ETV Bharat / city

Weather Report: ਪੰਜਾਬ ਦੇ ਕਈ ਸ਼ਹਿਰਾਂ ’ਚ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

author img

By

Published : Jul 9, 2022, 6:57 AM IST

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

Weather Report: ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਸੂਬੇ ਭਰ ਵਿੱਚ ਜਿੱਥੇ ਬੱਦਲ ਛਾਏ ਹੋਏ ਹਨ, ਉਥੇ ਹੀ ਕਈ ਥਾਈਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਚੰਡੀਗੜ੍ਹ: ਬੀਤੇ ਦਿਨ ਪੰਜਾਬ ਦੇ ਕੁਝ ਸ਼ਹਿਰਾਂ ਵੀ ਭਾਰੀ ਮੀਂਹ ਪਿਆ, ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਈ ਹੈ। ਉਥੇ ਹੀ ਅੱਜ ਵੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਵਨਾ ਹੈ, ਪਰ ਬਹੁਤੇ ਸ਼ਹਿਰਾਂ ਵਿੱਚ ਗਰਮੀ ਦਾ ਪਰਕੋਪ ਜਾਰੀ ਰਹੇਗਾ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਬਠਿੰਡਾ: ਇਸ ਦੇ ਨਾਲ ਹੀ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ। ਇਸ ਦੇ ਨਾਲ ਹੀ ਬਠਿੰਡਾ 'ਚ ਵੀ ਮੀਂਹ ਦੇ ਅਸਾਰ ਹਨ।

ਇਹ ਵੀ ਪੜ੍ਹੋ: ਸੂਬੇ 'ਚ ਪੰਜਾਬ ਪੁਲਿਸ ਦਾ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ !

ETV Bharat Logo

Copyright © 2024 Ushodaya Enterprises Pvt. Ltd., All Rights Reserved.