MP ਬਿੱਟੂ ਦਾ ਖੁਦ ਨੂੰ ਪੀਏ ਦੱਸ ਕੇ ਲੋਕਾਂ ਨੂੰ ਨੌਕਰੀ ਲਵਾਉਣ ਦਾ ਝਾਂਸਾ ਦੇਣ ਵਾਲੇ ਖਿਲਾਫ ਮਾਮਲਾ ਦਰਜ

author img

By

Published : Sep 21, 2022, 3:22 PM IST

Updated : Sep 21, 2022, 4:07 PM IST

case registered against the accused

ਲੁਧਿਆਣਾ ਵਿੱਚ ਪੁਲਿਸ ਨੇ ਐਮਪੀ ਰਵਨੀਤ ਬਿੱਟੂ ਦਾ ਪੀਏ ਦੱਸ ਕੇ ਲੋਕਾਂ ਨੂੰ ਠੱਗਣ ਦੇ ਮਾਮਲੇ ਵਿੱਚ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਅਕਤੀ ਨੇ ਖੁਦ ਨੂੰ ਐਮਪੀ ਬਿੱਟੂ ਦਾ ਪੀਏ ਦੱਸ ਕੇ ਕਾਰਪਰੇਸ਼ਨ ਵਿੱਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਢਾਈ ਲੱਖ ਰੁਪਏ ਲੁੱਟ ਲਏ ਸੀ।

ਲੁਧਿਆਣਾ: ਜ਼ਿਲ੍ਹੇ ਵਿੱਚ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ ਖੁਦ ਨੂੰ ਪੀਏ ਦੱਸ ਕੇ ਲੋਕਾਂ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲੇ ਮੁਲਜ਼ਮ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਦੱਸ ਦਈਏ ਕਿ ਕਮਲ ਕਿਸ਼ੋਰ ਵਾਸੀ ਸਲੇਮ ਟਾਬਰੀ ਵੱਲੋਂ ਥਾਣਾ ਟਿੱਬਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਮੁਲਜ਼ਮ ਸੰਦੀਪ ਸ਼ਰਮਾ ਨੇ ਰਵਨੀਤ ਬਿੱਟੂ ਦਾ ਪੀਏ ਦੱਸ ਕੇ ਕੋਰੋਨਾ ਕਾਲ ਦੇ ਦੌਰਾਨ 2.5 ਲੱਖ ਰੁਪਏ ਦੀ ਠੱਗੀ ਮਾਰ ਲਈ ਜਿਸ ਤੋਂ ਬਾਅਦ ਪੁਲੀਸ ਨੇ ਮੁਲਜ਼ਮ ਨੇ ਮਾਮਲਾ ਦਰਜ ਕਰ ਲਿਆ ਹੈ।

ਐਮਪੀ ਰਵਨੀਤ ਬਿੱਟੂ ਦਾ ਪੀਏ ਦੱਸ ਕੇ ਲੋਕਾਂ ਨੂੰ ਠੱਗਣ ਦੇ ਮਾਮਲਾ

ਇਸ ਸਬੰਧੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਵੀ ਪੁਸ਼ਟੀ ਕੀਤੀ ਹੈ ਉਨ੍ਹਾਂ ਦੱਸਿਆ ਕਿ ਸਾਡੇ ਕੋਲ ਇਹ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਅਧਾਰ ਤੇ ਅਸੀਂ ਪਰਚਾ ਦਰਜ ਕਰ ਲਿਆ ਹੈ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁਲਜ਼ਮ ਦਾ ਕੰਮ ਲੋਕਾਂ ਨਾਲ ਠੱਗੀ ਮਾਰਨ ਦਾ ਕੀ ਹੈ ਅਤੇ ਉਹਨਾਂ ਕਈ ਹੋਰ ਲੋਕਾਂ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਹ ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਤੋਂ ਪੈਸੇ ਲੈਂਦਾ ਸੀ, ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਆਪਣੀ ਗੱਡੀ ਦੇ ਅੱਗੇ ਵੀ ਕਾਂਗਰਸ ਦੀ ਪਲੇਟ ਲੱਗੀ ਹੋਈ ਹੈ, ਇਥੋਂ ਤੱਕ ਕਿ ਮੁਲਜ਼ਮ ਨੇ ਕਈ ਵਾਰ ਰਵਨੀਤ ਬਿੱਟੂ ਦੇ ਨਾਲ ਆਪਣੀ ਤਸਵੀਰ ਵੀ ਲੋਕਾਂ ਨੂੰ ਦਿਖਾਈ ਤਾਂ ਜੋ ਉਨਾਂ ਨੂੰ ਠੱਗ ਸਕੇ।

ਇਹ ਵੀ ਪੜੋ: ਹਾਈਕੋਰਟ ਪਹੁੰਚਿਆ ਚੰਡੀਗੜ੍ਹ ਯੂਨੀਵਰਸਿਟੀ ਐਮਐਮਐਸ ਮਾਮਲਾ, CBI ਜਾਂਚ ਕਰਵਾਉਣ ਦੀ ਕੀਤੀ ਮੰਗ

Last Updated :Sep 21, 2022, 4:07 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.