ETV Bharat / city

ਕੋਰੋਨਾ ਨੂੰ ਲੈ ਕੇ ਸਰਕਾਰ ਸਖ਼ਤ, ਪਰ ਲੋਕ ਅਜੇ ਵੀ ਬੇ-ਪਰਵਾਹ !

author img

By

Published : Jan 4, 2022, 12:17 PM IST

ਕੋਰੋਨਾ ਨੂੰ ਲੈ ਕੇ ਸਰਕਾਰ ਸਖ਼ਤ
ਕੋਰੋਨਾ ਨੂੰ ਲੈ ਕੇ ਸਰਕਾਰ ਸਖ਼ਤ

ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਵਧਣੇ ਸ਼ੁਰੂ ਹੋ ਗਏ ਹਨ। ਇਸੇ ਦੇ ਚੱਲਦੇ ਪੰਜਾਬ ਸਰਕਾਰ ਨੇ ਨਵੀਆਂ ਗਾਈਡਲਾਈਨਜ਼ ਜਾਰੀ (New guidelines of corona) ਕਰ ਦਿੱਤੀਆਂ ਹਨ, ਪਰ ਲੋਕ ਅਜੇ ਵੀ ਬੇ-ਪਰਵਾਹ ਹਨ ਤੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ।

ਜਲੰਧਰ: ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਵਧਣੇ ਸ਼ੁਰੂ ਹੋ ਗਏ ਹਨ। ਇਸੇ ਦੇ ਚੱਲਦੇ ਪੰਜਾਬ ਸਰਕਾਰ ਨੇ ਨਵੀਆਂ ਗਾਈਡਲਾਈਨਜ਼ (New guidelines of corona) ਜਾਰੀ ਕਰ ਦਿੱਤੀਆਂ ਹਨ। ਜਿਸ ਵਿੱਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ, ਸਕੂਲ ਅਤੇ ਕਾਲਜਾਂ ਨੂੰ ਬੰਦ ਕਰਨ ਦੇ ਨਾਲ ਨਾਲ ਹੋਟਲ, ਰੈਸਟੋਰੈਂਟ, ਮੌਲਜ਼ ਵਿੱਚ ਲੋਕਾਂ ਨੂੰ ਆਉਣ 'ਤੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਮਾਜਿਕ ਦੂਰੀ ਅਤੇ ਮਾਸਕ ਪਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਜੇਕਰ ਗੱਲ ਜਲੰਧਰ ਦੀ ਕਰੀਏ ਤਾਂ ਜਲੰਧਰ ਵਿੱਚ ਪਰਸੋਂ 42 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਸੀ ਅਤੇ ਕੱਲ੍ਹ 24 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਚਲਦੇ ਜਲੰਧਰ ਵਿੱਚ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 158 ਹੋ ਚੁੱਕੀ ਹੈ, ਜਦਕਿ 110 ਲੋਕਾਂ ਨੂੰ ਘਰ ਵਿੱਚ ਹੀ ਆਈਸੋਲੇਸ਼ਨ ਕੀਤਾ ਗਿਆ ਹੈ।

ਕੋਰੋਨਾ ਨੂੰ ਲੈ ਕੇ ਸਰਕਾਰ ਸਖ਼ਤ

ਕੋਰੋਨਾ ਦੀ ਵੱਧਦੀ ਰਫ਼ਤਾਰ ਤੋਂ ਬਾਅਦ ਸਰਕਾਰ ਨੇ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਆਮ ਲੋਕ ਹਾਲੇ ਅਣਗਹਿਲੀ ਵਰਤਣ ਤੋਂ ਬਾਜ ਨਹੀਂ ਆ ਰਹੇ। ਜਲੰਧਰ ਦੇ ਬਾਜ਼ਾਰਾਂ ਅਤੇ ਸੜਕਾਂ ਵਿੱਚ ਲੋਕ ਅਜੇ ਵੀ ਬਿਨਾਂ ਮਾਸਕ ਤੋਂ ਅਤੇ ਬਿਨਾਂ ਸਮਾਜਿਕ ਦੂਰੀ ਬਣਾਏ ਤੋਂ ਨਜ਼ਰ ਆ ਰਹੇ ਹਨ।

ਹਾਲਾਂਕਿ ਬਾਜ਼ਾਰਾਂ ਵਿੱਚ ਬਾਰਿਸ਼ ਕਰਕੇ ਇੰਨੀ ਜ਼ਿਆਦਾ ਭੀੜ ਨਹੀਂ ਹੈ, ਪਰ ਬਾਵਜੂਦ ਇਸਦੇ ਨਾ 'ਤੇ ਦੁਕਾਨਦਾਰਾਂ ਵੱਲੋਂ ਅਤੇ ਪਬਲਿਕ ਟਰਾਂਸਪੋਰਟ ਵੱਲੋਂ ਇਸ ਦਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਨਾ ਹੀ ਆਮ ਲੋਕਾਂ ਵੱਲੋਂ।

ਜ਼ਰੂਰੀ ਹੈ ਕਿ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਲੋਕ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡੈਂਸ ਦੀ ਪਾਲਣਾ ਕਰਨ ਤਾਂ ਕੀ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਸਮੇਤ ਸਮਾਜ ਨੂੰ ਇੱਕ ਵਾਰ ਫੇਰ ਇਸ ਭਿਆਨਕ ਬਿਮਾਰੀ ਦੀ ਜਕੜ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ ’ਚ ਲੱਗਾ ਨਾਈਟ ਕਰਫਿਊ, ਸਕੂਲ-ਕਾਲਜ ਕੀਤੇ ਬੰਦ

ETV Bharat Logo

Copyright © 2024 Ushodaya Enterprises Pvt. Ltd., All Rights Reserved.