ਉਦਯੋਗਪਤੀਆਂ ਨੇ ਮਾਨ ਸਰਕਾਰ ਉੱਤੇ ਸਾਧੇ ਨਿਸ਼ਾਨੇ, ਉਦਯੋਗਾਂ ਨੂੰ ਲੈ ਕੇ ਨਹੀਂ ਬਣਾਈ ਕੋਈ ਪਾਲਿਸੀ

author img

By

Published : Sep 7, 2022, 6:05 PM IST

Industrialists target punjab government

ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਵਪਾਰੀਆਂ ਅਤੇ ਉਦੋਯਗਪਤੀਆਂ ਨੇ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸ ਸਮੇਂ ਤੋਂ ਹੀ ਵਪਾਰ ਘਾਟੇ ਵਿੱਚ ਚਲ ਰਿਹਾ ਹੈ।

ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਛੇ ਮਹੀਨੇ ਦਾ ਸਮਾਂ ਪੂਰਾ ਹੋਣ ਵਾਲਾ ਹੈ। ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਵੱਲੋਂ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਪਰ ਅਜੇ ਵੀ ਉਦਯੋਗਪਤੀਆਂ ਵੱਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।

ਉਦਯੋਗਪਤੀਆਂ ਨੇ ਮਾਨ ਸਰਕਾਰ ਉੱਤੇ ਸਾਧੇ ਨਿਸ਼ਾਨੇ

ਇਸ ਮੌਕੇ ਜਦੋਂ ਲੋਹਾ ਵਪਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਪੰਜਾਬ ਸਰਕਾਰ ਦੇ ਛੇ ਮਹੀਨੇ ਦੇ ਕਾਰਜਕਾਲ ਤੋਂ ਜ਼ਿਆਦਾ ਖ਼ੁਸ਼ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਦੇ ਲਈ ਕੋਈ ਪਾਲਿਸੀ ਨਹੀਂ ਬਣਾਈ ਗਈ।

ਉਦਯੋਗਪਤੀਆਂ ਦਾ ਕਹਿਣਾ ਸੀ ਕਿ ਜਦੋਂ ਦੀ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਪਾਰ ਘਾਟੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਸਾਰੇ ਤਰ੍ਹਾਂ ਦੇ ਕੰਮ ਬੰਦ ਪਏ ਹਨ ਜਿਸ ਕਰ ਕੇ ਲੋਹਾ ਨਗਰੀ ਤੇ ਵੀ ਇਸਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉਦਯੋਗਪਤੀਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੂੰ ਇੰਡਸਟਰੀ ਲਈ ਕੋਈ ਪਾਲਿਸੀ ਲਿਆਉਣੀ ਚਾਹੀਦੀ ਹੈ ਤਾਂ ਉਦਯੋਗਾਂ ਨੂੰ ਚਲਾਕੇ ਰੱਖਿਆ ਜਾ ਸਕੇ।

ਇਹ ਵੀ ਪੜੋ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੇਂਡੂ ਵਿਕਾਸ ਬਾਰੇ ਕੇਂਦਰੀ ਰਾਜ ਮੰਤਰੀ ਸਾਧਵੀ ਨਿਰੰਜਨ ਜੋਤੀ ਨਾਲ ਮੁਲਾਕਾਤ

ETV Bharat Logo

Copyright © 2024 Ushodaya Enterprises Pvt. Ltd., All Rights Reserved.