ETV Bharat / city

ਵਿਧਾਇਕ ਹਿੱਸੋਵਾਲ ਨੂੰ ਮਨਾਉਣ ਆਏ 'ਆਪ' ਵਿਧਾਇਕ ਅਤੇ ਆਗੂ ਬੇਰੰਗ ਪਰਤੇ

author img

By

Published : Nov 13, 2021, 6:05 PM IST

ਵਿਧਾਇਕ ਕੁਲਵੰਤ ਸਿੰਘ ਸੰਧਵਾਂ ਦੀ ਅਗਵਾਈ ਹੇਠ ਚਾਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਅਮਰਜੀਤ ਸਿੰਘ ਸੰਦੋਆ ਅਤੇ ਸਾਬਕਾ ਪ੍ਰਧਾਨ ਯੂਥ ਵਿੰਗ ਹਰਜੋਤ ਸਿੰਘ ਬੈਂਸ ਵਿਧਾਇਕ ਦੇ ਜੱਦੀ ਪਿੰਡ ਹਿੱਸੋਵਾਲ ਵਿਖੇ ਪਹੁੰਚੇ ਅਤੇ ਜਗਤਾਰ ਸਿੰਘ ਹਿੱਸੋਵਾਲ ਨਾਲ ਪਾਰਟੀ ਵਿੱਚ ਵਾਪਸ ਆਉਣ ਸਬੰਧੀ ਗੱਲਬਾਤ ਕੀਤੀ।

ਵਿਧਾਇਕ ਹਿੱਸੋਵਾਲ ਨੂੰ ਮਨਾਉਣ
ਵਿਧਾਇਕ ਹਿੱਸੋਵਾਲ ਨੂੰ ਮਨਾਉਣ

ਰਾਏਕੋਟ: ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਉਵੇਂ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਿਧਾਇਕਾਂ ਵੱਲੋਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਨੂੰ ਆਪ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਵੱਲੋਂ ਮਨਾਉਣ ਦੇ ਲਈ ਜ਼ੋਰ ਅਜ਼ਮਾਇਸ਼ ਕੀਤੀ ਜਾ ਰਹੀ ਹੈ।

ਜਿਸ ਤਹਿਤ ਵਿਧਾਇਕ ਕੁਲਵੰਤ ਸਿੰਘ ਸੰਧਵਾਂ ਦੀ ਅਗਵਾਈ ਹੇਠ ਚਾਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਅਮਰਜੀਤ ਸਿੰਘ ਸੰਦੋਆ ਅਤੇ ਸਾਬਕਾ ਪ੍ਰਧਾਨ ਯੂਥ ਵਿੰਗ ਹਰਜੋਤ ਸਿੰਘ ਬੈਂਸ ਵਿਧਾਇਕ ਦੇ ਜੱਦੀ ਪਿੰਡ ਹਿੱਸੋਵਾਲ ਵਿਖੇ ਪਹੁੰਚੇ ਅਤੇ ਜਗਤਾਰ ਸਿੰਘ ਹਿੱਸੋਵਾਲ ਨਾਲ ਪਾਰਟੀ ਵਿੱਚ ਵਾਪਸ ਆਉਣ ਸਬੰਧੀ ਗੱਲਬਾਤ ਕੀਤੀ।

ਵਿਧਾਇਕ ਹਿੱਸੋਵਾਲ ਨੂੰ ਮਨਾਉਣ

ਇਸ ਦੌਰਾਨ ਉਨ੍ਹਾਂ ਵਿਧਾਇਕ ਹਿੱਸੋਵਾਲ ਨੂੰ ਮੁੜ ਅਗਾਮੀ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੱਤੇ ਜਾਣ ਦੀ ਘਰ ਗੱਲ ਕੀਤੀ ਪਰ ਵਿਧਾਇਕ ਹਿੱਸੋਵਾਲ ਨੇ ਦੋ ਟੁੱਕ ਜਵਾਬ ਦਿੰਦਿਆਂ ਆਖਿਆ ਕਿ ਹੁਣ ਉਹ ਪਾਰਟੀ ਵਿੱਚ ਵਾਪਸ ਨਹੀਂ ਆਉਣਗੇ, ਕਿਉਂਕਿ 'ਆਪ' ਪਾਰਟੀ 'ਚ ਵਿਧਾਇਕਾਂ ਅਤੇ ਆਗੂਆਂ ਦੀ ਕਾਫੀ ਬੇਕਦਰੀ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਤੀਜੇ ਬਦਲ ਅਤੇ ਵਧੀਆ ਰਾਜਨੀਤੀ ਦਾ ਦਾਅਵਾ ਕਰਕੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਈ ਸੀ, ਉਸ ਨਿਸ਼ਾਨੇ ਤੋਂ ਭਟਕ ਗਈ ਹੈ, ਜਿਸ ਕਾਰਨ ਉਨ੍ਹਾਂ ਦਾ ਪਾਰਟੀ ਵਿੱਚ ਦਮ ਘੁੱਟ ਰਿਹਾ ਸੀ। ਉੱਥੇ ਹੀ ਉਹ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਰਗੁਜ਼ਾਰੀ ਅਤੇ ਆਮ ਲੋਕਾਂ ਦੀ ਬਿਹਤਰੀ ਲਈ ਲਏ ਗਏ ਫ਼ੈਸਲਿਆਂ ਤੋਂ ਕਾਫ਼ੀ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਵਿਧਾਇਕ ਹਿੱਸੋਵਾਲ ਨੇ ਆਮ ਆਦਮੀ ਪਾਰਟੀ ਵਿੱਚ ਵਾਪਸ ਜਾਣ ਤੋਂ ਕੋਰਾ ਜਵਾਬ ਦਿੰਦਿਆਂ ਮਨਾਉਣ ਆਏ ਆਪ ਵਿਧਾਇਕਾਂ ਅਤੇ ਯੂਥ ਆਗੂ ਨੂੰ ਬੇਰੰਗ ਵਾਪਸ ਮੋੜ ਦਿੱਤਾ।

ਵਿਧਾਇਕ ਹਿੱਸੋਵਾਲ ਨੂੰ ਮਨਾਉਣ

ਦੂਜੇ ਪਾਸੇ ਇਸ ਦੌਰੇ ਸਬੰਧੀ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਸੰਧਵਾਂ ਨੇ ਆਖਿਆ ਕਿ ਵਿਧਾਇਕ ਹਿੱਸੋਵਾਲ ਪੰਜ ਸਾਲ ਉਨ੍ਹਾਂ ਨਾਲ ਰਹੇ ਹਨ ਅਤੇ ਉਨ੍ਹਾਂ ਨੂੰ ਮਿਲਣ ਲਈ ਆਏ ਹਨ ਤਾਂ ਜੋ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਵਧੀਆ ਬਦਲਾਅ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.