ETV Bharat / city

ਪੰਜਾਬੀ ਗਾਇਕ ਸਤਵਿੰਦਰ ਬੁੱਗਾ ’ਤੇ ਭਰਾ ਨੇ ਲਾਏ ਜਾਇਦਾਦ ’ਤੇ ਕਬਜਾ ਕਰਨ ਦੇ ਇਲਜ਼ਾਮ

author img

By

Published : May 26, 2022, 5:32 PM IST

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੇ ਭਰਾ ਨੇ ਉਨ੍ਹਾਂ ’ਤੇ ਜਾਇਦਾਦ ’ਤੇ ਕਬਜਾ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮਾਮਲੇ ’ਚ ਡੀਐਸਪੀ ਬੱਸੀ ਪਠਾਣਾ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰਿਕ ਮਸਲਾ ਹੈ ਅਤੇ ਉਹਨਾਂ ਵੱਲੋਂ ਇਕ ਜ਼ਮੀਨੀ ਮਾਮਲੇ ਨੂੰ ਲੈ ਕੇ ਦਰਖਾਸਤ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵਿਖੇ ਦਿੱਤੀ ਗਈ ਹੈ।

ਪੰਜਾਬੀ ਗਾਇਕ ਸਤਵਿੰਦਰ ਬੁੱਗਾ ’ਤੇ ਇਲਜ਼ਾਮ
ਪੰਜਾਬੀ ਗਾਇਕ ਸਤਵਿੰਦਰ ਬੁੱਗਾ ’ਤੇ ਇਲਜ਼ਾਮ

ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਘਰੇਲੂ ਝਗੜੇ ਨੂੰ ਲੈਕੇ ਵਿਵਾਦਾਂ ਚ ਘਿਰ ਗਏ ਹਨ। ਗਾਇਕ ਬੁੱਗਾ ਦੇ ਭਰਾ ਨੇ ਉਹਨਾਂ ’ਤੇ ਜਾਇਦਾਦ ’ਤੇ ਜਬਰੀ ਕਬਜਾ ਕਰਨ ਦੇ ਦੋਸ਼ ਲਾਏ ਹਨ ਅਤੇ ਇਸਦੀ ਸ਼ਿਕਾਇਤ ਸ੍ਰੀ ਫਤਿਹਗੜ੍ਹ ਸਾਹਿਬ ਪੁਲਿਸ ਕੋਲ ਕੀਤੀ। ਬੁੱਗਾ ਦੇ ਭਰਾ ਨੇ ਇਹ ਦੋਸ਼ ਵੀ ਲਾਇਆ ਕਿ ਪੰਜਾਬੀ ਗਾਇਕ ਉਸਨੂੰ ਇਹ ਕਹਿ ਕੇ ਧਮਕਾ ਰਿਹਾ ਹੈ ਕਿ ਉਸਦੇ ਭਗਵੰਤ ਮਾਨ ਨਾਲ ਨੇੜਲੇ ਸਬੰਧ ਹਨ। ਉਸਦਾ ਕੋਈ ਕੁਝ ਨਹੀਂ ਵਿਗਾੜ ਸਕਦਾ।

ਮਾਮਲੇ ਸਬੰਧੀ ਸਤਵਿੰਦਰ ਬੁੱਗਾ ਦੇ ਵੱਡੇ ਭਰਾ ਦਵਿੰਦਰ ਸਿੰਘ ਭੋਲਾ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਗਾਇਕ ਸਤਵਿੰਦਰ ਬੁੱਗਾ ਨੇ ਜਿੱਥੇ ਪਹਿਲਾਂ ਉਨ੍ਹਾਂ ਦੇ ਪਿਤਾ ਪੁਰਖੀ ਜ਼ਮੀਨ ਪਹਿਲਾਂ ਹੀ ਕਥਿਤ ਤੌਰ ’ਤੇ ਆਪਣੇ ਨਾਂ ਕਰਵਾ ਲਈ, ਹੁਣ ਉਹ ਜਿੱਥੇ ਰਹਿੰਦੇ ਹਨ। ਉਸ ਘਰ ਨੂੰ ਵੀ ਪੁਲਿਸ ਰਾਹੀਂ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਸਤਵਿੰਦਰ ਬੁੱਗਾ ਦੇ ਇੱਕ ਪੰਜਾਬੀ ਲੋਕ ਗਾਇਕ ਹੋਣ ਦੇ ਨਾਤੇ ਮੁੱਖ ਮੰਤਰੀ ਪੰਜਾਬ ਭਗਵੰਤ ਨਾਲ ਸਬੰਧ ਹਨ।

ਪੰਜਾਬੀ ਗਾਇਕ ਸਤਵਿੰਦਰ ਬੁੱਗਾ ’ਤੇ ਇਲਜ਼ਾਮ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ’ਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਪੁਲਿਸ ਰਾਹੀਂ ਕਿਸੇ ਦੇ ਘਰ ਤੇ ਜਬਰੀ ਕਿਸੇ ਦਾ ਕਬਜ਼ਾ ਨਹੀਂ ਕਰਵਾ ਸਕਦੇ। ਉਹਨਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਕੋਲੋਂ ਇਨਸਾਫ ਦੇਣ ਦੀ ਮੰਗ ਕੀਤੀ।

ਉੱਧਰ ਡੀਐੱਸਪੀ ਬੱਸੀ ਪਠਾਣਾ ਜੰਗਜੀਤ ਸਿੰਘ ਰੰਧਾਵਾ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਪਰਿਵਾਰਿਕ ਮਸਲਾ ਹੈ। ਜਿਸਦੇ ਲਈ ਉਹਨਾਂ ਵਲੋਂ ਇਕ ਜ਼ਮੀਨੀ ਮਾਮਲੇ ਨੂੰ ਲੈ ਕੇ ਦਰਖਾਸਤ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵਿਖੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਰਵਾਨਾ ਨੋਟ ਕਰਵਾਉਣ ਲਈ ਜ਼ਰੂਰ ਪੁਲਿਸ ਉਸ ਦੇ ਘਰ ਗਈ ਸੀ।

ਇਹ ਵੀ ਪੜੋ: ਜੇਲ੍ਹ ਅੰਦਰੋਂ ਕੈਦੀ ਦੀ ਵਾਇਰਲ ਵੀਡੀਓ ਮਾਮਲਾ: ਜੇਲ੍ਹ ਸੁਪਰਡੈਂਟ ਸਸਪੈਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.