ETV Bharat / city

ਪੁਲਿਸ ਨੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫਤਾਰ

author img

By

Published : Feb 8, 2022, 2:59 PM IST

Updated : Feb 8, 2022, 6:03 PM IST

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ (police arrested Lok Insaf Party chief Simarjit Bains) ਕਰ ਲਿਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਆਤਮ ਨਗਰ ਹਲਕੇ ’ਚ ਬੀਤੇ ਦਿਨ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋ ਗਈ ਸੀ।

ਲੁਧਿਆਣਾ: ਪੰਜਾਬ ਵਿਧਾਨਸਭਾ ਚੋਣਾਂ ਦੇ ਨੇੜੇ ਆਉਂਦਿਆ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜੋਰਾਂ ਸ਼ੋਰਾਂ ਦੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਪੁਲਿਸ ਵੱਲੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਹਿਰਾਸਤ ਚ ਲੈ ਲਿਆ ਹੈ। ਦੱਸ ਦਈਏ ਕਿ ਬੀਤੇ ਦਿਨ ਬੀਤੇ ਦਿਨ ਜ਼ਿਲ੍ਹੇ ਦੇ ਆਤਮ ਨਗਰ ਹਲਕੇ ’ਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋ ਗਈ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

ਆਤਮ ਨਗਰ ਚ ਹੋਏ ਹੰਗਾਮੇ ਤੋਂ ਬਾਅਦ ਬੈਂਸ ਅਤੇ ਉਸਦੇ ਸਮਰਥਕਾਂ ’ਤੇ 307 ਦਾ ਪਰਚਾ ਕੀਤਾ ਗਿਆ ਸੀ, ਨਾਲ ਹੀ ਪੁਲਿਸ ਵੱਲੋਂ ਬੈਂਸ ਨੂੰ ਗ੍ਰਿਫਤਾਰ ਕਰਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਪਰ ਸਿਮਰਜੀਤ ਸਿੰਘ ਬੈਂਸ ਕੋਰਟ ਕੰਪਲੈਕਸ ਬਾਰ ਐਸੋਸੀਏਸ਼ਨ ਵਿਖੇ ਪ੍ਰੋਗਰਾਮ ’ਚ ਪਹੁੰਚੇ ਸੀ।

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਗ੍ਰਿਫਤਾਰ

ਸਿਮਰਜੀਤ ਬੈਂਸ ਨੂੰ ਅਦਾਲਤ ਤੋਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬੈਂਸ ਕੋਰਟ ਕੰਪਲੈਕਸ ਬਾਰ ਐਸੋਸੀਏਸ਼ਨ ਦੇ ਵਿਚ ਇਕ ਪ੍ਰੋਗਰਾਮ ਚ ਸ਼ਾਮਲ ਹੋਣ ਲਈ ਪਹੁੰਚੇ ਸੀ ਇਸ ਦੌਰਾਨ ਪੁਲਿਸ ਵੱਡੀ ਤਦਾਦ ’ਚ ਪਹੁੰਚੀ ਅਤੇ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੌਰਾਨ ਵੱਡੀ ਤਦਾਦ ਚ ਪਹੁੰਚੇ ਬੈਂਸ ਦੇ ਸਮਰਥਕਾਂ ਨੇ ਪੁਲਿਸ ਦਾ ਵਿਰੋਧ ਵੀ ਕੀਤਾ ਪਰ ਪੁਲਿਸ ਨੇ ਧੱਕਾ ਮੁੱਕੀ ਕਰਕੇ ਉਨ੍ਹਾਂ ਨੂੰ ਹਟਾ ਦਿੱਤਾ।

ਇਹ ਵੀ ਪੜੋ: ਜਾਣੋ, BJP ਅਤੇ NDA ਦੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਵਾਅਦੇ ...

ਸਿਮਰਜੀਤ ਬੈਂਸ ਨੇ ਬਾਰ ਰੂਮ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨ ਜੋ ਹੋਇਆ ਉਹ ਸਭ ਸਾਜ਼ਿਸ਼ ਦੇ ਤਹਿਤ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਜਾਣ ਬੁੱਝ ਕੇ ਫਸਾਇਆ ਗਿਆ ਅਤੇ ਪੁਲਿਸ ਨੇ ਧੱਕੇ ਨਾਲ ਉਨ੍ਹਾਂ ਤੇ ਅਜਿਹਾ ਪਰਚਾ ਦਰਜ ਕੀਤਾ ਹੈ। ਬੈਂਸ ਨੇ ਕਿਹਾ ਕਿ ਪੰਜਾਬ ਲਈ ਉਨ੍ਹਾਂ ਦੀ ਲੜਾਈ ਇਸੇ ਤਰ੍ਹਾਂ ਜਾਰੀ ਰਹੇਗੀ।

ਉਧਰ ਦੂਜੇ ਪਾਸੇ ਗ੍ਰਿਫ਼ਤਾਰੀ ਤੋਂ ਬਾਅਦ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਨੇ ਕਿਹਾ ਕਿ ਜੋ ਇਹ ਧੱਕਾ ਹੋਇਆ ਹੈ। ਇਸ ਚ ਪੁਲਿਸ ਕਾਂਗਰਸ ਦੇ ਨਾਲ ਮਿਲੀ ਹੋਈ ਹੈ। ਉਹ ਪਹਿਲਾਂ ਹੀ ਇਸ ਸਬੰਧੀ ਪੁਲਿਸ ਕਮਿਸ਼ਨਰ ਦਫਤਰ ਪਹੁੰਚੇ ਸੀ। ਬਲਵਿੰਦਰ ਬੈਂਸ ਨੇ ਇਹ ਵੀ ਕਿਹਾ ਕਿ ਉਹ ਲੋਕਾਂ ਲਈ ਲੜਦੇ ਰਹਿਣਗੇ।

ਬੈਂਸ ਕੋਰਟ ਕੰਪਲੈਕਸ ਬਾਰ ਐਸੋਸੀਏਸ਼ਨ ਵਿਖੇ ਪ੍ਰੋਗਰਾਮ ’ਚ ਪਹੁੰਚੇ ਸੀ

ਜ਼ਿਕਰ ਏ ਖਾਸ ਹੈ ਕਿ ਇਸ ਤੋਂ ਪਹਿਲਾਂ ਕੋਰਟ ਕੰਪਲੈਕਸ ਬਾਰ ਐਸੋਸੀਏਸ਼ਨ ਦੇ ਵਿਚ ਹਾਈਵੋਲਟੇਜ ਡਰਾਮਾ ਹੋਇਆ ਸਿਮਰਜੀਤ ਬੈਂਸ ਜਦੋਂ ਸੰਬੋਧਿਤ ਕਰ ਰਹੇ ਸੀ ਤਾਂ ਪੁਲਿਸ ਗ੍ਰਿਫ਼ਤਾਰ ਕਰਨ ਲਈ ਅੰਦਰ ਪਹੁੰਚੀ ਪਰ ਵਕੀਲਾਂ ਨੇ ਇਸਦਾ ਵਿਰੋਧ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਭਾਰੀ ਸੁਰੱਖਿਆ ਕਰਮੀ ਤੈਨਾਤ ਕੀਤੇ ਅਤੇ ਬਾਰ ਰੂਮ ਤੋਂ ਬਾਹਰ ਆਉਂਦਿਆਂ ਹੀ ਸਿਮਰਜੀਤ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ: ਜਾਣੋ, BJP ਅਤੇ NDA ਦੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਵਾਅਦੇ ...

Last Updated :Feb 8, 2022, 6:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.