ETV Bharat / city

ਝੋਨੇ ਦੀ ਸਿੱਧੀ ਬਿਜਾਈ ਨਾਲ ਕੀਤੀ ਜਾ ਸਕਦੀ ਹੈ ਪਾਣੀ ਦੀ ਬੱਚਤ:ਐੱਸ.ਡੀ.ਐੱਮ

author img

By

Published : Jun 9, 2021, 12:36 PM IST

ਝੋਨੇ ਦੀ ਸਿੱਧੀ ਬਿਜਾਈ ਨਾਲ ਕੀਤੀ ਜਾ ਸਕਦੀ ਹੈ ਪਾਣੀ ਦੀ ਬੱਚਤ:ਐੱਸ.ਡੀ.ਐੱਮ
ਝੋਨੇ ਦੀ ਸਿੱਧੀ ਬਿਜਾਈ ਨਾਲ ਕੀਤੀ ਜਾ ਸਕਦੀ ਹੈ ਪਾਣੀ ਦੀ ਬੱਚਤ:ਐੱਸ.ਡੀ.ਐੱਮ

ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਆਤਮਾ ਸਕੀਮ ਅਧੀਨ ਪ੍ਰਦਰਸ਼ਨੀ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਸਕੀਮ ਅਧੀਨ ਵਿਭਾਗ ਵੱਲੋਂ ਪ੍ਰਤੀ ਏਕੜ ਚਾਰ ਹਜ਼ਾਰ ਰੁਪਏ ਤੱਕ ਦਾ ਖਰਚਾ ਕਰਦੇ ਹੋਏ, ਇਨ੍ਹਾਂ ਪ੍ਰਦਰਸ਼ਨੀ ਪਲਾਟਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਜਲੰਧਰ: ਜ਼ਿਲ੍ਹੇ ਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਦੇ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪ੍ਰਦਰਸ਼ਨੀ ਪਲਾਂਟ ਲਗਾਇਆ ਗਿਆ। ਇਸ ਮੌਕੇ ਐਸ.ਡੀ.ਐਮ-2 ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਤਕਨੀਕ ਪ੍ਰਤੀ ਕਿਸਾਨਾਂ ਦਾ ਰੁਝਾਨ ਵਧ ਰਿਹਾ ਹੈ। ਪ੍ਰਦਰਸ਼ਨੀ ਪਲਾਂਟ ਰਾਹੀਂ ਝੋਨੇ ਦੀ ਰਵਾਇਤੀ ਢੰਗ ਨਾਲ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਪ੍ਰੇਰਨਾ ਮਿਲੇਗੀ ਅਤੇ ਇਸ ਤਰੀਕੇ ਰਾਹੀਂ ਝੋਨੇ ਦੀ ਕਾਸ਼ਤ ਕਰਨ ਨਾਲ ਪਾਣੀ ਦੀ ਬੱਚਤ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਵਿੱਚ ਪਿਛਲੇ ਸਮੇਂ ਦੌਰਾਨ ਸਫਲ ਹੋਏ ਕਿਸਾਨਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਇਸ ਤਰੀਕੇ ’ਤੇ ਵਿਸ਼ੇਸ਼ ਧਿਆਨ ਦੇਣ।

