ETV Bharat / city

ਸੀਐਮ ਰੈਲੀ ’ਚ Lathicharge :ਰਾਏਕੋਟ ਵਿਖੇ Unemployeed ETT teachers ਵੱਲੋਂ ਰੋਸ਼ ਪ੍ਰਦਰਸ਼ਨ

author img

By

Published : Dec 13, 2021, 3:13 PM IST

ਰਾਏਕੋਟ ਵਿਖੇ ਰੋਸ਼ ਪ੍ਰਦਰਸ਼ਨ
ਰਾਏਕੋਟ ਵਿਖੇ ਰੋਸ਼ ਪ੍ਰਦਰਸ਼ਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ (CM Channi's Mansa Rally) ਦੌਰਾਨ ਅਧਿਆਪਕਾਂ ਵੱਲੋਂ ਨਾਅਰੇਬਾਜੀ ਕਰਨ ਕਾਰਨ ਇੱਕ ਡੀਐਸਪੀ ਵੱਲੋਂ ਲਾਠੀ ਚਾਰਜ (DSP Lathi Charged teachers) ਦੇ ਵਿਰੋਧ ਵਿੱਚ ਬੇਰੁਜਗਾਰ ਈਟੀਟੀ ਅਧਿਆਪਕਾਂ ਨੇ ਰਾਏਕੋਟ ਵਿਖੇ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਦੇ ਦਫਤਰ ਮੁਹਰੇ ਰੋਸ ਪ੍ਰਦਰਸ਼ਨ ਕੀਤਾ।

ਰਾਏਕੋਟ: ਬੇਰੋਜਗਾਰ ਈਟੀਟੀ ਅਧਿਆਪਕਾਂ (Punjab ETT Teachers latest news) ਨੇ ਰਾਏਕੋਟ ਵਿਖ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਦਫ਼ਤਰ ਅੱਗੇ ਧਰਨਾ ਲਗਾਇਆ। ਇਹ ਧਰਨਾ ਮਾਨਸਾ ਵਿਖੇ ਸੀਐਮ ਚੰਨੀ ਦੀ ਰੈਲੀ ਦੌਰਾਨ ਵਿਰੋਧ ਪ੍ਰਦਰਸ਼ਨ (Protest during CM Rally) ਕਾਰਨ ਅਧਿਆਪਕਾਂ ’ਤੇ ਕੀਤੇ ਗਏ ਲਾਠੀਚਾਰਜ ਦੇ ਰੋਸ ਵਜੋਂ ਲਗਾਇਆ ਗਿਆ ਸੀ।

ਦੂਜੇ ਪਾਸੇ ਧਰਨਾ ਡਾ. ਅਮਰ ਸਿੰਘ ਵੱਲੋਂ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ ਗਿਆ। ਮਾਨਸਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਸ਼ਣ ਦੌਰਾਨ ਰੁਜ਼ਗਾਰ ਦੀ ਹੱਕੀ ਲਈ ਰੋਸ-ਪ੍ਰਦਰਸ਼ਨ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ-ਈਟੀਟੀ ਅਧਿਆਪਕਾਂ 'ਤੇ ਡੀ.ਐੱਸ.ਪੀ. ਗੁਰਮੀਤ ਸਿੰਘ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ (Punjab DSP Lathi chaged teachers) ਖਿਲਾਫ਼ ਅੱਜ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਅਤੇ ਮੀਤ ਪ੍ਰਧਾਨ ਗੁਲਸ਼ਨਦੀਪ ਸਿੰਘ ਦੀ ਅਗਵਾਈ ਹੇਠ ਰਾਏਕੋਟ ਵਿਖੇ ਸੰਸਦ ਮੈਂਬਰ ਡਾ. ਅਮਰ ਸਿੰਘ ਕਾਂਗਰਸ ਦਫ਼ਤਰ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਰਾਏਕੋਟ ਵਿਖੇ ਰੋਸ਼ ਪ੍ਰਦਰਸ਼ਨ

ਪ੍ਰਦਰਸ਼ਨ ਦੌਰਾਨ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜਾਲਮ ਪੰਜਾਬ ਸਰਕਾਰ ਲਾਠੀਚਾਰਜ ਕਰਕੇ ਉਨ੍ਹਾਂ ਦੇ ਸੰਘਰਸ਼ ਨੂੰ ਦਬਾਅ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਚਰਨਜੀਤ ਸਿੰਘ ਚੰਨੀ ਦਾ ਵਤੀਰਾ ਨਿੰਦਣਯੋਗ ਹੈ ਅਤੇ ਸਰਕਾਰ ਸੰਘਰਸ਼ ਕਰਦੇ ਲੋਕਾਂ ਨੂੰ ਜ਼ਬਰ ਰਾਹੀਂ ਦਬਾਉਣਾ ਚਾਹੁੰਦੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਡਾ ਅਮਰ ਸਿੰਘ ਨੂੰ ਆਪਣਾ ਮੰਗ ਪੱਤਰ ਦਿੱਤਾ ਅਤੇ ਆਪਣੇ ਮਸਲਿਆਂ ਸਬੰਧੀ ਨਾਲ ਗੱਲਬਾਤ ਕੀਤੀ। ਇਹ ਭਰੋਸਾ ਦਿਵਾਇਆ ਕਿ ਜਲਦ ਇਨ੍ਹਾਂ ਦੀਆਂ ਦੀਆਂ ਰੁਕੀਆਂ ਹੋਈਆਂ ਮੰਗ ਦੀ ਪੂਰਤੀ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕਰਨਗੇ। ਉਨ੍ਹਾਂ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੀ ਮੰਗਾਂ ਦਾ ਸਮਰਥਨ ਕਰਦਿਆਂ ਪੁਖਤਾ ਹੱਲ ਕਰਨ ਦਾ ਵੀ ਵਿਸ਼ਵਾਸ ਦਵਾਇਆ।

ਇਹ ਵੀ ਪੜ੍ਹੋ:ਅੱਜ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ ਕਿਸਾਨ ਜਥੇਬੰਦੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.