ETV Bharat / city

ਚੰਡੀਗੜ੍ਹ ਨੂੰ ਲੈ ਕੇ ਹਰਿਆਣਾ ਵਿਧਾਨਸਭਾ ’ਚ ਮਤਾ ਪਾਸ, ਪੰਜਾਬ ਚ ਭਖੀ ਸਿਆਸਤ

author img

By

Published : Apr 6, 2022, 1:40 PM IST

ਚੰਡੀਗੜ੍ਹ ਨੂੰ ਲੈ ਕੇ ਹਰਿਆਣਾ ਵਿਧਾਨਸਭਾ ’ਚ ਮਤਾ ਪਾਸ
ਚੰਡੀਗੜ੍ਹ ਨੂੰ ਲੈ ਕੇ ਹਰਿਆਣਾ ਵਿਧਾਨਸਭਾ ’ਚ ਮਤਾ ਪਾਸ

ਹਰਿਆਣਾ ਵਿਧਾਨਸਭਾ ’ਚ ਚੰਡੀਗੜ੍ਹ ਨੂੰ ਲੈ ਕੇ ਪਾਸ ਹੋਏ ਮਤੇ ਤੋਂ ਬਾਅਦ ਪੰਜਾਬ ਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਤਰਾਜ ਜਤਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ’ਤੇ ਹਰਿਆਣਾ ਦਾ ਪੂਰਨ ਹੱਕ ਨਹੀਂ ਹੋ ਸਕਦਾ ਹੈ।

ਲੁਧਿਆਣਾ: ਹਰਿਆਣਾ ਵਿਧਾਨ ਸਭਾ ਦੇ ਇੱਕ ਦਿਨੀਂ ਵਿਸ਼ੇਸ਼ ਸੈਸ਼ਨ ਦੌਰਾਨ ਚੰਡੀਗੜ੍ਹ ਨੂੰ ਲੈ ਕੇ ਪਾਸ ਹੋਏ ਮਤੇ ਤੋਂ ਬਾਅਦ ਪੰਜਾਬ ਦੇ ਵਿੱਚ ਸਿਆਸਤ ਗਰਮਾਉਂਦੀ ਜਾ ਰਹੀ ਹੈ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਜੰਮ ਕੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਘੇਰਿਆ।

ਚੰਡੀਗੜ੍ਹ ਨੂੰ ਲੈ ਕੇ ਹਰਿਆਣਾ ਵਿਧਾਨਸਭਾ ’ਚ ਮਤਾ ਪਾਸ

ਕਾਂਗਰਸ ਦੇ ਸੀਨੀਅਰ ਲੀਡਰ ਅਤੇ ਬੁਲਾਰੇ ਕੁਲਦੀਪ ਵੈਦ ਨੇ ਕਿਹਾ ਕਿ ਕਾਨੂੰਨੀ ਤੌਰ ’ਤੇ ਹਰਿਆਣਾ ਕਦੇ ਵੀ ਚੰਡੀਗੜ੍ਹ ਨੂੰ ਆਪਣੀ ਰਾਜਧਾਨੀ ਐਲਾਨ ਹੀ ਨਹੀਂ ਕਰ ਸਕਦਾ ਕਿਉਂਕਿ ਹਮੇਸ਼ਾ ਰਾਜਧਾਨੀ ਪੁਰਾਣੇ ਸੂਬੇ ਨੂੰ ਹੀ ਮਿਲਦੀ ਹੈ। ਤੇਲੰਗਾਨਾ ਕਰਨਾਟਕਾ ਅਤੇ ਆਂਧਰਾ ਸਾਡੇ ਸਾਹਮਣੇ ਵੱਡੀਆਂ ਉਦਾਹਰਣਾਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਜਾਣਬੁਝ ਕੇ ਇਹ ਸਭ ਸਿਆਸੀ ਰੋਟੀਆਂ ਸੇਕ ਰਹੀ ਹੈ।

ਉੱਥੇ ਹੀ ਐਸਵਾਈਐਲ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਜਾਂ ਹਰਿਆਣਾ ਨੂੰ ਪਾਣੀ ਦੇਣਾ ਹੀ ਹੈ ਤਾਂ ਗੰਗਾ ਤੋਂ ਲੈ ਕੇ ਯਮੁਨਾ ’ਚ ਪਾਣੀ ਪਾਉਣਾ ਚਾਹੀਦਾ ਹੈ ਅਤੇ ਉਹ ਪਾਣੀ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੋਲ ਪਹਿਲਾਂ ਹੀ ਆਪਣੇ ਲਈ ਪਾਣੀ ਦੀ ਵੱਡੀ ਕਮੀ ਹੈ। ਉੱਥੇ ਹੀ ਉਨ੍ਹਾਂ ਪੰਜਾਬ ਦੇ ਵਿੱਚ ਆਮਦ ਵੀ ਪਾਰਟੀ ਦੀ ਸਰਕਾਰ ਵਿੱਚ ਕਾਨੂੰਨ ਵਿਵਸਥਾ ਦੇ ਵਿਗੜਦੇ ਜਾ ਰਹੇ ਹਾਲਾਤ ’ਤੇ ਵੀ ਪ੍ਰਤੀਕਿਰਿਆ ਜ਼ਾਹਿਰ ਕੀਤੀ।

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਵਿੱਚ ਅਜਿਹਾ ਮਤਾ ਪਾਸ ਕਰਨਾ ਅਤੇ ਅਜਿਹੀ ਭਾਸ਼ਾ ਦੀ ਵਰਤੋਂ ਕਰਨੀ ਚਿੰਤਾ ਦਾ ਵੱਡਾ ਵਿਸ਼ਾ ਹੈ। ਉਨ੍ਹਾਂ ਕਿਹਾ ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ ਉਦੋਂ ਹਰਿਆਣਾ ਨੇ ਪੰਜਾਬ ਦਾ ਸਾਥ ਦਿੱਤਾ ਸੀ ਅਤੇ ਹੁਣ ਲੋਕਾਂ ਨੂੰ ਭਾਜਪਾ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਠੀਕ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ।

ਮਹੇਸ਼ ਇੰਦਰ ਗਰੇਵਾਲ ਨੇ ਆਮ ਆਦਮੀ ਪਾਰਟੀ ਵੱਲੋਂ ਗੈਂਗਸਟਰਾਂ ’ਤੇ ਨੱਥ ਪਾਉਣ ਲਈ ਗਠਿਤ ਕੀਤੀ ਗਈ ਐੱਸਟੀਐੱਫ ਨੂੰ ਲੈ ਕੇ ਵੀ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਨੂੰ ਹੀ ਲੋੜੀਂਦੀਆਂ ਤਾਕਤਾਂ ਦੇ ਦਿੱਤੀਆਂ ਜਾਣ ਤਾਂ ਐਸਟੀਐਫ ਦੀ ਲੋੜ ਹੀ ਨਹੀਂ ਪੈਣੀ ਸੀ।

ਇਹ ਵੀ ਪੜੋ: ਬਹਿਬਲ ਕਲਾਂ ਗੋਲੀਕਾਂਡ ਇਨਸਾਫ਼ ਲਈ ਪੰਥ ਦਾ ਵੱਡਾ ਇਕੱਠ: ਜਥੇਬੰਦੀਆਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.