ETV Bharat / city

ਦੁਖਦ: ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਹੋਇਆ ਦੇਹਾਂਤ

author img

By

Published : Jun 28, 2022, 11:56 AM IST

Updated : Jun 28, 2022, 1:55 PM IST

ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਜਲੰਧਰ ਵਿਖੇ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਵਰਿੰਦਰ ਸਿੰਘ ਧਿਆਨਚੰਦ ਐਵਾਰਡ ਨਾਲ ਸਮਾਨਿਤ ਹੋ ਚੁੱਕੇ ਹਨ। ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਜਨਮ 16 ਮਈ 1947 ਚ ਹੋਇਆ ਸੀ।

ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਹੋਇਆ ਦੇਹਾਂਤ
ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਹੋਇਆ ਦੇਹਾਂਤ

ਜਲੰਧਰ: ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਜਲੰਧਰ ਵਿਖੇ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦਈਏ ਕਿ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਜਨਮ 16 ਮਈ 1947 ਚ ਹੋਇਆ ਸੀ। ਉਹ ਇੱਕ ਭਾਰਤੀ ਫੀਲਡ ਦੇ ਹਾਕੀ ਖਿਡਾਰੀ ਸੀ।

ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਹੋਇਆ ਦੇਹਾਂਤ
ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਹੋਇਆ ਦੇਹਾਂਤ

ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਸੁਰਜੀਤ ਹਾਕੀ ਖਿਡਾਰੀ ਵੱਲੋਂ ਟਵੀਟ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੁਰਜੀਤ ਹਾਕੀ ਸੁਸਾਇਟੀ ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਨਾਲ ਹੀ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਅਰਦਾਸ ਵੀ ਕੀਤੀ। ਉਨ੍ਹਾਂ ਦਾ ਦੁਨੀਆ ਨੂੰ ਛੱਡ ਕੇ ਜਾਣਾ ਨਾ ਪੂਰਾ ਹੋਣ ਵਾਲਾ ਘਾਟਾ ਹੈ।

  • In light of the tragic passing of the great Hockey player Shri Varinder Singh, we pray to the Almighty to grant the departed person's soul eternal rest and to provide the family members the fortitude to endure this irreparable loss. 🙏🏻 pic.twitter.com/s7Jb5xH0e3

    — Hockey India (@TheHockeyIndia) June 28, 2022 " class="align-text-top noRightClick twitterSection" data=" ">

ਵਰਿੰਦਰ 1975 ਵਿੱਚ ਕੁਆਲਾਲੰਪੁਰ ਵਿੱਚ ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸੀ। ਇਸ ਟੂਰਨਾਮੈਂਟ 'ਚ ਭਾਰਤ ਦਾ ਹੁਣ ਤੱਕ ਦਾ ਇਹ ਇਕਲੌਤਾ ਸੋਨ ਤਗਮਾ ਹੈ। ਇਸ ਤੋਂ ਬਾਅਦ ਭਾਰਤ ਨੇ ਫਾਈਨਲ ਵਿੱਚ ਕੱਟੜ ਵਿਰੋਧੀ ਪਾਕਿਸਤਾਨ ਨੂੰ 2-1 ਨਾਲ ਹਰਾਇਆ ਸੀ।

ਇਨ੍ਹਾਂ ਤੋਂ ਇਲਾਵਾ ਵਰਿੰਦਰ 1972 ਮਿਊਨਿਖ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਅਤੇ 1973 ਵਿੱਚ ਐਮਸਟਰਡਮ ਵਿੱਚ ਵਿਸ਼ਵ ਕੱਪ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸੀ। ਵਰਿੰਦਰ ਦੀ ਮੌਜੂਦਗੀ ਨੇ 1974 ਅਤੇ 1978 ਦੀਆਂ ਏਸ਼ੀਅਨ ਖੇਡਾਂ ਵਿੱਚ ਵੀ ਚਾਂਦੀ ਦੇ ਤਗਮੇ ਜਿੱਤੇ ਸਨ। ਉਨ੍ਹਾਂ ਨੂੰ 1975 ਮਾਂਟਰੀਅਲ ਓਲੰਪਿਕ ਵਿੱਚ ਭਾਰਤੀ ਟੀਮ ਵਿੱਚ ਵੀ ਸ਼ਾਮਲ ਕੀਤਾ ਗਿਆ ਸੀ।

ਕਾਬਿਲੇਗੌਰ ਹੈ ਕਿ ਵਰਿੰਦਰ ਨੂੰ 2007 ਵਿੱਚ ਧਿਆਨਚੰਦ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਹਾਕੀ ਇੰਡੀਆ ਨੇ ਵਰਿੰਦਰ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਹਾਕੀ ਇੰਡੀਆ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਵਿਸ਼ਵ ਭਰ ਦਾ ਹਾਕੀ ਭਾਈਚਾਰਾ ਵਰਿੰਦਰ ਸਿੰਘ ਦੀ ਪ੍ਰਾਪਤੀ ਨੂੰ ਯਾਦ ਰੱਖੇਗਾ।

ਇਹ ਵੀ ਪੜੋ: ਵਿੰਬਲਡਨ 2022: 145 ਸਾਲ ਪੁਰਾਣਾ ਟੈਨਿਸ ਟੂਰਨਾਮੈਂਟ ਅੱਜ ਤੋਂ ਸ਼ੁਰੂ, ਜਾਣੋ ਕੀ ਕੁਝ ਬਦਲਿਆ

Last Updated :Jun 28, 2022, 1:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.