ਪੜ੍ਹੋ: ਮਹਿਬੂਬਾ ਮੁਫ਼ਤੀ ਦੀ ਧੀ ਨੇ ਕੇਂਦਰ ਨੂੰ ਲਿਖੀ ਚਿੱਠੀ, ਕਸ਼ਮੀਰੀਆਂ ਨੂੰ ਬਣਾਇਆ ਜਾਨਵਰ

ਇਸ ਤੋਂ ਇਲਾਵਾ ਭਾਰੀ ਮੀਂਹ ਦੀ ਚਿਤਾਵਨੀ ਤੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਬਾਰੇ ਲੋਕਾਂ ਨੂੰ ਸੁਚੇਤ ਕਰਦਿਆਂ ਨੇੜਲੇ ਜ਼ਿਲ੍ਹਿਆਂ ਦੇ ਡੀਸੀ ਨੇ ਸਥਾਨਕ ਲੋਕਾਂ ਨੂੰ ਹੇਠਲੇ ਇਲਾਕਿਆਂ ਤੋਂ ਦੂਰ ਰਹਿਣ ਲਈ ਕਿਹਾ ਹੈ।

ਫ਼ੋਟੋ
ਫ਼ੋਟੋ

ਉੱਥੇ ਹੀ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਵੀ ਮੌਸਮ ਵਿਭਾਗ ਨੇ ਆਉਣ ਵਾਲੇ 72 ਘੰਟਿਆਂ ਤੱਕ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ ਤੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਅਲਰਟ ਦੇ ਮੱਦੇਨਜ਼ਰ ਬਿਲਾਸਪੁਰ ਵਿੱਚ ਸਥਿਤ ਭਾਖੜਾ ਡੈਮ ਦੇ ਹੜ੍ਹ ਵਾਲੇ ਗੇਟ ਖੋਲ੍ਹ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਜੇਕਰ ਭਾਖੜਾ ਡੈਮ ਤੋਂ ਪਾਣੀ ਛੱਡ ਦਿੱਤਾ ਤਾਂ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਬਣ ਸਕਦੇ ਹਨ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਅਲਰਟ ਜਾਰੀ ਕਰ ਦਿੱਤਾ ਗਿਆ।

ਦੱਸ ਦਈਏ, ਮੌਸਮ ਵਿਭਾਗ ਮੁਤਾਬਕ ਬਠਿੰਡਾ, ਸੰਗਰੂਰ, ਜਲੰਧਰ, ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ ‘ਚ ਭਾਰੀ ਮੀਂਹ ਪੈ ਸਕਦਾ ਹੈ। ਉੱਥੇ ਹੀ ਇਹ ਮੀਂਹ ਝੋਨੇ ਦੀ ਫ਼ਸਲ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ।

Intro:Body:

weather update


Conclusion:
Last Updated : Aug 17, 2019, 3:52 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.