ਖੇਤਾਂ ਵਿੱਚੇ ਪਹੁੰਚੇ ਵਿਧਾਇਕ ਮੁੰਡੀਆਂ, ਕਣਕ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ

author img

By

Published : Oct 2, 2022, 2:21 PM IST

sowing of wheat started in ludhiana
ਕਣਕ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ ()

ਇੱਕ ਪਾਸੇ ਜਿੱਥੇ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਨੂੰ ਮੰਡੀਆਂ ਵਿੱਚ ਲੈ ਕੇ ਆ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਕਣਕ ਦੀ ਸਿੱਧੀ ਬਿਜਾਈ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਕਿਸਾਨਾਂ ਦਾ ਹੌਂਸਲਾ ਵਧਾਉਣ ਦੇ ਲਈ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਖੁਦ ਟਰੈਕਟਰ ਚਲਾ ਕੇ ਸਿੱਧੀ ਬਿਜਾਈ ਕੀਤੀ।

ਲੁਧਿਆਣਾ: ਝੋਨੇ ਦੀ ਫ਼ਸਲ ਲਗਭਗ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਬਹੁਤ ਗਿਣਤੀ ਵਿੱਚ ਕਿਸਾਨਾਂ ਦੁਆਰਾ ਫਸਲਾ ਨੂੰ ਕੱਟ ਕੇ ਮੰਡੀ ਵਿੱਚ ਵੀ ਪਹੁਚਣਾ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਕਣਕ ਅਤੇ ਮੱਕੀ ਦੀ ਬਿਜਾਈ ਦੀ ਸ਼ੁਰੂਆਤ ਹੋ ਰਹੀ ਹੈ। ਕਿਸਾਨਾਂ ਦਾ ਹੌਸਲਾ ਵਧਾਉਣ ਲਈ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਮੁੰਡੀਆਂ ਖੁਦ ਖੇਤਾਂ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਖੁਦ ਟਰੈਕਟਰ ਚਲਾ ਕੇ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ।

sowing of wheat started in ludhiana
ਕਣਕ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ

ਇਸ ਮੌਕੇ ਵਿਧਾਇਕ ਹਰਦੀਪ ਮੁੰਡੀਆਂ ਨੇ ਕਿਹਾ ਕਿ ਕਿਸਾਨ ਇਸ ਵਾਰ ਸਿੱਧੀ ਬਿਜਾਈ ਕਰ ਰਹੇ ਹਨ। ਕੋਈ ਵੀ ਕਿਸਾਨ ਇਸ ਵਾਰ ਪਰਾਲੀ ਨਹੀਂ ਸਾੜੇਗਾ। ਕਿਸਾਨ ਸਰਕਾਰ ਦਾ ਸਾਥ ਦਿੰਦੇ ਹੋਏ ਸਿੱਧੀ ਬਿਜਾਈ ਕਰਨਗੇ। ਉੱਥੇ ਹੀ ਉਨ੍ਹਾਂ ਨੇ ਭਾਜਪਾ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਨਾਲ ਸਬੰਧਤ ਕਿਸਾਨ ਪਰਾਲੀ ਨੁੰ ਜਲਾ ਸਕਦੇ ਹਨ ਅਤੇ ਪੰਜਾਬ ਸਰਕਾਰ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਕਣਕ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ

ਉਨ੍ਹਾਂ ਨੇ ਅੱਗੇ ਕਿਹਾ ਕਿ ਜਿੱਥੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਉੱਥੇ ਹੀ ਕਿਹਾ ਕਿ ਜਿਹੜੇ ਕਿਸਾਨ ਵੀਰ ਸਿੱਧੀ ਬਿਜਾਈ ਕਰਨਗੇ ਉਹ ਆਪਣੀ ਤਨਖਾਹ ਵਿਚੋਂ ਬਣਦਾ ਇਨਾਮ ਵੀ ਦੇਣਗੇ।

sowing of wheat started in ludhiana
ਕਣਕ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ

ਉਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਵੀ ਕਿਹਾ ਕਿ ਇਹ ਸਿੱਧੀ ਬਿਜਾਈ ਕਰਨ ਗੇ। ਅਤੇ ਝੋਨੇ ਦੀ ਬਿਜਾਈ ਲਈ ਸਰਕਾਰ ਦੁਆਰਾ ਦਿੱਤੀ ਗਈ ਬਿਜਲੀ ਨੂੰ ਲੈ ਕੇ ਵੀ ਖੁਸ਼ੀ ਪ੍ਰਗਟਾਈ ਅਤੇ ਸਰਕਾਰ ਦਾ ਧੰਨਵਾਦ ਕੀਤਾ।

ਇਹ ਵੀ ਪੜੋ: ਵਿਧਾਇਕ ਉਗੋਕੇ ਦੇ ਪਿਤਾ ਦੀ ਅੰਤਿਮ ਅਰਦਾਸ ਅੱਜ, ਸੀਐਮ ਮਾਨ ਦੀ ਪਤਨੀ ਸਣੇ ਹੋਰ ਮੰਤਰੀਆਂ ਨੇ ਕੀਤੀ ਸ਼ਿਰਕਤ

ETV Bharat Logo

Copyright © 2024 Ushodaya Enterprises Pvt. Ltd., All Rights Reserved.