Weather Report ਸੂਬੇ ਭਰ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਪਵੇਗਾ ਮੀਂਹ

author img

By

Published : Sep 7, 2022, 6:42 AM IST

Weather of Punjab

Weather Report ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ (Weather of Punjab) ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨ ਇਸੇ ਤਰ੍ਹਾਂ ਹੀ ਗਰਮੀ ਪਵੇਗੀ।

ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਦੇ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ (Weather Report) ਅਨੁਸਾਰ ਅਗਲੇ ਕੁਝ ਦਿਨਾਂ ਤਕ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦੀ ਮਾਰ ਝੱਲਣੀ ਪਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅਗਲੇ ਸ਼ਨੀਵਾਰ ਯਾਨੀ 10 ਸਤੰਬਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ, ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab
ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: Daily Love Rashifal ਜਾਣੋ ਕਿਹੜੀ ਰਾਸ਼ੀ ਵਾਲੇ ਰਹਿਣਗੇ ਉਦਾਸ ਤੇ ਖੁੱਸ਼, ਪੜ੍ਹੋ ਅੱਜ ਦਾ ਲਵ ਰਾਸ਼ੀਫਲ

ETV Bharat Logo

Copyright © 2024 Ushodaya Enterprises Pvt. Ltd., All Rights Reserved.