ETV Bharat / city

ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ, ਵੱਡਾ ਸੰਘਰਸ਼ ਉਲੀਕਣ ਦੀ ਦਿੱਤੀ ਚਿਤਾਵਨੀ

author img

By

Published : Oct 5, 2022, 12:48 PM IST

ਹੁਸ਼ਿਆਰਪੁਰ ਦੇ ਬੱਸ ਸਟੈਂਡ ਚੌਕ ਵਿੱਚ ਅੱਜ ਬਿਜਲੀ ਕੱਚੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਅਤੇ ਖ਼ਜਾਨਾ ਮੰਤਰੀ ਹਰਪਾਲ ਚੀਮਾ (Harpal cheema) ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਏ ਹਨ ਕਿ ਮੁੱਖ ਮੰਤਰੀ ਨੇ ਜੋ ਉਨ੍ਹਾਂ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਹਨ।

(electricity department contractual employees protests
ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ, ਵੱਡਾ ਸੰਘਰਸ਼ ਉਲੀਕਣ ਦੀ ਦਿੱਤੀ ਚਿਤਾਵਨੀ

ਹੁਸ਼ਿਆਰਪੁਰ: ਬੱਸ ਸਟੈਂਡ ਚੌਕ ਵਿੱਚ ਅੱਜ ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ (electricity department contractual employees protests) ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ (protests against Punjab government) ਕੀਤਾ ਗਿਆ ਹੈ। ਕੱਚੇ ਮੁਲਾਜ਼ਮਾਂ ਵੱਲੋਂ ਸ਼ਹੀਦ ਊਧਮ ਸਿੰਘ ਪਾਰਕ ਤੋਂ ਚੱਲ ਕੇ ਰੋਸ ਮਾਰਚ ਕਰਦੇ ਹੋਏ ਹੁਸ਼ਿਆਰਪੁਰ ਦੇ ਬੱਸ ਸਟੈਂਡ ਚੌਕ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਅਤੇ ਖ਼ਜਾਨਾ ਮੰਤਰੀ ਹਰਪਾਲ ਚੀਮਾ (Harpal cheema) ਦਾ ਪੁਤਲਾ ਫੂਕਿਆ ਗਿਆ। ਕੱਚੇ ਮੁਲਾਜ਼ਮਾਂ ਵੱਲੋਂ ਵੱਡਾ ਅੰਦੋਲਨ ਉਲੀਕਣ ਦੀ ਘੋਸ਼ਨਾ ਕੀਤੀ ਗਈ ਹੈ। ਲੋਕਾਂ ਅਪੀਲ ਕੀਤੀ ਗਈ ਹੈ ਕਿ 7 ਅਕਤੁਬਰ ਨੂੰ ਸਾਡਾ ਸਾਥ ਦੇਵੋ ਤਾਂ ਕਿ ਲੋਕਾਂ ਦੀਆਂ ਜਾਇਜ਼ ਮੰਗਾ ਸਰਕਾਰ ਤੋਂ ਪੁਰੀਆਂ ਕਰਵਾਇਆਂ ਜਾਣ।

ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ, ਵੱਡਾ ਸੰਘਰਸ਼ ਉਲੀਕਣ ਦੀ ਦਿੱਤੀ ਚਿਤਾਵਨੀ

ਇਸ ਮੌਕੇ ਤੇ ਕੱਚੇ ਮੁਲਾਜ਼ਮਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਲੈਕਸ਼ਨਾਂ ਤੋਂ ਪਹਿਲਾਂ ਜੋ ਆਮ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਰੋਸ ਵਿਅਕਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਿ ਇਲੈਕਸ਼ਨ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਸਭ ਤੋਂ ਪਹਿਲਾਂ ਉਨ੍ਹਾਂ ਦੀ ਕਲਮ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਚੱਲੇਗੀ, ਪਰ 7 ਮਹੀਨੇ ਤੋਂ ਵੱਧ ਦਾ ਸਮਾਂ ਸਰਕਾਰ ਬਣੀ ਨੂੰ ਹੋ ਗਿਆ ਹਾਲੇ ਤੱਕ ਵੀ ਕੱਚੇ ਮੁਲਾਜ਼ਮਾਂ ਬਾਰੇ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਾਰ ਵਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਹਾਲੇ ਤਕ ਆਊਟਸੋਰਸ ਕੱਚੇ ਕਾਮਿਆਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਿੰਨੀ ਵਾਰ ਵੀ ਉਨ੍ਹਾਂ ਨੂੰ ਮੀਟਿੰਗ ਬਾਰੇ ਕਿਹਾ ਜਾਂਦਾ ਹੈ ਉਹ ਕੋਈ ਨਾ ਕੋਈ ਲਾਰਾ ਲਾ ਕੇ ਪੱਲਾ ਝਾੜ ਦਿੰਦੇ ਹਨ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਹੁਣ ਵੀ ਉਨ੍ਹਾਂ ਨੂੰ ਜਲਦ ਪੱਕਿਆਂ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਪੂਰੇ ਪੰਜਾਬ ਵਿਚ ਵੱਡਾ ਪ੍ਰਦਰਸ਼ਨ ਉਲੀਕਣਗੇ।

ਇਹ ਵੀ ਪੜ੍ਹੋ: ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਦੀ ਸਰਕਾਰ ਨੂੰ ਚਿਤਾਵਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.