ETV Bharat / city

7 ਸਾਲ ਮਾਸੂਮ ਨਾਲ ਬਲਾਤਕਾਰ ਮਾਮਲੇ 'ਚ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ

author img

By

Published : Feb 12, 2021, 10:04 AM IST

ਲੁਧਿਆਣਾ: 7 ਸਾਲ ਦੀ ਮਾਸੂਮ ਨਾਲ ਬਲਾਤਕਾਰ ਦੇ ਮਾਮਲੇ 'ਚ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ
ਲੁਧਿਆਣਾ: 7 ਸਾਲ ਦੀ ਮਾਸੂਮ ਨਾਲ ਬਲਾਤਕਾਰ ਦੇ ਮਾਮਲੇ 'ਚ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ

ਪੀੜਤ ਦੇ ਪਰਿਵਾਰ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕਰ ਰਹੀ ਸਗੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਪੀੜਤਾ ਦੇ ਭਰਾ ਤੇ ਮਾਂ ਨੂੰ ਹੀ ਹਿਰਾਸਤ ਵਿੱਚ ਲੈ ਲਿਆ ਹੈ।

ਲੁਧਿਆਣਾ: ਸਲੇਮ ਟਾਬਰੀ ਦੇ ਵਿਚ ਇੱਕ ਨਿੱਜੀ ਸਕੂਲ 'ਚ ਪੜ੍ਹਨ ਵਾਲੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਲੁਧਿਆਣਾ ਤੇ ਜਲੰਧਰ ਬਾਈਪਾਸ ਨੇੜੇ ਜਾਮ ਲਗਾ ਦਿੱਤਾ ਹੈ। ਪੀੜਤ ਦੇ ਪਰਿਵਾਰ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਲੁਧਿਆਣਾ: 7 ਸਾਲ ਦੀ ਮਾਸੂਮ ਨਾਲ ਬਲਾਤਕਾਰ ਦੇ ਮਾਮਲੇ 'ਚ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ

ਪੁਲਿਸ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕਰ ਰਹੀ ਸਗੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਪੀੜਤਾਂ ਦੇ ਭਰਾ ਤੇ ਮਾਂ ਨੂੰ ਹੀ ਹਿਰਾਸਤ ਵਿੱਚ ਲੈ ਲਿਆ ਹੈ। ਪਰਿਵਾਰ ਨੇ ਕਿਹਾ ਕਿ ਇਹ ਸਭ ਕੁੱਝ ਸਕੂਲ ਵਿੱਚ ਹੋਇਆ ਹੈ ਜਦੋਂ ਕਿ ਪੁਲਿਸ ਇਸ ਮਾਮਲੇ 'ਤੇ ਕੁੱਝ ਵੀ ਬੋਲਣ ਨੂੰ ਤਿਆਰ ਨਹੀਂ ਹੈ। ਬੀਤੇ ਦਿਨ ਵੀ ਏਡੀਸੀਪੀ ਨੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹਿ ਕੇ ਪੱਤਰਕਾਰਾਂ ਨੂੰ ਕੋਈ ਜਵਾਬ ਨਹੀਂ ਦਿੱਤਾ।

ਪੁਲਿਸ ਦੇ ਜਾਰੀ ਬਿਆਨ

ਪੁਲਿਸ ਦੇ ਮੁਤਾਬਕ ਬੱਚੀ ਨਾਲ ਜਬਰ ਜਨਾਹ ਹੋਇਆ ਹੈ। ਪੀੜਤਾ ਦੇ ਭਰਾ ਨੇ ਹੀ ਉਸ ਨਾਲ ਜਬਰ ਜਨਾਹ ਕੀਤਾ ਹੈ ਤੇ ਉਸ ਦੀ ਉਮਰ 13 ਸਾਲ ਹੈ। ਸਥਾਨਕ ਪੁਲਿਸ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਹੁਣ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ

  • ਮਾਸੂਮ ਪੀੜਤਾ ਦੀ ਰਿਸ਼ਤੇਦਾਰ ਨੇ ਕਿਹਾ ਕਿ ਬੱਚੀ ਹਸਪਤਾਲ ਦੇ ਵਿੱਚ ਹੈ ਅਤੇ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਉਲਟਾ ਉਸ ਦੇ ਭਰਾ ਤੇ ਮਾਂ ਨੂੰ ਹੀ ਬੀਤੀ ਰਾਤ ਤੋਂ ਹੀ ਪੁਲਿਸ ਸਟੇਸ਼ਨ ਲੈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤਾ ਦੇ ਭਰਾ ਨਾਲ ਪੁਲਿਸ ਵੱਲੋਂ ਕੁੱਟਮਾਰ ਕਰਨ ਦੀ ਵੀ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ।
  • ਜਦੋਂ ਕਿ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ ਅਤੇ ਪੀੜਤਾਂ ਦੇ ਭਰਾ ਅਤੇ ਮਾਂ ਨੂੰ ਸੁਰੱਖਿਅਤ ਪੁਲਿਸ ਘਰ ਛੱਡੇ ਅਤੇ ਮੁਲਾਜ਼ਮਾਂ 'ਤੇ ਕਾਰਵਾਈ ਕਰੇ। ਪੀੜਤ ਪਰਿਵਾਰ ਨੇ ਕਿਹਾ ਹੈ ਕਿ ਇਹ ਵਾਕਿਆ ਸਕੂਲ ਦੇ ਵਿੱਚ ਹੀ ਹੋਇਆ ਹੈ।

ਟਾਰਚਰ ਦੀ ਗੱਲ ਤੋਂ ਇਨਕਾਰ ਕੀਤਾ

ਦੂਜੇ ਪਾਸੇ ਏਸੀਪੀ ਗੁਰਵਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਮਾਮਲੇ 'ਤੇ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਜਲਦੀ ਹੀ ਇਸ ਮਾਮਲੇ 'ਚ ਵੱਡਾ ਖੁਲਾਸਾ ਕਰੇਗੀ, ਉਨ੍ਹਾਂ ਕਿਹਾ ਫਿਲਹਾਲ ਮਾਮਲੇ ਦੀ ਤਫਤੀਸ਼ ਚੱਲ ਰਹੀ ਹੈ ਅਤੇ ਪੁਲਿਸ ਨੇ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਟਾਰਚਰ ਨਹੀਂ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.