ETV Bharat / city

ਹੁਸ਼ਿਆਰਪੁਰ 'ਚ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਵਿਸ਼ਵ ਮਲੇਰੀਆ ਦਿਵਸ

author img

By

Published : Apr 30, 2020, 4:47 PM IST

ਵਿਸ਼ਵ ਮਲੇਰੀਆ ਦਿਵਸ
ਵਿਸ਼ਵ ਮਲੇਰੀਆ ਦਿਵਸ

ਹੁਸ਼ਿਆਰਪੁਰ ਵਿਖੇ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆਂ ਦਿਵਸ ਮਨਾਇਆ ਗਿਆ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਲੋਕਾਂ ਮਲੇਰੀਆਂ ਸਬੰਧੀ ਜਾਣਕਾਰੀ ਦਿੱਤੀ ਗਈ ਤੇ ਇਸ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ।

ਹੁਸ਼ਿਆਰਪੁਰ : ਮੁਹੱਲਾ ਸ਼ੰਕਰ ਨਗਰ ਵਿਖੇ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਆਮ ਲੋਕਾਂ ਨੂੰ ਮਲੇਰੀਆ ਬੁਖਾਰ ਬਾਰੇ ਜਾਣਕਾਰੀ ਦਿੱਤੀ ਗਈ।

ਵਿਸ਼ਵ ਮਲੇਰੀਆ ਦਿਵਸ

ਇਸ ਬਾਰੇ ਦੱਸਦੇ ਹੋਏ ਜ਼ਿਲ੍ਹਾ ਐਪੀਡੀਮੋਲੇਜਿਸਟ ਡਾ. ਸਲੇਸ਼ ਕੁਮਾਰ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਮਲੇਰੀਆ ਦਿਵਸ ਦਾ ਥੀਮ "0 ਮਲੇਰੀਆਂ ਸਟਾਰਟਸ ਵਿਦ ਮੀ" ਹੈ। ਇਸ ਦਾ ਅਰਥ ਹੈ ਕਿ ਮਲੇਰੀਆ ਖ਼ਤਮ ਕਰਨਾ ਸਾਡੀ ਸਭ ਦੀ ਜ਼ਿਮੇਵਾਰੀ ਹੈ ਤੇ ਸਾਨੂੰ ਸਭ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਦੌਰਾਨ ਲੋਕਾਂ ਨੂੰ ਮਲੇਰੀਆ, ਡੇਂਗੂ, ਚਿਕਨਗੁਨੀਆਂ ਤੇ ਮੱਖੀ-ਮੱਛਰਾਂ ਤੋਂ ਫੈਲਣ ਬਾਰੀ ਬਿਮਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਤੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਾਲ 2018 ਦੇ ਮੁਕਾਬਲੇ 2019 'ਚ ਘੱਟ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਨੇ ਇਸ ਦੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਅਪੀਲ ਕੀਤੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.