ETV Bharat / city

'ਆਪ', ਕਾਂਗਰਸ ਅਤੇ ਅਕਾਲੀ ਦਲ 'ਚ 2022 ਲਈ ਕੌਣ ਹੋਵੇਗਾ ਮੁੱਖ ਮੰਤਰੀ ਚਿਹਰਾ ?

author img

By

Published : Aug 4, 2021, 8:35 PM IST

ਵਿਧਾਨਸਭਾ ਚੋਣਾਂ ਨੂੰ ਲੈਕੇ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ 'ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈਕੇ ਕਿਆਸਰਾਈਆ ਲੱਗ ਰਹੀਆਂ ਹਨ। ਕਾਂਗਰਸ 'ਚ ਜਿਥੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਚਿਹਰੇ ਦੀ ਦੌੜ 'ਚ ਦੇਖਿਆ ਜਾ ਰਿਹਾ ਹੈ, ਉਥੇ ਹੀ ਆਮ ਆਦਮੀ ਪਾਰਟੀ ਸੁਪਰੀਮੋ ਵਲੋਂ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਦੀ ਗੱਲ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਵਜੋਂ ਕਿਆਸ ਲਗਾਏ ਜਾ ਰਹੇ ਹਨ।

'ਆਪ', ਕਾਂਗਰਸ ਅਤੇ ਅਕਾਲੀ ਦਲ 'ਚ 2022 ਲਈ ਕੌਣ ਹੋਵੇਗਾ ਮੁੱਖ ਮੰਤਰੀ ਚਿਹਰਾ ?
'ਆਪ', ਕਾਂਗਰਸ ਅਤੇ ਅਕਾਲੀ ਦਲ 'ਚ 2022 ਲਈ ਕੌਣ ਹੋਵੇਗਾ ਮੁੱਖ ਮੰਤਰੀ ਚਿਹਰਾ ?

ਚੰਡੀਗੜ੍ਹ: ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਹਰ ਪਾਰਟੀ ਵਲੋਂ ਸਰਕਾਰ ਬਣਾਉਣ ਨੂੰ ਲੈਕੇ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਸਿਆਸੀ ਪਾਰਟੀਆਂ 'ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈਕੇ ਵੀ ਰੇੜਕੇ ਬਰਕਰਾਰ ਹੈ।

ਮੁੱਖ ਮੰਤਰੀ ਦੇ ਚਿਹਰੇ ਲਈ ਕਿਆਸ

'ਆਪ', ਕਾਂਗਰਸ ਅਤੇ ਅਕਾਲੀ ਦਲ 'ਚ 2022 ਲਈ ਕੌਣ ਹੋਵੇਗਾ ਮੁੱਖ ਮੰਤਰੀ ਚਿਹਰਾ ?
'ਆਪ', ਕਾਂਗਰਸ ਅਤੇ ਅਕਾਲੀ ਦਲ 'ਚ 2022 ਲਈ ਕੌਣ ਹੋਵੇਗਾ ਮੁੱਖ ਮੰਤਰੀ ਚਿਹਰਾ ?

ਵਿਧਾਨਸਭਾ ਚੋਣਾਂ ਨੂੰ ਲੈਕੇ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ 'ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈਕੇ ਕਿਆਸਰਾਈਆ ਲੱਗ ਰਹੀਆਂ ਹਨ। ਕਾਂਗਰਸ 'ਚ ਜਿਥੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਚਿਹਰੇ ਦੀ ਦੌੜ 'ਚ ਦੇਖਿਆ ਜਾ ਰਿਹਾ ਹੈ, ਉਥੇ ਹੀ ਆਮ ਆਦਮੀ ਪਾਰਟੀ ਸੁਪਰੀਮੋ ਵਲੋਂ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਦੀ ਗੱਲ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਵਜੋਂ ਕਿਆਸ ਲਗਾਏ ਜਾ ਰਹੇ ਹਨ।

'ਆਪ', ਕਾਂਗਰਸ ਅਤੇ ਅਕਾਲੀ ਦਲ 'ਚ 2022 ਲਈ ਕੌਣ ਹੋਵੇਗਾ ਮੁੱਖ ਮੰਤਰੀ ਚਿਹਰਾ ?

