ETV Bharat / city

ਨਾਜਾਇਜ਼ ਪਟਾਕਿਆਂ ਦੇ ਗੁਦਾਮ ਵਿੱਚ ਪੁਲਿਸ ਦੀ ਛਾਪੇਮਾਰੀ, ਲੱਖਾਂ ਦੇ ਕਰੀਬ ਪਟਾਕੇ ਜ਼ਬਤ

author img

By

Published : Sep 26, 2022, 1:40 PM IST

Illegal cracker godown
ਨਾਜਾਇਜ਼ ਪਟਾਕਿਆਂ ਦੇ ਗੁਦਾਮ ਵਿੱਚ ਛਾਪੇਮਾਰੀ

ਗੁਰਦਾਸਪੁਰ ਦੇ ਰਿਹਾਇਸ਼ੀ ਇਲਾਕੇ ਵਿੱਚ ਬਣੇ ਨਾਜ਼ਾਇਜ ਪਟਾਕਿਆਂ ਦੇ ਗੁਦਾਮਾਂ ਵਿਖੇ ਪੁਲਿਸ ਵੱਲੋਂ ਛਾਪਾ ਮਾਰਿਆ ਗਿਆ। ਇਸ ਦੌਰਾਨ ਪੁਲਿਸ ਨੇ ਲੱਖਾਂ ਰੁਪਏ ਦੇ ਪਟਾਕੇ ਜਬਤ ਕੀਤੇ ਅਤੇ ਨਾਲ ਹੀ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।

ਗੁਰਦਾਸਪੁਰ: ਰਿਹਾਇਸ਼ੀ ਇਲਾਕਿਆਂ ਵਿਚ ਪਟਾਕਿਆਂ ਦੇ ਭੰਡਾਰ ਕਰਨ ’ਤੇ ‌ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਪਰ ਇਸਦੇ ਬਾਵਜੂਦ ਕੁਝ ਵਪਾਰੀ ਦੀਵਾਲੀ ਤੋਂ ਪਹਿਲਾਂ ਹੀ ਆਪਣੀਆਂ ਦੁਕਾਨਾਂ ਅਤੇ ਗੋਦਾਮਾਂ ਵਿੱਚ ਪਟਾਕੇ ਸਟੋਰ ਕਰਨਾ ਸ਼ੁਰੂ ਕਰ ਦਿੰਦੇ ਹਨ ਅਤੇ ਲੱਖਾਂ ਦਾ ਮੁਨਾਫਾ ਕਮਾਉਂਦੇ ਹਨ। ਜ਼ਿਲ੍ਹਾ ਗੁਰਦਾਸਪੁਰ ਵਿਖੇ ਪੁਲਿਸ ਨੇ ਦੀਵਾਲੀ ਤੋਂ ਪਹਿਲਾਂ ਹੀ ਪਟਾਕਿਆਂ ਦਾ ਭੰਡਾਰ ਜਮਾਂ ਕਰਨ ਵਾਲਿਆਂ ਖ਼ਿਲਾਫ਼ ‌ਕਾਰਵਾਈ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਪੁਲਿਸ ਦੀ ਟੀਮ ਵੱਲੋਂ ਬਟਾਲਾ ਜੀਟੀ ਰੋਡ ਸਥਿਤ ਪਟਾਕਿਆਂ ਦੇ ਗੋਦਾਮ ‘ਤੇ ਛਾਪਾ ਮਾਰਿਆ ਗਿਆ। ਇਸ ਦਾ ਮੁੱਖ ਮਕਸਦ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਕਿ ਇਸ ਵਾਰ ਬਿਨਾਂ ਪ੍ਰਸ਼ਾਸਨਿਕ ਮਨਜ਼ੂਰੀ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਪਟਾਕੇ ਸਟੋਰ ਨਹੀਂ ਕਰਨ ਦਿੱਤੇ ਜਾਣਗੇ।

ਨਾਜਾਇਜ਼ ਪਟਾਕਿਆਂ ਦੇ ਗੁਦਾਮ ਵਿੱਚ ਛਾਪੇਮਾਰੀ

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਦੀ ਟੀਮ ਵੱਲੋਂ ਮਾਰੀ ਗਈ ਛਾਪੇਮਾਰੀ ਦੌਰਾਨ ਭਾਰੀ ਮਾਤਰਾ ‘ਚ ਨਜਾਇਜ਼ ਤੌਰ ਰਿਹਾਇਸ਼ੀ ਇਲਾਕੇ ਵਿਚ ਸਟੋਰ ਕੀਤੇ ਲੱਖਾਂ ਰੁਪਏ ਦੇ ਪਟਾਕਿਆਂ ਨੂੰ ਬਰਾਮਦ ਕੀਤਾ ਗਿਆ ਹੈ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ।

ਇਸ ਸਬੰਧੀ ਜਾਣਕਰੀ ਦਿੰਦਿਆਂ ਐਸਐਚਓ ਥਾਣਾ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਮੁਖਬਰ ਖਾਸ ਤੋ ਇਤਲਾਹ ਮਿਲੀ ਸੀ ਕਿ ਬਟਾਲਾ ਜੀਟੀ ਰੋਡ ‘ਤੇ ਸਥਿਤ ਇਕ ਗੁਦਾਮ ਵਿੱਚ ਵੱਡੀ ਮਾਤਰਾ ਵਿੱਚ ਪਟਾਕਾ ਸਟੋਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸੀਆਈਏ ਸਟਾਫ਼ ਇੰਚਾਰਜ ਕਪਿਲ ਕੌਸ਼ਲ ਅਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਛਾਪੇਮਾਰੀ ਕਰ ਪਟਾਕਿਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਗਿਆ ਹੈ ਅਤੇ ਲੱਖਾਂ ਰੁਪਏ ਦੀ ਕੀਮਤ ਦੇ ਪਟਾਕੇ ਜ਼ਬਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੁਲਿਸ ਦੀ ਕਾਰਵਾਈ ਦੇਰ ਰਾਤ ਤੱਕ ਚਲਦੀ ਰਹੀ ਅਤੇ ਬਾਅਦ ਵਿੱਚ ਦੁਕਾਨ ਦੇ ਸਾਂਝਦਾਰ ਰਾਹੁਲ ਕੁਮਾਰ ਉਰਫ ਹਨੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਟਾਕਿਆਂ ਦੇ ਇਸ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜੋ: ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਰੱਖਿਆ ਮੌਨ ਵਰਤ !

ETV Bharat Logo

Copyright © 2024 Ushodaya Enterprises Pvt. Ltd., All Rights Reserved.