ETV Bharat / city

Weather Report: ਪੰਜਾਬ ਦੇ ਕਈ ਸ਼ਹਿਰਾਂ ’ਚ ਪੈ ਸਕਦੈ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

author img

By

Published : Jun 22, 2022, 6:33 AM IST

Weather Report: ਮੀਂਹ ਪੈਣ ਨਾਲ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੱਜ ਕੁਝ ਸ਼ਹਿਰਾਂ 'ਚ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਪੂਰੇ ਦੇਸ਼ ਵਿੱਚ ਮੀਂਹ ਤੋਂ ਬਾਅਦ ਬੱਦਲਵਾਈ ਬਣੀ ਹੋਈ ਹੈ ਤੇ ਤਾਪਮਾਨ ਵਿੱਚ ਵੀ ਕਾਫੀ ਗਿਰਾਵਟ ਆ ਗਈ ਹੈ। ਉਥੇ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਤੇ ਕਈ ਜ਼ਿਲ੍ਹਿਆਂ 'ਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਮੀਂਹ ਨਾਲ ਜਿੱਥੇ ਲੋਕਾਂ ਨੂੰ ਗਰਮੀਂ ਤੋਂ ਰਾਹਤ ਮਿਲੀ ਹੈ, ਉਥੇ ਹੀ ਕਈ ਜ਼ਿਲ੍ਹਿਆ ਵਿੱਚ ਭਾਰੀ ਨੁਕਸਾਨ ਵੀ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ 'ਚ ਅੱਜ ਫੇਰ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਤਾਂ ਉਥੇ ਹੀ ਕਿਸਾਨਾਂ ਲਈ ਵੀ ਲਾਹੇਵੰਦ ਹੈ।

ਇਹ ਵੀ ਪੜੋ: ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ 'ਚ CM ਮਾਨ, ਹੁਣ ਤੱਕ 45 ਰਿਸ਼ਵਤਖੋਰਾਂ 'ਤੇ ਕਾਰਵਾਈ

ਇਸ ਮੀਂਹ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ, ਕਿਉਂਕਿ ਰੋਜ਼ਾਨਾ 40 ਡਿਗਰੀ ਤੋਂ ਵੱਧ ਤਾਪਮਾਨ ਰਹਿਣ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਹਾਲ ਹੋ ਚੁੱਕਿਆ ਸੀ। ਇਸ ਦੇ ਨਾਲ ਹੀ ਕਈ ਤਰ੍ਹਾਂ ਦੀਆਂ ਚਮੜੀਆਂ ਦੀਆਂ ਬਿਮਾਰੀਆਂ ਵੀ ਵੱਧ ਗਰਮੀ ਹੋਣ ਕਾਰਨ ਪੈਦਾ ਹੋਣ ਦੀ ਸੰਭਾਵਨਾ ਸੀ। ਉਥੇ ਹੀ ਪੰਜਾਬ ਵਿੱਚ ਝੋਨੇ ਦੀ ਲਵਾਈ ਵੀ ਸ਼ੁਰੂ ਹੋ ਗਈ ਹੈ ਜਿਸ ਕਾਰਨ ਕਿਸਾਨਾਂ ਨੂੰ ਕਾਫੀ ਫਾਇਦਾ ਹੋ ਰਿਹਾ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 33 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੀਂਹ ਪੈਣ ਦੀ ਸੰਭਵਨਾ ਹੈ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ ਤੇ ਬੱਦਲਵਾਹੀ ਰਹੇਗੀ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲ ਕਾਂਡ: ਲਾਰੈਂਸ ਬਿਸ਼ਨੋਈ ਦਾ ਪੁਲਿਸ ਨੂੰ ਮੁੜ ਮਿਲਿਆ ਰਿਮਾਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.