ETV Bharat / city

ਸੂਬੇ ਭਰ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਮਿਲੇਗੀ ਰਾਹਤ

author img

By

Published : Sep 2, 2022, 6:30 AM IST

Weather Report ਪੰਜਾਬ ਸਮੇਤ ਚੰਡੀਗੜ੍ਹ ਦੇ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤਕ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦੀ ਮਾਰ ਝੱਲਣੀ ਪਵੇਗੀ।

Weather of Punjab
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ (Weather of Punjab) ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨ ਇਸੇ ਤਰ੍ਹਾਂ ਹੀ ਗਰਮੀ ਪਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ।

ਇਹ ਵੀ ਪੜੋ: Love Horoscope : ਇਨ੍ਹਾਂ ਰਾਸ਼ੀਆਂ ਦਾ ਹਫ਼ਤੇ ਦਾ ਅੰਤ ਨਵੀਂ ਦੋਸਤੀ, ਪੜ੍ਹੋ ਅੱਜ ਦਾ ਲਵ ਰਾਸ਼ੀਫਲ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab
ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ, ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.