ਝੋਨੇ ਦੀ ਸਿੱਧੀ ਬਿਜਾਈ ਨਾਲ ਕੀਤੀ ਜਾ ਸਕਦੀ ਹੈ ਪਾਣੀ ਦੀ ਬੱਚਤ:ਐੱਸ.ਡੀ.ਐੱਮ

ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਕੀਤਾ ਜਾ ਰਿਹਾ ਪ੍ਰੇਰਿਤ

ਇਸ ਸਬੰਧ ’ਚ ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਆਤਮਾ ਸਕੀਮ ਅਧੀਨ ਪ੍ਰਦਰਸ਼ਨੀ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਸਕੀਮ ਅਧੀਨ ਵਿਭਾਗ ਵੱਲੋਂ ਪ੍ਰਤੀ ਏਕੜ ਚਾਰ ਹਜ਼ਾਰ ਰੁਪਏ ਤੱਕ ਦਾ ਖਰਚਾ ਕਰਦੇ ਹੋਏ, ਇਨ੍ਹਾਂ ਪ੍ਰਦਰਸ਼ਨੀ ਪਲਾਟਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜ਼ਿਲ੍ਹਾ ਪ੍ਰਸਾਰ ਮਾਹਿਰ ਡਾ. ਮਨਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ 8 ਕਿਲੋ ਬੀਜ ਨੂੰ 8-12 ਘੰਟੇ ਲਈ ਭਿਉਂਣ ਉਪਰੰਤ ਅਤੇ ਸਿਫਾਰਿਸ਼ਾਂ ਅਨੁਸਾਰ ਸੌਧਣ ਤੋਂ ਬਾਅਦ ਤਕਰੀਬਨ 3-4 ਸੈਂਟੀਮੀਟਰ ਡੂੰਘਾਈ 'ਤੇ ਬਿਜਾਈ ਕੀਤੀ ਜਾ ਸਕਦੀ ਹੈ।

ਕਿਸਾਨ ਕਿਰਾਏ 'ਤੇ ਲੈ ਸਕਦੇ ਹਨ ਮਸ਼ੀਨ

ਸਹਾਇਕ ਖੇਤੀਬਾੜੀ ਇੰਜ. ਨਵਦੀਪ ਸਿੰਘ ਨੇ ਜਾਣਕਰੀ ਦਿੱਤੀ ਹੈ ਕਿ ਝੋਨੇ ਦੀ ਸਿੱਧੀ ਮਸ਼ੀਨ ਰਾਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਦੀ ਮਦਦ ਲਈ ਸਹਿਕਾਰੀ ਸਭਾਵਾਂ, ਕਿਸਾਨ ਗਰੁੱਪਾਂ ਅਤੇ ਕਿਸਾਨ ਉੱਦਮੀਆਂ ਨੇ ਡੀ.ਐਸ.ਆਰ ਮਸ਼ੀਨਾਂ ਖਰੀਦੀਆਂ ਹਨ। ਜਿਨ੍ਹਾਂ ਤੋਂ ਕਿਸਾਨ ਮਸ਼ੀਨ ਕਿਰਾਏ 'ਤੇ ਲਿਜਾ ਕੇ ਸਿੱਧੀ ਬਿਜਾਈ ਕਰ ਸਕਦੇ ਹਨ।

ਇਸ ਮੌਕੇ ਕਿਸਾਨ ਮਨਜਿੰਦਰ ਸਿੰਘ ਨੇ ਕਿਹਾ ਕਿ ਉਸ ਵੱਲੋਂ ਝੋਨੇ ਦੀ ਸਿੱਧੀ ਬਿਜਾਈ 20 ਏਕੜ ਰਕਬੇ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤਕਨੀਕ ਰਾਹੀਂ ਬਿਜਾਈ ਕਰਨ ਨਾਲ ਝਾੜ 'ਚ ਕੋਈ ਫ਼ਰਕ ਨਹੀਂ ਪੈਂਦਾ। ਕਿਸਾਨ ਦਾ ਕਹਿਣਾ ਕਿ ਇਸ ਤਕਨੀਕ ਰਾਹੀ ਜਿਥੇ ਪੈਸਿਆਂ ਦੀ ਬਚਤ ਹੋਵੇਗੀ ਉਥੇ ਹੀ ਪਾਣੀ ਦੀ ਬਚਤ ਵੀ ਹੁੰਦੀ ਹੈ। ਉਨ੍ਹਾਂ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ:ਰਾਜਸਥਾਨ ਦੀਆਂ ਨਹਿਰਾਂ 'ਚ ਪੰਜਾਬ ਤੋਂ ਜਾ ਰਿਹੈ ਪ੍ਰਦੂਸ਼ਿਤ 'ਕਾਲਾ ਪਾਣੀ', ਅਸ਼ੋਕ ਗਹਿਲੋਤ ਨੇ ਕੈਪਟਨ ਨੂੰ ਲਿਖੀ ਚਿੱਠੀ

ETV Bharat Logo

Copyright © 2024 Ushodaya Enterprises Pvt. Ltd., All Rights Reserved.