ETV Bharat / city

ਪੈਗਾਸਸ ਜਾਸੂਸੀ ਮਾਮਲਾ: ਮਨੁੱਖੀ ਅਧਿਕਾਰਾਂ ਦੇ ਇਸ ਵਕੀਲ ਦਾ ਫੋਨ ਵੀ ਹੋਇਆ ਟੈਪ !

author img

By

Published : Aug 11, 2021, 9:13 PM IST

Updated : Sep 7, 2021, 6:10 AM IST

ਵਕੀਲ ਜਸਪਾਲ ਸਿੰਘ ਮੰਝਪੁਰ ਲਗਾਤਾਰ ਪਿਛਲੇ ਕਈ ਸਾਲਾਂ ਤੋਂ ਸਿੱਖ ਕੱਟੜਪੰਥੀ, ਯੂ.ਏ.ਪੀ.ਏ, ਐੱਨ.ਆਈ.ਏ ਅਤੇ ਟਾਡਾ ਵਰਗੇ ਕੇਸਾਂ ਵਿੱਚ ਪੈਰਵੀ ਕਰਦੇ ਰਹੇ ਹਨ। ਉਨ੍ਹਾਂ ਦਾ ਨਾਂ ਵੀ ਇਸ ਲਿਸਟ ਵਿੱਚ ਸ਼ਾਮਿਲ ਹੈ ਜਿਨ੍ਹਾਂ ਦੇ ਫੋਨ ਟੈਪ ਕੀਤੇ ਗਏ ਹਨ। ਇਸ ਸਬੰਧੀ ਈਟੀਵੀ ਭਾਰਤ ਦੀ ਟੀਮ ਵੱਲੋਂ ਜਸਪਾਲ ਸਿੰਘ ਮੰਝਪੁਰ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।

ਪੈਗੇਸਿਸ ਫੋਨ

ਲੁਧਿਆਣਾ: ਇਸਰਾਈਲ ਵੱਲੋਂ ਤਿਆਰ ਕੀਤੇ ਸੌਫਟਵੇਅਰ ਪੈਗਾਸਸ ਤੋਂ ਕਈ ਸਮਾਜ ਸੇਵੀ ਜੱਜਾਂ, ਵਕੀਲਾਂ ਇੱਥੋਂ ਤੱਕ ਕਿ ਸਿਆਸੀ ਆਗੂਆਂ ਦੇ ਫੋਨ ਟੈਪਿੰਗ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਮਾਮਲੇ ਵਿੱਚ ਹੁਣ ਮੀਡੀਆ ਰਿਪੋਰਟਾਂ ਦੇ ਹਵਾਲੇ ਤੋਂ ਖਬਰ ਆਈ ਹੈ ਕਿ ਲੁਧਿਆਣਾ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਦਾ ਨਾਂ ਵੀ ਇਸ ਸੂਚੀ ਵਿੱਚ ਸ਼ਾਮਿਲ ਹੈ।

ਵਕੀਲ ਜਸਪਾਲ ਸਿੰਘ ਮੰਝਪੁਰ ਲਗਾਤਾਰ ਪਿਛਲੇ ਕਈ ਸਾਲਾਂ ਤੋਂ ਸਿੱਖ ਕੱਟੜਪੰਥੀ, ਯੂ.ਏ.ਪੀ.ਏ, ਐੱਨ.ਆਈ.ਏ ਅਤੇ ਟਾਡਾ ਵਰਗੇ ਕੇਸਾਂ ਵਿੱਚ ਪੈਰਵੀ ਕਰਦੇ ਰਹੇ ਹਨ। ਉਨ੍ਹਾਂ ਦਾ ਨਾਂ ਵੀ ਇਸ ਲਿਸਟ ਵਿੱਚ ਸ਼ਾਮਿਲ ਹੈ ਜਿਨ੍ਹਾਂ ਦੇ ਫੋਨ ਟੈਪ ਕੀਤੇ ਗਏ ਹਨ। ਇਸ ਸਬੰਧੀ ਈਟੀਵੀ ਭਾਰਤ ਦੀ ਟੀਮ ਵੱਲੋਂ ਜਸਪਾਲ ਸਿੰਘ ਮੰਝਪੁਰ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।

ਪੈਗਾਸਸ ਜਾਸੂਸੀ ਮਾਮਲਾ: ਮਨੁੱਖੀ ਅਧਿਕਾਰਾਂ ਦੇ ਇਸ ਵਕੀਲ ਦਾ ਫੋਨ ਵੀ ਹੋਇਆ ਟੈਪ !

ਵਕੀਲ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਫੋਨ ਟੈਪਿੰਗ ਸੂਚੀ ਵਿੱਚ ਜ਼ਿਕਰ ਆਇਆ ਹੈ ਤਾਂ ਇਸ 'ਚ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ, ਪਰ ਇਹ ਲੋਕਤੰਤਰ ਦਾ ਘਾਣ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੰਮ ਕਾਂਗਰਸ ਦੀ ਸਰਕਾਰ ਵੇਲੇ ਵੀ ਹੁੰਦੇ ਰਹੇ ਨੇ ਪਰ ਹੁਣ ਇਹ ਕੰਮ ਗੁਪਤ ਢੰਗ ਨਾਲ ਵੱਡੇ ਪੱਧਰ 'ਤੇ ਹੋਇਆ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਹਾਲਾਂਕਿ ਫੋਨ ਟੈਪ ਹੋਇਆ ਜਾਂ ਨਹੀਂ ਇਸ ਦਾ ਕੋਈ ਸਬੂਤ ਨਹੀਂ ਪਰ ਮੋਬਾਇਲ ਫੋਨਾਂ ਦੀ ਫੋਰੈਂਸਿਕ ਜਾਂਚ ਹੋਣੀ ਚਾਹੀਦੀ ਹੈ। ਜਿਸਦੇ ਆਧਾਰ 'ਤੇ ਸੁਪਰੀਮ ਕੋਰਟ ਨੂੰ ਐਕਸ਼ਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਨਿੱਜਤਾ 'ਤੇ ਵੱਡਾ ਹਮਲਾ ਹੈ, ਜਿਸ ਨੂੰ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਉਹ ਬੀਤੇ ਦੋ ਦਹਾਕਿਆਂ ਤੋਂ ਉਨ੍ਹਾਂ ਲੋਕਾਂ ਦੇ ਕੇਸ ਲੜ ਰਹੇ ਹਨ ਜੋ ਅੱਤਵਾਦ ਦੇ ਦੌਰ ਸਮੇਂ ਭਟਕ ਗਏ ਜਾਂ ਫਿਰ ਜਿਨ੍ਹਾਂ 'ਤੇ ਸਰਕਾਰ ਨੇ ਆਪਣਾ ਤਸ਼ੱਦਦ ਢਾਹਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਕਿ ਇਸੇ ਕਾਰਨ ਉਨ੍ਹਾਂ ਦੇ ਫੋਨ ਦੀ ਟੈਪਿੰਗ ਹੋਈ ਹੈ।

ਇਹ ਵੀ ਪੜ੍ਹੋ:ਸਾਢੇ 4 ਸਾਲ ‘ਚ ਹੋਈਆਂ ਇੰਨ੍ਹਾਂ ਕਿਸਾਨ ਖੁਦਕੁਸ਼ੀਆਂ ਦਾ ਜ਼ਿੰਮੇਵਾਰ ਕੌਣ ?

Last Updated : Sep 7, 2021, 6:10 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.