ETV Bharat / city

ਭਾਰਤੀ ਕਿਸਾਨ ਯੂਨੀਅਨ ਵੱਲੋਂ ਲੁਧਿਆਣਾ ਡੀਸੀ ਦਫਤਰ ਦਾ ਘਿਰਾਓ, ਬੋਲੇ - "ਸਰਕਾਰ ਨੂੰ ਨਹੀਂ ਤਜ਼ਰਬਾ"

author img

By

Published : May 9, 2022, 3:57 PM IST

ਭਾਰਤੀ ਕਿਸਾਨ ਯੂਨੀਅਨ ਵੱਲੋਂ ਲੁਧਿਆਣਾ ਡੀਸੀ ਦਫਤਰ ਦਾ ਘਿਰਾਓ ਬੋਲੇ, "ਸਰਕਾਰ ਨੂੰ ਨਹੀਂ ਤਜ਼ਰਬਾ, ਆਪਣੀ ਮਨ ਮਰਜ਼ੀ ਥੋਪ ਰਹੇ ਕਿਸਾਨਾਂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਰਾਜੇਵਾਲ ਵੱਲੋਂ ਅੱਜ ਲੁਧਿਆਣਾ ਦੇ ਅੰਦਰ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਡੀਸੀ ਦੇ ਨਾਮ ਉੱਤੇ ਇੱਕ ਮੰਗ ਪੱਤਰ ਸੌਂਪਿਆ ਗਿਆ।

Bhartiya Kisan Union calls on Ludhiana DC office-goers - "Government has no experience"
ਭਾਰਤੀ ਕਿਸਾਨ ਯੂਨੀਅਨ ਵੱਲੋਂ ਲੁਧਿਆਣਾ ਡੀਸੀ ਦਫਤਰ ਦਾ ਘਰੀਓ, ਬੋਲੇ - "ਸਰਕਾਰ ਨੂੰ ਨਹੀਂ ਤਜ਼ਰਬਾ"

ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ ਵੱਲੋਂ ਲੁਧਿਆਣਾ ਡੀਸੀ ਦਫਤਰ ਦਾ ਘਿਰਾਓ ਬੋਲੇ, "ਸਰਕਾਰ ਨੂੰ ਨਹੀਂ ਤਜ਼ਰਬਾ, ਆਪਣੀ ਮਨ ਮਰਜ਼ੀ ਥੋਪ ਰਹੇ ਕਿਸਾਨਾਂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਅੱਜ ਲੁਧਿਆਣਾ ਦੇ ਅੰਦਰ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਡੀਸੀ ਦੇ ਨਾਮ ਉੱਤੇ ਇੱਕ ਮੰਗ ਪੱਤਰ ਸੌਂਪਿਆ ਗਿਆ। ਕਿਸਾਨਾਂ ਅੱਗੇ ਕਿਹਾ - "ਆਮ ਆਦਮੀ ਪਾਰਟੀ" ਦੀ ਸਰਕਾਰ ਨੂੰ ਸਰਕਾਰ ਚਲਾਉਣ ਦਾ ਕੋਈ ਤਜਰਬਾ ਨਹੀਂ ਹੈ" ਜਿਸ ਕਰਕੇ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿਸਾਨ ਪਹਿਲਾਂ ਹੀ ਪ੍ਰੇਸ਼ਾਨ ਨੇ ਪਾਸੇ ਸਰਕਾਰ ਕੋਈ ਵੀ ਫੈਸਲਾ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਕੋਈ ਸਲਾਹ ਨਹੀਂ ਕਰ ਰਹੀ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਨੇ ਕਿਹਾ, "ਜੇ ਝੋਨਾ ਲੇਟ ਲਾਇਆ ਜਾਵੇਗਾ ਤਾਂ ਕਿਸਾਨਾਂ ਦਾ ਝਾੜ ਘੱਟ ਨਿਕਲੇਗਾ", ਉਹਨਾਂ ਇਹ ਵੀ ਕਿਹਾ ਕਿ ਕਿਸਾਨਾਂ ਦੇ ਨਾਲ ਸਲਾਹ ਕੀਤੇ ਬਿਨਾਂ ਹੀ ਸਰਕਾਰ ਨੇ ਆਪਣਾ ਫੈਸਲਾ ਸੁਣਾ ਦਿੱਤਾ ਅਤੇ ਕਿਸਾਨਾਂ ਲਈ ਕੋਈ ਫੈਸਲਾ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਸਲਾਹ ਕਰ ਲੈਣੀ ਚਾਹੀਦੀ ਸੀ।"

ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬੋਲੇ ਸਰਕਾਰ ਨੂੰ ਨਹੀਂ ਹੈ ਤਜ਼ਰਬਾ


ਪੰਜਾਬ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਕਿਸਾਨਾਂ ਨਾਲ ਕਈ ਸਾਰੇ ਵਾਅਦੇ ਕੀਤੇ ਸੀ। ਜਿਸ ਵਿੱਚ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ ਪਰ ਹੁਣ ਬਿਜਲੀ ਪੂਰੀ ਤਰ੍ਹਾਂ ਨਹੀਂ ਆ ਰਹੀ ਜਿਸ ਕਾਰਨ ਕਿਸਾਨਾਂ ਵੀਰਾਂ ਨੂੰ ਕਈ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, "ਸਰਕਾਰ ਬਿਨਾਂ ਕਿਸਾਨਾਂ ਦੀ ਸਲਾਹ ਤੋਂ ਬਿਨਾਂ ਫ਼ੈਸਲੇ ਲੈਂਦੀ ਹੈ। ਸਰਕਾਰ ਨੂੰ ਸਰਕਾਰ ਚਲਾਉਣ ਦਾ ਤਜ਼ਰਬਾ ਨਹੀਂ ਹੈ। ਜੇ ਝੋਨੇ ਦੀ ਫ਼ਸਲ ਦੇਰੀ ਨਾਲ ਲਾਈ ਗਈ ਤਾਂ ਫਿਰ ਇਸ ਵਾਰ ਝੋਨੇ ਦਾ ਝਾੜ ਘੱਟ ਹੋਵੇਗਾ ਅਤੇ ਜਿਸ ਦਾ ਕਿਸਾਨ ਭਾਈਚਾਰੇ ਨੂੰ ਬਹੁਤ ਨੁਕਸਾਨ ਹੋਵੇਗਾ।"

ਲੁਧਿਆਣਾ ਡੀਸੀ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ ਦੇ ਡੀਸੀ ਦਫ਼ਤਰ ਅੱਗੇ ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਨੂੰ ਲੈ ਕੇ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਦੌਰਾਨ ਡੀਸੀ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਸਰਕਾਰ ਵੱਲੋਂ ਮਦਦ ਦਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.