ETV Bharat / city

Assembly Election 2022: ਕਾਦੀਆਂ ’ਚ ਕੇਜਰੀਵਾਲ ਤੇ ਸੁਖਬੀਰ ’ਤੇ ਵਰ੍ਹੇ ਸਿੱਧੂ, ਗੱਲਾਂ-ਗੱਲਾਂ ’ਚ ਕਿਹਾ...

author img

By

Published : Dec 3, 2021, 8:36 AM IST

ਵਿਧਾਇਕ ਫਤਿਹਜੰਗ ਬਾਜਵਾ ਦੀ ਰੈਲੀ ’ਚ ਸਿੱਧੂ
ਵਿਧਾਇਕ ਫਤਿਹਜੰਗ ਬਾਜਵਾ ਦੀ ਰੈਲੀ ’ਚ ਸਿੱਧੂ

Assembly Election 2022: ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਲਕਾ ਕਾਦੀਆਂ ਦੇ ਕਾਹਨੂੰਵਾਨ ਵਿਖੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਵੱਲੋਂ ਕੀਤੀ ਗਈ ਚੋਣ ਰੈਲੀ (MLA Fatehjang Singh Bajwa's election rally) 'ਚ ਪਹੁੰਚੇ। ਇਸ ਮੌਕੇ ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਤੇ ਸੁਖਬੀਰ ਬਾਦਲ ’ਤੇ ਜੰਮਕੇ ਨਿਸ਼ਾਨੇ ਸਾਧੇ, ਉਥੇ ਹੀ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਆੜੇ ਹੱਥੀ ਲਿਆ।

ਗੁਰਦਾਸਪੁਰ: ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 (Punjab Assembly Election 2022) ’ਚ ਜਿੱਤ ਲਈ ਹਰ ਸਿਆਸੀ ਪਾਰਟੀ ਵੱਲੋਂ ਪੂਰਾ ਜੋਰ ਲਗਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਲਕਾ ਕਾਦੀਆਂ ਦੇ ਕਾਹਨੂੰਵਾਨ ਵਿਖੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਵੱਲੋਂ ਕੀਤੀ ਗਈ ਚੋਣ ਰੈਲੀ (MLA Fatehjang Singh Bajwa's election rally) 'ਚ ਪਹੁੰਚੇ।

ਇਹ ਵੀ ਪੜੋ: ਨਵਜੋਤ ਸਿੰਘ ਸਿੱਧੂ ਦੀ 2 ਪ੍ਰਧਾਨ ਨਿਯੁਕਤ ਕਰਨ ਦੀ ਸਲਾਹ 'ਤੇ ਸਿਆਸੀ ਪ੍ਰਤੀਕਰਮ...

ਇਸ ਮੌਕੇ ਸਿੱਧੂ ਨੇ ਇਸ਼ਾਰਿਆਂ-ਇਸ਼ਾਰਿਆਂ 'ਚ ਇਹ ਵੀ ਦੱਸਿਆ ਕਿ ਹਲਕਾ ਕਾਦੀਆਂ ਤੋਂ ਫਤਿਹਜੰਗ ਸਿੰਘ ਬਾਜਵਾ ਹੀ ਕਾਂਗਰਸ ਦੇ ਉਮੀਦਵਾਰ (Fateh Jang Singh Bajwa Congress candidate) ਹੋਣਗੇ, ਉੱਥੇ ਹੀ ਉਨ੍ਹਾਂ ਆਪਣੇ ਭਾਸ਼ਣ 'ਚ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਜਰੀਵਾਲ ਨੇ ਪੰਜਾਬ 'ਚ ਨਸ਼ਾ ਤਸਕਰਾਂ ਦੇ ਸਾਹਮਣੇ ਗੋਡੇ ਟੇਕ ਦਿੱਤੇ ਹਨ।

ਵਿਧਾਇਕ ਫਤਿਹਜੰਗ ਬਾਜਵਾ ਦੀ ਰੈਲੀ ’ਚ ਸਿੱਧੂ

ਉਨ੍ਹਾਂ ਕੇਜਰੀਵਾਲ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੇ ਹਨ ਅਤੇ ਪੰਜਾਬ 'ਤੇ ਇਲਜ਼ਾਮ ਲਗਾ ਰਹੇ ਹਨ, ਜਦਕਿ ਉਹ ਖੁਦ ਦਿੱਲੀ ਦੇ ਪ੍ਰਦੂਸ਼ਣ ਨੂੰ ਰੋਕਣ 'ਚ ਅਸਮਰੱਥ ਹਨ, ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਕੈਬਨਿਟ 'ਚ ਕੋਈ ਵੀ ਔਰਤ ਸ਼ਾਮਲ ਨਹੀਂ ਹੈ, ਉਹ ਪੰਜਾਬ ਆ ਕੇ ਔਰਤਾਂ ਦੇ ਸਨਮਾਨ ਦੀ ਗੱਲ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੀਆਂ ਔਰਤਾਂ ਨੂੰ ਭਿਖਾਰੀ ਸਮਝ ਰਿਹਾ ਹੈ, ਜੋ 1000 ਰੁਪਏ ਦੇ ਰਿਹਾ ਹੈ ਅਤੇ ਦਿੱਲੀ ਦੀ ਕਿਸੇ ਵੀ ਔਰਤ ਨੂੰ ਪੈਸੇ ਨਹੀਂ ਦਿੱਤੇ, ਉਨ੍ਹਾਂ ਕਿਸਾਨਾਂ ਦੇ ਹੱਕ 'ਚ ਵੀ ਬੋਲਦਿਆਂ ਕਿਹਾ ਕਿ ਜੇਕਰ ਇਸ ਵਾਰ ਪੰਜਾਬ 'ਚ ਸਰਕਾਰ ਬਣੀ ਤਾਂ ਫਿਰ ਕਿਸਾਨਾਂ ਨੂੰ ਗੰਨਾ ਦਾ ਪੂਰਾ ਮੁੱਲ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਫਸਲ ਦਾ ਪੂਰਾ ਭਾਅ ਦਿੱਤਾ ਜਾਵੇਗਾ, ਜੋ ਕੈਪਟਨ ਅਮਰਿੰਦਰ ਸਿੰਘ ਨੇ ਨਹੀਂ ਦਿੱਤਾ, ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਗਲੀ ਪੀੜ੍ਹੀ ਨੂੰ ਬਚਾਉਣ ਲਈ ਇਸ ਵਾਰ ਚੋਣ ਲੜਨਗੇ।

ਇਹ ਵੀ ਪੜੋ: ਪਰਗਟ ਸਿੰਘ ਨੇ ਦਿੱਲੀ ਦੇ ਅਧਿਆਪਕਾਂ ’ਤੇ ਕੇਜਰੀਵਾਲ ਨੂੰ ਘੇਰਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.