ਕਾਂਗਰਸ ਭਵਨ ਦਾ ਕੱਟਿਆ ਬਿਜਲੀ ਕੁਨੈਕਸ਼ਨ , ਬਕਾਇਆ ਬਿੱਲ ਕਾਰਨ ਹੋਈ ਕਾਰਵਾਈ

author img

By

Published : Sep 29, 2022, 5:42 PM IST

power connection of the Congress bhwan

ਜਲੰਧਰ ਵਿਖੇ ਬਿਜਲੀ ਵਿਭਾਗ ਵੱਲੋਂ ਜਲੰਧਰ ਵਿਖੇ ਕਾਂਗਰਸ ਭਵਨ ਦੇ ਮੀਟਰ ਦਾ ਕੁਨੈਕਸ਼ਨ ਕੱਟ ਦਿੱਤਾ ਹੈ। ਇਸ ਸਬੰਧੀ ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਬਕਾਇਆ ਬਿਜਲੀ ਦੇ ਬਿੱਲ ਦੀ ਪੇਮੈਂਟ ਨਾ ਹੋਣ ਕਰਕੇ ਉਨ੍ਹਾਂ ਦੇ ਦਫ਼ਤਰ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ।

ਜਲੰਧਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਉਣ ਤੋਂ ਬਾਅਦ ਪੀਐੱਸਪੀਸੀਐੱਲ ਵੱਲੋਂ ਇੱਕ ਵੱਡਾ ਐਕਸ਼ਨ ਲਿਆ ਗਿਆ ਹੈ। ਦੱਸ ਦਈਏ ਕਿ ਪੀਐੱਸਪੀਸੀਐੱਲ ਵੱਲੋਂ ਜਲੰਧਰ ਵਿਖੇ ਕਾਂਗਰਸ ਭਵਨ ਦੇ ਮੀਟਰ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ।

ਇਸ ਸਬੰਧੀ ਬਿਜਲੀ ਮਹਿਕਮੇ ਵੱਲੋਂ ਕਿਹਾ ਗਿਆ ਹੈ ਕਿ ਇਕ ਰਾਜਨੀਤਿਕ ਪਾਰਟੀ ’ਤੇ ਬਕਾਇਆ ਬਿਜਲੀ ਦੇ ਬਿੱਲ ਦੀ ਪੇਮੈਂਟ ਨਾ ਹੋਣ ਕਰਕੇ ਉਨ੍ਹਾਂ ਦੇ ਦਫ਼ਤਰ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ। ਬਿਜਲੀ ਮਹਿਕਮੇ ਮੁਤਾਬਕ ਇਸ ਦਫਤਰ ਦਾ ਬਿਜਲੀ ਦਾ ਬਿੱਲ ਪਿਛਲੇ ਕਰੀਬ ਪੰਜ ਸਾਲ ਤੋਂ ਕਹਿ ਦਿੱਤਾ ਗਿਆ ਜੋ ਕਿ ਹੁਣ ਕਰੀਬ 3,64,000 ਰੁਪਏ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਏਨੀ ਵੱਡੀ ਰਕਮ ਕਿੰਨੇ ਸਮੇਂ ਤੋਂ ਨਾ ਪੇ ਹੋਣ ਕਰਕੇ ਬਿਜਲੀ ਦਾ ਕੁਨੈਕਸ਼ਨ ਕੱਟਿਆ ਗਿਆ ਹੈ।

ਕਾਂਗਰਸ ਭਵਨ ਦਾ ਕੱਟਿਆ ਬਿਜਲੀ ਕੁਨੈਕਸ਼ਨ



ਉਧਰ ਜਲੰਧਰ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਲੰਧਰ ਦੇ ਪ੍ਰਧਾਨ ਬਲਰਾਜ ਠਾਕੁਰ ਦਾ ਕਹਿਣਾ ਹੈ ਕਿ ਬਿਜਲੀ ਮਹਿਕਮੇ ਵੱਲੋਂ ਉਨ੍ਹਾਂ ਨੂੰ ਕੋਈ ਵੀ ਨੋਟਿਸ ਨਹੀਂ ਦਿੱਤਾ ਗਿਆ ਅਤੇ ਬਿਨਾਂ ਨੋਟਿਸ ਤੋਂ ਉਨ੍ਹਾਂ ਦੇ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਹੇੈ।

ਬਲਰਾਜ ਠਾਕੁਰ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਹਾਲੇ ਉਧਰ ਕਾਂਗਰਸ ਦਾ ਪ੍ਰਧਾਨ ਬਣੇ ਨੂੰ ਥੋੜ੍ਹਾ ਹੀ ਚਿਰ ਹੋਇਆ ਹੈ ਜਦਕਿ ਇਹ ਬਿੱਲ ਪਿਛਲੇ ਪੰਜ ਸਾਲਾਂ ਤੋਂ ਪੈਂਡਿੰਗ ਚਲਦਾ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਿਜਲੀ ਮਹਿਕਮੇ ਨੂੰ ਜਿਸ ਤਰ੍ਹਾਂ ਦਾ ਕੋਈ ਵੀ ਐਕਸ਼ਨ ਲੈਣ ਤੋਂ ਪਹਿਲੇ ਇਕ ਨੋਟਿਸ ਜ਼ਰੂਰ ਦਿੱਤਾ ਜਾਣਾ ਚਾਹੀਦਾ ਸੀ।

ਇਹ ਵੀ ਪੜੋ: ਅੰਮ੍ਰਿਤਪਾਲ ਸਿੰਘ ਦੀ ਹੋ ਗਈ ਦਸਤਾਰਬੰਦੀ, ਵੱਡਾ ਸਵਾਲ - ਅੰਮ੍ਰਿਤਪਾਲ ਕਿਸਦਾ ਬੰਦਾ ?

ETV Bharat Logo

Copyright © 2024 Ushodaya Enterprises Pvt. Ltd., All Rights Reserved.