ETV Bharat / city

ਉਪ ਮੁੱਖ ਮੰਤਰੀ ਰੰਧਾਵਾ ਨੇ ਪੁਲਿਸ ਨਾਕਿਆਂ ਦੀ ਕੀਤੀ ਚੈਕਿੰਗ, ਦਿੱਤੇ ਇਹ ਨਿਰਦੇਸ਼

author img

By

Published : Oct 28, 2021, 11:58 AM IST

Updated : Oct 28, 2021, 12:19 PM IST

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ ਜੀਟੀ ਰੋਡ ’ਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ’ਤੇ ਭੀੜ ਵਾਲੀਆਂ ਥਾਂਵਾਂ ’ਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ।

ਜਲੰਧਰ: ਤਿਉਹਾਰਾਂ ਦੇ ਮੱਦੇਨਜ਼ਰ ਥਾਂ-ਥਾਂ ’ਤੇ ਪੁਲਿਸ ਵਿਭਾਗ ਵੱਲੋਂ ਨਾਕੇਬੰਦੀ ਕੀਤੀ ਗਈ ਹੈ। ਜਿਸ ਦੀ ਪੰਜਾਬ ਦੇ ਉੱਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (deputy CM Sukhjinder Singh Randhawa) ਵੱਲੋਂ ਚੈਕਿੰਗ ਕੀਤੀ ਗਈ। ਦੱਸ ਦਈਏ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ ਜੀਟੀ ਰੋਡ ’ਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ’ਤੇ ਭੀੜ ਵਾਲੀਆਂ ਥਾਂਵਾਂ ’ਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ।

ਉਪ ਮੁੱਖ ਮੰਤਰੀ ਰੰਧਾਵਾ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ ਨੇ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਟ੍ਰੈਫ਼ਿਕ ਵਿਵਸਥਾ ਨੂੰ ਲੈ ਕੇ ਪੁਲਿਸ ਦੀ ਢਿੱਲੀ ਪ੍ਰਬੰਧਾਂ ’ਤੇ ਨਾਖੁਸ਼ੀ ਜਾਹਿਰ ਕੀਤੀ ਸੀ। ਇਸੇ ਦੇ ਚੱਲਦੇ ਉਨ੍ਹਾਂ ਨੇ ਸਤਲੁਜ ਪੁੱਲ ਪਾਰ ਕਰਨ ਸਾਰ ਫਿਲੌਰ (ਜਲੰਧਰ ਜ਼ਿਲਾ) ਵਿੱਚ ਜੀਟੀਰੋਡ ’ਤੇ ਪੁਲਿਸ ਨਾਕੇ ਦਾ ਜਾਇਜਾ ਲਿਆ। ਇਸ ਦੌਰਾਨ ਉਨ੍ਹਾਂ ਨੇ ਨਾਕੇ ’ਤੇ ਤੈਨਾਤ ਪੁਲਿਸ ਕਰਮੀਆਂ ਵੱਲੋਂ ਲਾਪਰਵਾਹੀ ਨਾਲ ਦਿੱਤੀ ਜਾ ਰਹੀ ਡਿਊਟੀ ਦਾ ਨੋਟਿਸ ਲਿਆ। ਨਾਲ ਹੀ ਉਨ੍ਹਾਂ ਨੇ ਪੁਲਿਸ ਦੀ ਟੀਮ ਨੂੰ ਮੁਸਤੈਦੀ ਨਾਲ ਡਿਊਟੀ ਕਰਨ ਲਈ ਆਖਿਆ।

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੁਲਿਸ ਨੂੰ ਜਿੱਥੇ ਸੁਰੱਖਿਆ ਦੇ ਪੱਖ ਤੋਂ ਮੁਸਤੈਦੀ ਨਾਲ ਡਿਊਟੀ ਕਰਨੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਹਗੀਰਾਂ ਨੂੰ ਟ੍ਰੈਫਿਕ ਜਾਮ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਿਸ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜੋ: ਵਿਧਾਇਕਾਂ ਤੇ ਮੰਤਰੀਆਂ ਤੋਂ ਬਾਅਦ CM ਚੰਨੀ ਨੂੰ ਵੀ ਸੱਦਿਆ ਦਿੱਲੀ, ਅਰੂਸਾ ਵਿਵਾਦ ਤੋਂ ਨਾਰਾਜ਼ ਹਾਈਕਮਾਨ

Last Updated :Oct 28, 2021, 12:19 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.