ETV Bharat / city

ਮਹਿੰਗਾਈ ਨੂੰ ਲੈ ਕੇ ਆਪ ਨੇ ਦਿੱਤਾ ਡੀਸੀ ਨੂੰ ਮੰਗ ਪੱਤਰ

author img

By

Published : Jul 21, 2021, 3:21 PM IST

ਮਹਿੰਗਾਈ ਨੂੰ ਲੈ ਕੇ ਆਪ ਨੇ ਦਿੱਤਾ ਡੀਸੀ ਨੂੰ ਮੰਗ ਪੱਤਰ
ਮਹਿੰਗਾਈ ਨੂੰ ਲੈ ਕੇ ਆਪ ਨੇ ਦਿੱਤਾ ਡੀਸੀ ਨੂੰ ਮੰਗ ਪੱਤਰ

ਵਫਦ ਵਲੋਂ ਪੰਜਾਬ ਦੇ ਰਾਜਪਾਲ ਰਾਹੀਂ ਕੇਂਦਰ ਸਰਕਾਰ ਤੋ ਮੰਗ ਕੀਤੀ ਗਈ ਹੈ ਕਿ ਦੇਸ਼ 'ਚ ਡੀਜ਼ਲ-ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਹਿੰਗਾਈ ਨੇ ਹਰ ਵਰਗ ਦੇ ਨਾਗਰਿਕਾਂ ਦਾ ਬਜਟ ਵਿਗਾੜ ਦਿੱਤਾ ਹੈ।

ਸ੍ਰੀ ਫ਼ਤਿਹਗੜ੍ਹ ਸਾਹਿਬ: ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦਰਸ਼ਨ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਦੇ ਨਾਮ ਇੱਕ ਮੰਗ ਪੱਤਰ ਸਹਾਇਕ ਕਮਿਸ਼ਨਰ ਸ਼ਿਕਾਇਤਾ ਫਤਿਹਗੜ੍ਹ ਸਾਹਿਬ ਹਰਕਮਲਜੀਤ ਸਿੰਘ ਨੂੰ ਦਿੱਤਾ ਗਿਆ। ਇਸ ਮੌਕੇ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਐਡਵੋਕੇਟ ਲਖਵੀਰ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਪਹੁੰਚੇ।

ਮਹਿੰਗਾਈ ਨੂੰ ਲੈ ਕੇ ਆਪ ਨੇ ਦਿੱਤਾ ਡੀਸੀ ਨੂੰ ਮੰਗ ਪੱਤਰ

ਇਸ ਮੌਕੇ ਵਫਦ ਵਲੋਂ ਪੰਜਾਬ ਦੇ ਰਾਜਪਾਲ ਰਾਹੀਂ ਕੇਂਦਰ ਸਰਕਾਰ ਤੋ ਮੰਗ ਕੀਤੀ ਗਈ ਹੈ ਕਿ ਦੇਸ਼ 'ਚ ਡੀਜ਼ਲ-ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਹਿੰਗਾਈ ਨੇ ਹਰ ਵਰਗ ਦੇ ਨਾਗਰਿਕਾਂ ਦਾ ਬਜਟ ਵਿਗਾੜ ਦਿੱਤਾ ਹੈ। ਪੈਟਰੋਲੀਅਮ ਪਦਾਰਥਾਂ ਦੀਆਂ ਬੇਕਾਬੂ ਹੋਈਆਂ ਕੀਮਤਾਂ ਕਾਰਨ ਤ੍ਰਾਹ ਤ੍ਰਾਹ ਕਰਦੀ ਪੰਜਾਬ ਅਤੇ ਦੇਸ਼ ਦੀ ਜਨਤਾ ਦਾ ਦਰਦ ਸਮਝਦੇ ਹੋਏ ਸਰਕਾਰ ਨੂੰ ਇਸ ਸਬੰਧੀ ਤੁਰੰਤ ਸਖਤ ਕਦਮ ਚੁੱਕਣਾ ਚਾਹੀਦਾ ਹੈ। ਉਨ੍ਹਾਂ ਦਾ ਕਿਹਿਣਾ ਕਿ ਨਿੱਜੀ ਤੇਲ ਕੰਪਨੀਆਂ ਦੇ ਮੁਨਾਫੇ 'ਤੇ ਲਗਾਮ ਕੱਸਣੀ ਚਾਹੀਦੀ ਹੈ।

ਇਸ ਮੌਕੇ ਦਰਸ਼ਨ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਆਮ ਆਦਮੀ ਪਾਰਟੀ ਨੇ ਕਿਹਾ ਕਿ ਪੈਟਰੋਲ 100 ਤੇ ਡੀਜ਼ਲ 90 ਪਾਰ ਕਰ ਚੁੱਕਿਆ ਹੈ। 4 ਮਈ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 35 ਵਾਰ ਵਾਧਾ ਹੋਇਆ, ਜੋ ਕੇਂਦਰ ਸਰਕਾਰ ਵਲੋਂ ਕੰਟਰੋਲ ਮੁਕਤ ਕਰਨ ਦੇ ਮਾਰੂ ਫੈਸਲੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਅੰਦਰ ਆਬਕਾਰੀ ਡਿਊਟੀ ਪੈਟਰੋਲ ਉਤੇ 32.90 ਤੇ ਡੀਜ਼ਲ ਉਤੇ 31.80 ਰੁਪਏ ਲਗਾਈ ਹੋਈ ਹੈ। ਜਿਸ ਦਾ ਲੋਕਾਂ ਨੂੰ ਕੋਈ ਲਾਭ ਨਹੀ, ਸਗੋਂ ਨੁਕਸਾਨ ਹੁੰਦਾ ਦਿਖਾਈ ਦੇ ਰਿਹਾ ਹੈ ।

ਇਹ ਵੀ ਪੜ੍ਹੋ:ਖੇਤੀਬਾੜੀ ਕਾਨੂੰਨਾਂ ਦੇ ਪਹਿਲੂਆਂ ‘ਤੇ ਚਰਚਾ ਕਰਨ ਕਿਸਾਨ ਜਥੇਬੰਦੀਆਂ- ਨਰਿੰਦਰ ਤੋਮਰ

ETV Bharat Logo

Copyright © 2024 Ushodaya Enterprises Pvt. Ltd., All Rights Reserved.