ETV Bharat / city

ਅਗਨੀਪਥ ਸਕੀਮ ਦੇ ਵਿਰੋਧ 'ਚ ਭਾਰਤ ਬੰਦ: ਸੂਬੇ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

author img

By

Published : Jun 20, 2022, 11:50 AM IST

ਜਲੰਧਰ ਛਾਉਣੀ ਦੇ ਰੇਲਵੇ ਸਟੇਸ਼ਨ ਤੇ ਵੀ ਕੁਝ ਅਜਿਹਾ ਹੀ ਮਾਹੌਲ ਦੇਖਣ ਨੂੰ ਮਿਲਿਆ ਜਿੱਥੇ ਬੰਦ ਨੂੰ ਲੈ ਕੇ ਪੁਲਿਸ ਵੱਲੋਂ ਭਾਰੀ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਸਟੇਸ਼ਨ ’ਤੇ ਜੀਆਰਪੀਐਫ, ਆਰਪੀਐਫ ਅਤੇ ਲੋਕਲ ਪੁਲਿਸ ਸਮੇਤ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਦੀ ਵੀ ਤੈਨਾਤੀ ਕੀਤੀ ਗਈ ਹੈ

ਅਗਨੀਪਥ ਸਕੀਮ ਦੇ ਵਿਰੋਧ 'ਚ ਭਾਰਤ ਬੰਦ
ਅਗਨੀਪਥ ਸਕੀਮ ਦੇ ਵਿਰੋਧ 'ਚ ਭਾਰਤ ਬੰਦ

ਜਲੰਧਰ: ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਭਾਰਤ ਬੰਦ ਨੂੰ ਲੈ ਕੇ ਪੰਜਾਬ ਵਿੱਚ ਭਾਰੀ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਇਸੇ ਦੇ ਚੱਲਦੇ ਜਲੰਧਰ ਵਿਖੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ ਹੁਣ ਤੱਕ ਬੰਦ ਦਾ ਕੋਈ ਖਾਸ ਅਸਰ ਨਜ਼ਰ ਨਹੀਂ ਆ ਰਿਹਾ ਹੈ ਅਤੇ ਜਨਜੀਵਨ ਬਿਲਕੁੱਲ ਆਮ ਦੀ ਤਰ੍ਹਾਂ ਚੱਲ ਰਿਹਾ ਹੈ।

ਦੱਸ ਦਈਏ ਕਿ ਜਲੰਧਰ ਛਾਉਣੀ ਦੇ ਰੇਲਵੇ ਸਟੇਸ਼ਨ ਤੇ ਵੀ ਕੁਝ ਅਜਿਹਾ ਹੀ ਮਾਹੌਲ ਦੇਖਣ ਨੂੰ ਮਿਲਿਆ ਜਿੱਥੇ ਬੰਦ ਨੂੰ ਲੈ ਕੇ ਪੁਲਿਸ ਵੱਲੋਂ ਭਾਰੀ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਸਟੇਸ਼ਨ ’ਤੇ ਜੀਆਰਪੀਐਫ, ਆਰਪੀਐਫ ਅਤੇ ਲੋਕਲ ਪੁਲਿਸ ਸਮੇਤ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਦੀ ਵੀ ਤੈਨਾਤੀ ਕੀਤੀ ਗਈ ਹੈ, ਹਾਲਾਂਕਿ ਰੇਲਵੇ ਸਟੇਸ਼ਨ ’ਤੇ ਰੋਜ਼ਾਨਾ ਦੀ ਤਰ੍ਹਾਂ ਟਰੇਨਾਂ ਅਤੇ ਯਾਤਰੀਆਂ ਦਾ ਆਉਣਾ ਜਾਣਾ ਜਾਰੀ ਹੈ।

ਅਗਨੀਪਥ ਸਕੀਮ ਦੇ ਵਿਰੋਧ 'ਚ ਭਾਰਤ ਬੰਦ

ਫਿਲਹਾਲ ਕਿਸੇ ਵੀ ਤਰ੍ਹਾਂ ਦਾ ਬੰਦ ਇੱਥੇ ਨਜ਼ਰ ਨਹੀਂ ਆ ਰਿਹਾ। ਦੂਜੇ ਪਾਸੇ ਯਾਤਰੀਆਂ ਦਾ ਕਹਿਣਾ ਹੈ ਕਿ ਬੰਦ ਦਾ ਸੱਦਾ ਦੇਣ ਵਾਲੇ ਲੋਕਾਂ ਨੂੰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਦਾ ਮਾਹੌਲ ਪੈਦਾ ਨਹੀਂ ਕਰਨਾ ਚਾਹੀਦਾ। ਜਦਕਿ ਕੁਝ ਲੋਕ ਤਾਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਸਹੀ ਠਹਿਰਾ ਰਹੇ ਸੀ।

ਜੇਕਰ ਹੁਣ ਤੱਕ ਦੇ ਹਾਲਾਤ ਦੀ ਗੱਲ ਕਰੀਏ ਤਾਂ ਜਲੰਧਰ ਵਿਚ ਹਾਲਾਤ ਪੂਰੀ ਤਰ੍ਹਾਂ ਸ਼ਾਂਤੀਪੂਰਨ ਬਣੇ ਹੋਏ ਹਨ, ਪਰ ਬਾਵਜੂਦ ਇਸਦੇ ਪੁਲਿਸ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜੋ: ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਵੱਲੋਂ ਦਫ਼ਤਰ ’ਚ ਖੁਦਕੁਸ਼ੀ, ਵੀਡੀਓ ਬਣਾ ਮੌਤ ਦਾ ਦੱਸਿਆ ਕਾਰਨ

ETV Bharat Logo

Copyright © 2024 Ushodaya Enterprises Pvt. Ltd., All Rights Reserved.