ETV Bharat / city

ਨਸ਼ਿਆਂ ਖਿਲਾਫ ਮੁਸਤੈਦ ਪੁਲਿਸ, ਛਾਪੇਮਾਰੀ ਦੌਰਾਨ ਚਾਰ ਲੋਕ ਪੁਲਿਸ ਹਿਰਾਸਤ ’ਚ

author img

By

Published : Jul 9, 2022, 10:46 AM IST

Updated : Jul 9, 2022, 11:28 AM IST

ਜਲੰਧਰ ਦੇ ਭੋਗਪੁਰ ਥਾਣੇ ਨੇੜੇ ਆਉਂਦੇ ਪਿੰਡ ਕਿੰਗਰਾ ਵਿਖੇ ਪੁਲਿਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੀ ਕਮਾਨ ਨੂੰ ਐਸਐਸਪੀ ਵੱਲੋਂ ਖੁਦ ਸਾਂਭੀ ਗਈ। ਇਸ ਦੌਰਾਨ ਚਾਰ ਲੋਕਾਂ ਨੂੰ ਹਿਰਾਸਤ ਚ ਲਿਆ ਗਿਆ ਹੈ।

ਨਸ਼ਿਆਂ ਖਿਲਾਫ ਮੁਸਤੈਦ ਪੁਲਿਸ
ਨਸ਼ਿਆਂ ਖਿਲਾਫ ਮੁਸਤੈਦ ਪੁਲਿਸ

ਜਲੰਧਰ: ਪੰਜਾਬ ਸਰਕਾਰ ਵੱਲੋਂ ਨਸ਼ੇ ਅਤੇ ਨਸ਼ੇ ਤਸਕਰਾਂ ਖਿਲਾਫ ਮੁਹਿੰਮ ਚਲਾਈ ਗਈ ਹੈ। ਇਸੇ ਦੇ ਚੱਲਦੇ ਸੂਬੇ ਦੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਜਲੰਧਰ ਦੇ ਭੋਗਪੁਰ ਥਾਣੇ ਦੇ ਨੇੜੇ ਆਉਂਦੇ ਪਿੰਡ ਕਿੰਗਰਾ ਚੋਅ ਵਾਲਾ ਵਿਖੇ ਨਸ਼ਿਆਂ ਦੇ ਖਿਲਾਫ ਛਾਪੇਮਾਰੀ ਕੀਤੀ ਗਈ।

ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਦੇ ਪਿੰਡ ਕਿੰਗਰਾ ਚੋਅ ਵਾਲਾ ਵਿਖੇ ਨਸ਼ਿਆ ਦੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 300 ਪੁਲਿਸ ਮੁਲਾਜ਼ਮਾਂ ਸਣੇ ਖੁਦ ਐਸਐਸਪੀ ਨੇ ਇਸ ਆਪਰੇਸ਼ਨ ਦੀ ਕਮਾਨ ਸੰਭਾਲੀ।

ਨਸ਼ੇ ਤਸਕਰੀ ਖਿਲਾਫ ਮੁਸਤੈਦ ਪੁਲਿਸ

ਇਸ ਦੌਰਾਨ ਐਸਐਸਪੀ ਸਵਪਨ ਸ਼ਰਮਾ ਨੇ ਕਿਹਾ ਕਿ ਇਸ ਪਿੰਡ ਵਿੱਚ ਨਸ਼ਾ ਤਸਕਰੀ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਸਨ ਜਿਸ ਤੋਂ ਬਾਅਦ ਇਸ ਪਿੰਡ ਵਿਚ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਛਾਪੇਮਾਰੀ ਦੌਰਾਨ ਕਰੀਬ 13 ਘਰਾਂ ਨੂੰ ਨਿਸ਼ਾਨੇ ’ਤੇ ਲਿਆ ਗਿਆ ਸੀ। ਪੁਲਿਸ ਵੱਲੋਂ ਕੀਤੀ ਗਈ ਇਸ ਛਾਪੇਮਾਰੀ ਵਿਚ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਐੱਸਐੱਸਪੀ ਨੇ ਅੱਗੇ ਕਿਹਾ ਕਿ ਇਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਇਨ੍ਹਾਂ ਦੀ ਪ੍ਰਾਪਰਟੀ ਨੂੰ ਵੀ ਅਟੈਚ ਕੀਤਾ ਜਾਵੇਗਾ ਤਾਂ ਕਿ ਬਾਕੀ ਲੋਕਾਂ ਨੂੰ ਇਸ ਤੋਂ ਇੱਕ ਸਬਕ ਮਿਲ ਸਕੇ। ਫਿਲਹਾਲ ਇਸ ਤਰ੍ਹਾਂ ਦੀ ਛਾਪੇਮਾਰੀ ਜਾਰੀ ਰਹੇਗੀ ਤਾਂ ਕਿ ਨਸ਼ੇ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ੀ ਮਿਲ ਸਕੇ।

ਇਹ ਵੀ ਪੜੋ: ਟਿੱਬਿਆਂ ਦਾ ਪੁੱਤ ਟਿੱਬਿਆਂ 'ਚ ਹੀ ਸਮਾ ਗਿਆ: ਬਲਕੌਰ ਸਿੰਘ

Last Updated :Jul 9, 2022, 11:28 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.