ETV Bharat / city

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਦੋ ਜ਼ਖ਼ਮੀ

author img

By

Published : Aug 15, 2022, 7:13 AM IST

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਦੋ ਜ਼ਖ਼ਮੀ
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਦੋ ਜ਼ਖ਼ਮੀ

ਲੁਧਿਆਣਾ ਦੇ ਦੁੱਗਰੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਆਹਮੋ ਸਾਹਮਣੇ ਹੋ ਗਈਆਂ. ਇਸ ਦੌਰਾਨ ਦੋਵਾਂ ਧਿਰਾਂ ਵਲੋਂ ਇਕ ਦੂਜੇ ਉਤੇ ਗੋਲੀਆਂ ਵੀ ਚਲਾਈਆਂ ਗਈਆਂ.ਜਿਸ ਵਿੱਚ ਦੋ ਵਿਅਕਤੀ ਗੰਭੀਰ ਜ਼ਖਮੀ ਹੋਏ ਹਨ.

ਲੁਧਿਆਣਾ: ਜ਼ਿਲ੍ਹੇ ਦੇ ਦੁੱਗਰੀ ਇਲਾਕੇ 'ਚ ਦੇਰ ਰਾਤ ਦੇ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ। ਜਦੋਂ ਪੁਰਾਣੇ ਜ਼ਮੀਨੀ ਵਿਵਾਦ ਨੂੰ ਲੈ ਕੇ 2 ਗੁੱਟ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਵਲੋਂ ਇਕ ਦੂਜੇ 'ਤੇ ਫਾਇਰਿੰਗ ਕਰ ਦਿੱਤੀ ਗਈ।

ਇਸ ਸਬੰਧੀ ਜਾਣਕਾਰੀ ਮਿਲਣ 'ਤੇ ਪੁਲਿਸ ਕਮਿਸ਼ਨਰ ਲੁਧਿਆਣਾ ਵੀ ਖ਼ੁਦ ਮੌਕੇ 'ਤੇ ਪਹੁੰਚੇ। ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ। ਇਸ ਗੋਲੀਬਾਰੀ ਵਿੱਚ ਦੋ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਸੀ ਐਮ ਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਦੋ ਜ਼ਖ਼ਮੀ
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਦੋ ਜ਼ਖ਼ਮੀ

ਕਬਿਲੇਗੋਰ ਹੈ ਕੇ ਆਜ਼ਾਦੀ ਦਿਹਾੜੇ ਨੂੰ ਲੈਕੇ ਲੁਧਿਆਣਾ ਵਿੱਚ ਧਾਰਾ 144 ਲਾਗੂ ਹੈ ਅਤੇ ਨਾਲ ਹੀ ਇਸ ਵਾਰ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਪੱਧਰੀ ਸਮਾਗਮਾਂ ਲਈ ਲੁਧਿਆਣਾ ਤਿਰੰਗਾ ਲਹਿਰਾਉਣ ਆ ਰਹੇ ਹਨ। ਅਜਿਹੇ 'ਚ ਕੁਝ ਦੇਰ ਪਹਿਲਾਂ ਸ਼ਰੇਆਮ ਜਨਤਕ ਥਾਂ 'ਤੇ ਗੋਲੀ ਚੱਲਣਾ ਕਾਨੂੰਨ ਵਿਵਸਥਾ 'ਤੇ ਵੱਡਾ ਸਵਾਲ ਹੈ।

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਦੋ ਜ਼ਖ਼ਮੀ

ਇਸ ਦੇ ਨਾਲ ਹੀ ਪੁਲਿਸ ਵਲੋਂ ਸੁਰੱਖਿਆ ਚਾਕ ਚੋਬੰਦ ਹੋਣ ਦੇ ਦਾਅਵੇ ਕਰਨ ਵਾਲੇ ਅਧਿਕਾਰੀਆਂ 'ਤੇ ਵੀ ਸਵਾਲ ਖੜੇ ਹੋ ਰਹੇ ਹਨ। ਇਸ ਦੇ ਚੱਲਦਿਆਂ ਖ਼ੁਦ ਪੁਲਿਸ ਕਮਿਸ਼ਨਰ ਘਟਨਾ ਸਥਾਨ ਉੱਤੇ ਮੌਕੇ 'ਤੇ ਪੁੱਜੇ ਤੇ ਪੁਲਿਸ ਨੂੰ ਭਾਜੜਾਂ ਪੈ ਗਈਆਂ।

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਦੋ ਜ਼ਖ਼ਮੀ
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਦੋ ਜ਼ਖ਼ਮੀ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਪੁਰਾਣੇ ਜ਼ਮੀਨੀ ਵਿਵਾਦ ਨੂੰ ਲੈ ਕੇ 2 ਗੁੱਟ ਆਹਮੋ-ਸਾਹਮਣੇ ਹੋਏ ਹਨ। ਇਸ ਜ਼ਮੀਨੀ ਵਿਵਾਦ ਦੇ ਚੱਲਦਿਆਂ ਹੀ ਗੋਲੀ ਚੱਲੀ ਹੈ। ਉਨ੍ਹਾਂ ਨੇ ਦੱਸਿਆ ਕਿ ਮੌਕੇ 'ਤੇ ਤਿੰਨ ਰਾਊਂਡ ਫਾਇਰ ਕੀਤੇ ਗਏ। ਜਿਸ ਵਿੱਚ 2 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

ਇਹ ਵੀ ਪੜ੍ਹੋ: ...ਤਾਂ ਪਹਿਲੀਂ ਵਾਰ ਤਿਰੰਗਾ ਮੋਇਰਾਂਗ ਵਿੱਚ ਲਹਿਰਾਇਆ ਗਿਆ, ਜਾਣੋ ਇਸ ਦਾ ਪੂਰਾ ਇਤਿਹਾਸ

ETV Bharat Logo

Copyright © 2024 Ushodaya Enterprises Pvt. Ltd., All Rights Reserved.