ਮੁੱਖ ਮੰਤਰੀ ਚਿਹਰਾ ਕੋਰ ਕਮੇਟੀ ਕਰੇਗੀ ਤੈਅ:ਚੰਦੂਮਾਜਰਾ

ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ ਇਸ ਸਬੰਧੀ ਪਾਰਟੀ ਦੀ ਕੋਰ ਕਮੇਟੀ ਫੈਸਲਾ ਕਰੇਗੀ ਪਰ ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਚੋਣ ਲੜੇਗੀ।

ਹਾਈਕਮਾਨ ਕਰੇਗੀ ਚਿਹਰਾ ਤੈਅ: ਪ੍ਰਿਤਪਾਲ ਸਿੰਘ

ਇਸ ਦੇ ਚੱਲਦਿਆਂ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਦਾ ਕਹਿਣਾ ਕਿ ਅਗਾਮੀ ਵਿਧਾਨਸਭਾ ਚੋਣਾਂ 'ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ, ਇਸ ਸਬੰਧੀ ਹਾਈਕਮਾਨ ਤੈਅ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਪੰਜਾਬ 'ਚ ਸਰਕਾਰ ਬਣਾਉਣ ਦੇ ਸੁਪਨੇ ਦੇਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਭਾਵੇਂ ਸੁਖਬੀਰ ਬਾਦਲ ਜਾਂ ਪ੍ਰਕਾਸ਼ ਬਾਦਲ ਦੀ ਅਗਵਾਈ 'ਚ ਚੋਣਾਂ ਲੜ ਲੈਣ, ਉਨ੍ਹਾਂ ਨੂੰ ਲੋਕ ਸੱਤਾ 'ਚ ਨਹੀਂ ਲੈਕੇ ਆਉਣਗੇ।

ਇਸ ਦੇ ਨਾਲ ਹੀ ਉਨ੍ਹਾਂ ਬੀਜੇਪੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬੇਸ਼ਕ ਭਾਜਪਾ ਵਲੋਂ ਪੰਜਾਬ 'ਚ ਦਲਿਤ ਲੀਡਰ ਨੂੰ ਮੁੱਖ ਮੰਤਰੀ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ, ਪਰ ਭਾਜਪਾ ਤਾਂ ਰਾਖਵਾਂਕਰਨ ਨੂੰ ਖਤਮ ਕਰਨ ਦੀਆਂ ਗੱਲਾਂ ਕਰ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਭਾਜਪਾ ਨੂੰ ਪੰਜਾਬ 'ਚ ਉਝ ਵੀ ਕੋਈ ਵੋਟ ਨਹੀਂ ਪਾਵੇਗਾ।

ਸਮਾਂ ਆਏ 'ਤੇ ਮੁੱਖ ਮੰਤਰੀ ਚਿਹਰਾ ਕੀਤਾ ਜਾਵੇਗਾ ਐਲਾਨ: ਆਪ

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ 'ਚ ਜਿਥੇ ਕਿਸੇ ਕਿਸਾਨ ਲੀਡਰ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਚਰਚਾ ਛਿੜੀ ਹੋਈ ਹੈ, ਉਥੇ ਹੀ ਭਗਵਮਤ ਮਾਨ ਅਤੇ ਹਰਪਾਲ ਚੀਮਾ ਦਾ ਨਾਮ ਵੀ ਇਸ ਦੌੜ 'ਚ ਸ਼ਾਮਲ ਹੈ। ਇਸ ਦੇ ਚੱਲਦਿਆਂ 'ਆਪ' ਬੁਲਾਰੇ ਵਿਨੀਤ ਵਰਮਾ ਦਾ ਕਹਿਣਾ ਕਿ ਪਾਰਟੀ ਸੁਪਰੀਮੋ ਵਲੋਂ ਮੁੱਖ ਮੰਤਰੀ ਦਾ ਚਿਹਰਾ ਸਮਾਂ ਆਉਣ 'ਤੇ ਐਲਾਨ ਕਰ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਆਪ ਬੁਲਾਰੇ ਨੇ ਕਿਹਾ ਕਿ ਪੰਜਾਬ 'ਆਪ' ਦੇ ਵਿਧਾਇਕ ਪਟਨਾ ਸਾਹਿਬ ਨਤਮਸਤਕ ਹੋ ਕੇ ਆਏ ਹਨ ਅਤੇ ਉਸ ਦੌਰਾਨ ਉਨ੍ਹਾਂ ਲਾਲੂ ਯਾਦਵ ਦੇ ਬੇਟੇ ਤੇਜਸਵੀ ਯਾਦਵ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੁਲਾਕਾਤ ਉਨ੍ਹਾਂ ਦੀ ਨਿੱਜੀ ਸੀ ਅਤੇ ਇਸ ਨੂੰ ਸਿਆਸੀ ਰੰਗਤ ਨਹੀਂ ਦੇਣੀ ਚਾਹੀਦੀ ।

ਇਹ ਵੀ ਪੜ੍ਹੋ:ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਜਿੱਤੇ ਗੋਲਡ ਮੈਡਲ

ETV Bharat Logo

Copyright © 2024 Ushodaya Enterprises Pvt. Ltd., All Rights Reserved.